Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਚ ਪ੍ਰਧਾਨੀ ਦੀ ਕਾਨਫਰੰਸ ਲਈ ਤਿਆਰੀਆਂ ਦਾ ਜਾਇਜ਼ਾ ਲਿਆ

ਪੰਚ ਪ੍ਰਧਾਨੀ ਦੀ ਕਾਨਫਰੰਸ ਲਈ ਤਿਆਰੀਆਂ ਦਾ ਜਾਇਜ਼ਾ ਲਿਆ

ਸ਼ਹੀਦੀ ਜੋੜ ਮੇਲੇ ਮੌਕੇ ਲੱਗਣ ਵਾਲੀ ਪੰਚ ਪ੍ਰਧਾਨੀ ਦੀ ਕਾਨਫਰੰਸ ਸਬੰਧੀ ਮੀਟਿੰਗ ਵਿੱਚ ਭਾਈ ਹਰਪਾਲ ਸਿੰਘ ਚੀਮਾ ਸੰਤੋਖ ਸਿੰਘ ਸਲਾਣਾ ਤੇ ਹੋਰ ਆਗੂ।
ਸ਼ਹੀਦੀ ਜੋੜ ਮੇਲੇ ਮੌਕੇ ਲੱਗਣ ਵਾਲੀ ਪੰਚ ਪ੍ਰਧਾਨੀ ਦੀ ਕਾਨਫਰੰਸ ਸਬੰਧੀ ਮੀਟਿੰਗ ਵਿੱਚ ਭਾਈ ਹਰਪਾਲ ਸਿੰਘ ਚੀਮਾ ਸੰਤੋਖ ਸਿੰਘ ਸਲਾਣਾ ਤੇ ਹੋਰ ਆਗੂ।

ਫ਼ਤਿਹਗੜ੍ਹ ਸਾਹਿਬ (17 ਦਸੰਬਰ, 2010): ਮਾਤਾ ਗੁਜਰੀ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਿਹ ਸਿੰਘ ਅਤੇ ਬਾਬਾ ਮੋਤੀ ਮਹਿਰਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਦਿਨਾਂ ਸ਼ਹੀਦੀ ਜੋੜ ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵਲੋਂ 27 ਦਸੰਬਰ ਨੂੰ ਫ਼ਤਿਹਗੜ੍ਹ ਸਾਹਿਬ ਦੇ ਰੇਲਵੇ ਫ਼ਾਟਕਾਂ ਨਜ਼ਦੀਕ ਕੀਤੇ ਜਾ ਰਹੇ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਇੱਕ ਮੀਟਿੰਗ ਦਲ ਦੇ ਸਕੱਤਰ ਜਨਰਲ ਭਾਈ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਉਨ੍ਹਾਂ ਸ਼ਹੀਦੀ ਸਮਾਗਮ ਲਈ ਚਲ ਰਹੀਆਂ ਤਿਆਰੀਆਂ ਦਾ ਜ਼ਾਇਜਾ ਲਿਆ। ਉਨ੍ਹਾਂ ਸਮਾਗਮ ਦੀ ਸਫ਼ਲਤਾ ਲਈ ਦਲ ਦੇ ਆਹੁਦੇਦਾਰਾ ਅਤੇ ਵਰਕਰਾਂ ਨਾਲ ਵਿਚਾਰਾਂ ਕੀਤੀਆਂ ਅਤੇ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿਚ ਅਕਾਲੀ ਦਲ ਪੰਚ ਪ੍ਰਧਾਨੀ ਤੋਂ ਬਿਨਾਂ ਹੋਰ ਵੀ ਹਮ-ਖਿਆਲੀ ਪੰਥਕ ਜਥੇਬੰਦੀਆਂ ਦੇ ਆਗੂ ਸੰਗਤਾਂ ਨਾਲ ਅਪਣੇ ਵਿਚਾਰ ਸਾਂਝੇ ਕਰਨਗੇ। ਇਸੇ ਹੀ ਸਟੇਜ ਤੋਂ ਸੰਤ ਬਾਬਾ ਬਲਜੀਤ ਸਿੰਘ ਦਾਦੂਵਾਲ ਵੀ 26 ਅਤੇ 27 ਦਸੰਬਰ ਨੂੰ ਅਪਣੇ ਧਾਰਮਿਕ ਦੀਵਾਨਾਂ ਵਿੱਚ ਇਨ੍ਹਾਂ ਸ਼ਹਾਦਤਾਂ ਬਾਰੇ ਰੌਸ਼ਨੀ ਪਾਉਣਗੇ। ਅੱਜ ਦੀ ਇਸ ਮੀਟਿੰਗ ਵਿੱਚ ਦਲ ਦੇ ਕੌਮੀ ਵਿਸ਼ੇਸ਼ ਸਕੱਤਰ ਸੰਤੋਖ ਸਿੰਘ ਸਲਾਣਾ, ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਸਰਪੰਚ ਗੁਰਮੁਖ ਸਿੰਘ ਡਡਹੇੜੀ, ਸਰਕਲ ਅਮਲੋਹ ਦੇ ਪ੍ਰਧਾਨ ਦਰਸ਼ਨ ਸਿੰਘ ਬੈਣੀ, ਭਗਵੰਤ ਸਿੰਘ ਮਹੱਦੀਆਂ ਅਤੇ ਅਮ੍ਰਿਤ ਸਿੰਘ ਆਦਿ ਵੀ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਹੱਕਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।
ਬਦਕਿਸਮਤ ਬ੍ਰਾਹਮਣ ਨੇ ਐਡਾ ਘੋਰ ਪਾਪ ਕਿਉਂ ਕੀਤਾ? ਇਸ ਦੇ ਸਪੱਸ਼ਟ ਤੌਰ ਤੇ ਤਿੰਨ ਕਾਰਨ, ਪਰ ਚੌਥੇ ਪਿੱਛੇ ਕੋਈ ਕਾਲਾ ਭੇਤ ਸੀ। ਜ਼ਾਤੀ ਈਰਖਾ, ਕਾਇਰਤਾ ਉਪਜਾਉਂਦਾ ਡਰ ਅਤੇ ਕਿਸੇ ਜਗੀਰ
ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਦੀ ਯਾਦ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਜੁੜੀ ਸ਼ਹੀਦੀ ਸਭਾ ਦੀਰਾਨ ਕਈ ਜੱਥਿਆਂ ਵੱਲੋਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: