Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਲੂਘਾਰਾ ਦਿਹਾੜੇ ਦੇ ਸਬੰਧ ਵਿਚ ਪੰਜਾਬ ਭਰ ਵਿਚ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ

ਘੱਲੂਘਾਰਾ ਦਿਹਾੜੇ ਦੇ ਸਬੰਧ ਵਿਚ ਪੰਜਾਬ ਭਰ ਵਿਚ ਸਿੱਖ ਆਗੂਆਂ ਦੀਆਂ ਗ੍ਰਿਫਤਾਰੀਆਂ

ਚੰਡੀਗੜ੍ਹ: ਘੱਲੂਘਾਰਾ ਦਿਹਾੜੇ ਦੇ ਮੱਦੇਨਜ਼ਰ ਪੁਲਿਸ ਨੇ ਅੱਜ ਵੱਖ-ਵੱਖ ਥਾਵਾਂ ਉੱਤੇ ਛਾਪੇਮਾਰੀ ਕਰ ਕੇ ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ। ਬਠਿੰਡਾ ਪੁਲਿਸ ਨੇ ਹਰਦੀਪ ਸਿੰਘ ਮਹਿਰਾਜ ਤੇ ਯੂਨਾਈਟਿਡ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੂੰ ਵੀ ਬਠਿੰਡਾ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਪੰਜਾਬ ਵਿਚ ਵੱਡੀ ਗਿਣਤੀ ਵਿਚ ਨੀਮ ਫੌਜੀ ਦਸਤੇ ਅਤੇ ਪੁਲਿਸ ਲਾਈ ਗਈ
ਪੰਜਾਬ ਵਿਚ ਵੱਡੀ ਗਿਣਤੀ ਵਿਚ ਨੀਮ ਫੌਜੀ ਦਸਤੇ ਅਤੇ ਪੁਲਿਸ ਲਾਈ ਗਈ

ਇਸ ਤਰ੍ਹਾਂ ਲੁਧਿਆਣਾ ਪੁਲਿਸ ਨੇ ਭਾਈ ਦਲਜੀਤ ਸਿੰਘ ਨੂੰ ਉਨ੍ਹਾਂ ਦੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ। ਪਟਿਆਲਾ ਪੁਲਿਸ ਨੇ ਅਕਾਲੀ ਦਲ ਅੰਮ੍ਰਿਤਸਰ ਦੇ ਕਈ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੂਜੇ ਪਾਸੇ ਪੰਜ ਮੈਂਬਰੀ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਦੇ ਲੁਧਿਆਣਾ ਵਾਲੇ ਘਰ ਵਿੱਚ ਮਿਲਣ ਦਾ ਪਹਿਲਾਂ ਹੀ ਐਲਾਨ ਕੀਤਾ ਸੀ।

ਇਸ ਕਰਕੇ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਅੱਗੇ ਪਹਿਲਾਂ ਹੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਸਨ। ਲੁਧਿਆਣਾ ਪੁਲਿਸ ਨੇ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਜਸਵੰਤ ਸਿੰਘ ਚੀਮਾ, ਹੋਂਦ ਚਿੱਲੜ ਕੇਸ ਦੀ ਪੈਰਵੀ ਕਰਨ ਵਾਲੇ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਵੀ ਹਿਰਾਸਤ ਵਿੱਚ ਲਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤ ਸਰਕਾਰ ਵਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਤੇ ਟੈਕਾਂ ਅਤੇ ਤੋਪਾਂ ਨਾਲ ਲੈਸ ਭਾਰਤੀ ਫੌਜ ਵਲੋਂ ਕੀਤਾ ਗਿਆ ਅੱਤ ਵਹਿਸ਼ੀ ਅੱਤਿਆਚਾਰ ਸਿੱਖ ਤਵਾਰੀਖ ਵਿੱਚ ਤੀਜੇ ਖੂਨੀ ਘੱਲੂਘਾਰੇ ਵਜੋਂ
ਬਾਦਲ ਸਰਕਾਰ ਵਲੋਂ ਸਿੱਖਾਂ ਨੂੰ ਸਾਕਾ ਸ੍ਰੀ ਦਰਬਾਰ ਸਾਹਿਬ ਜੂਨ 1984 ਘੱਲੂਘਾਰੇ ਦੀ 32ਵੀਂ ਵਰ੍ਹੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪਹੁੰਚਣ ਤੋਂ ਦੋ ਦਿਨ ਪਹਿਲਾਂ ਹੀ ਗ੍ਰਿਫਤਾਰ ਕਰਨਾ ਸ਼ੁਰੂ
ਜੂਨ 1984 ਦੌਰਾਨ ਸਿੱਖ ਤਵਾਰੀਖ ਵਿੱਚ ਵਾਪਰੇ ਤੀਜੇ ਖੂਨੀ ਘੱਲੂਘਾਰੇ ਦੀ ਯਾਦ ਵਿੱਚ ਇੰਗਲੈਂਡ ਭਰ ਦੇ ਸਿੱਖਾਂ ਵਲੋਂ ਪੰਜ ਜੂਨ ਦਿਨ ਐਤਵਾਰ ਨੂੰ ਲੰਡਨ ਵਿਖੇ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ
ਜੂਨ 1984 ’ਚ ਵਾਪਰੇ ਘੱਲੂਘਾਰੇ ਦੀ 32ਵੀਂ ਬਰਸੀ ਪਾਕਿਸਤਾਨ ਦੇ ਨਨਕਾਣਾ ਸਾਹਿਬ, ਲਾਹੌਰ, ਪੇਸ਼ਾਵਰ ਤੇ ਡਹਿਰਕੀ ਸ਼ਹਿਰਾਂ ’ਚ ਮਨਾਈ ਗਈ। ਇਸ ਵਿੱਚ ਪਾਕਿਸਤਾਨੀ ਸਿੱਖਾਂ ਨੇ ਖ਼ਾਲਿਸਤਾਨ ਪੱਖੀ ਅਤੇ ਭਾਰਤ ਵਿਰੋਧੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: