Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅਦਬੀ ਮਾਮਲਾ: ਆਲਮਗੀਰ ਗੋਲੀ ਕਾਂਡ ਵਾਲੇ 2 ਸਿੱਖ ਨੌਜਵਾਨਾਂ ਨੇ ਅਦਾਲਤ ਵਿਚ ਸਮਰਪਣ ਕੀਤਾ

ਬੇਅਦਬੀ ਮਾਮਲਾ: ਆਲਮਗੀਰ ਗੋਲੀ ਕਾਂਡ ਵਾਲੇ 2 ਸਿੱਖ ਨੌਜਵਾਨਾਂ ਨੇ ਅਦਾਲਤ ਵਿਚ ਸਮਰਪਣ ਕੀਤਾ

ਲੁਧਿਆਣਾ: ਬੀਤੇ ਮੰਗਲਵਾਰ 26 ਜੁਲਾਈ ਨੂੰ ਲੁਧਿਆਣਾ ਦੇ ਆਲਮਗੀਰ ਵਿਖੇ ਬਲਵਿੰਦਰ ਕੌਰ ਘਵੱਦੀ ਨਾਂ ਦੀ ਇਕ ਔਰਤ ਦਾ ਦੋ ਸਿੱਖ ਨੌਜਵਾਨਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ (29 ਜੁਲਾਈ) ਨੂੰ ਦੋਵੇਂ ਨੌਜਵਾਨਾਂ ਨੇ ਲੁਧਿਆਣਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਜ਼ਿਕਰਯੋਗ ਹੈ ਕਿ ਬਲਵਿੰਦਰ ਕੌਰ ਨੇ ਪਿਛਲੇ ਸਾਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਸੀ ਅਤੇ ਹਾਲ ਹੀ ਵਿਚ ਜ਼ਮਾਨਤ ‘ਤੇ ਜੇਲ੍ਹ ਤੋਂ ਆਈ ਸੀ।

ਪੁਲਿਸ ਦਾ ਦਾਅਵਾ; ਇਨ੍ਹਾਂ ਨੌਜਵਾਨਾਂ ਨੇ ਹੀ ਬਲਵਿੰਦਰ ਕੌਰ ਨੂੰ ਗੋਲੀ ਮਾਰੀ
ਪੁਲਿਸ ਦਾ ਦਾਅਵਾ; ਇਨ੍ਹਾਂ ਨੌਜਵਾਨਾਂ ਨੇ ਹੀ ਬਲਵਿੰਦਰ ਕੌਰ ਨੂੰ ਗੋਲੀ ਮਾਰੀ (ਫਾਈਲ ਫੋਟੋ)

ਬਲਵਿੰਦਰ ਕੌਰ ਘਵੱਦੀ ਦੇ ਕਤਲ ਸਬੰਧੀ ਥਾਣਾ ਡੇਹਲੋਂ ਵਿਖੇ ਐਫ.ਆਈ.ਆਰ. ਨੰ: 92 / 2016 ਤਹਿਤ ਮੁਕੱਦਮਾ ਦਰਜ ਹੈ। ਨੌਜਵਾਨਾਂ ਦੇ ਸਮਰਪਣ ਤੋਂ ਬਾਅਦ ਪੁਲਿਸ ਨੇ ਜੇ.ਐਮ.ਆਈ.ਸੀ. ਲਵਜਿੰਦਰ ਕੌਰ ਦੇ ਅਦਾਲਤ ਵਿਚ ਉਨ੍ਹਾਂ ਨੂੰ ਪੇਸ਼ ਕਰਕੇ 3 ਅਗਸਤ ਤਕ ਦਾ ਰਿਮਾਂਡ ਹਾਸਲ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਇਸ ਮਾਮਲੇ ਵਿਚ ਸ਼ਾਮਿਲ ਨੌਜਵਾਨਾਂ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਜਾਗੋਵਾਲ ਵਾਸੀ ਸੰਗਰੂਰ ਅਤੇ ਨਿਹਾਲ ਸਿੰਘ ਵਾਸੀ ਪਟਿਆਲਾ ਵਜੋਂ ਕੀਤੀ ਗਈ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: