Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਕਾਂਗਰਸ ਨੇ ਅਹੁਦੇਦਾਰਾਂ ਦੀ ਲੰਬੀ ਲਿਸਟ ਜਾਰੀ ਕੀਤੀ

ਕਾਂਗਰਸ ਨੇ ਅਹੁਦੇਦਾਰਾਂ ਦੀ ਲੰਬੀ ਲਿਸਟ ਜਾਰੀ ਕੀਤੀ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸ਼ਨੀਵਾਰ ਨੂੰ ਅਹੁਦੇਦਾਰਾਂ ਦੀ ਲੰਬੀ ਲਿਸਟ ਜਾਰੀ ਕੀਤੀ ਜਿਸ ਵਿਚ ਰਾਜ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਨੀਲ ਜਾਖੜ ਨੂੰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ ਬਣਾਇਆ ਗਿਆ ਹੈ।

 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ (ਫਾਈਲ ਫੋਟੋ)

ਇਸ ਲੰਬੀ ਲਿਸਟ ਵਿਚ 36 ਮੀਤ ਪ੍ਰਧਾਨ, 96 ਜਨਰਲ ਸਕੱਤਰ ਅਤੇ 6 ਬੁਲਾਰੇ ਸ਼ਾਮਲ ਹਨ। ਕਾਰਜਕਾਰੀ ਕਮੇਟੀ ਵਿਚ 68 ਮੈਂਬਰ ਹਨ।

ਇਸ ਲਿਸਟ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਵਾਨਗੀ ਦਿੱਤੀ।

ਟੀਮ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਦੇ ਹੱਥ ਸੌਂਪੀ ਗਈ ਹੈ, ਜਿਨ੍ਹਾਂ ਨੂੰ ਪਿਛਲੇ ਸਾਲ ਨਵੰਬਰ ’ਚ ਮੁੜ ਨਿਯੁਕਤ ਕੀਤਾ ਗਿਆ ਸੀ।

ਮਨਪ੍ਰੀਤ ਸਿੰਘ ਬਾਦਲ, ਜੋ ਕਿ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਭਤੀਜੇ ਹਨ, ਨੂੰ ਮੀਤ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ। ਮਨਪ੍ਰੀਤ ਪਿਛਲੇ ਸਾਲ ਜਨਵਰੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ।

ਮੀਤ ਪ੍ਰਧਾਨਾਂ ਦੀ ਲਿਸਟ ਵਿਚ ਸੀਨੀਅਰ ਆਗੂ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮਲਕੀਤ ਸਿੰਘ ਦਾਖਾ, ਰਾਣਾ ਗੁਰਮੀਤ ਸਿੰਘ ਸੋਢੀ, ਕੇਵਲ ਸਿੰਘ ਢਿੱਲੋਂ, ਜਗਮੋਹਨ ਸਿੰਘ ਕੰਗ, ਓਮ ਪ੍ਰਕਾਸ਼ ਸੋਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤਰਲੋਚਨ ਸਿੰਘ ਦਾ ਨਾਂ ਸ਼ਾਮਲ ਹੈ।

ਬੁਲਾਰਿਆਂ ਵਿਚ ਰਾਣਾ ਕੇ.ਪੀ. ਸਿੰਘ, ਨਿਿਮਸ਼ਾ ਮਹਿਤਾ, ਰਮਨ ਬਾਲਾਸੁਬਰਾਮਨੀਅਮ, ਨਵਜੋਤ ਦਾਹੀਆ ਅਤੇ ਸੁਖਜਿੰਦਰ ਰਾਜ ਸਿੰਘ ਲਾਲੀ ਦਾ ਨਾਂ ਸ਼ਾਮਲ ਹੈ।

ਫਤਿਹਜੰਗ ਸਿੰਘ ਬਾਜਵਾ, ਜਸਬੀਰ ਸਿੰਘ ਖੰਗੂੜਾ, ਰਮਨ ਭੱਲਾ ਅਤੇ ਮਾਲਤੀ ਥਾਪਰ ਨਵੇਂ ਜਰਨਲ ਸਕੱਤਰ ਹੋਣਗੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: