Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਰਤੀ ਸੁਰੱਖਿਆ ਬਲਾਂ ਵਲੋਂ ਕਸ਼ਮੀਰ ਵਿਚ ਤਾਜ਼ਾ ਫਾਇਰਿੰਗ; 5 ਮੌਤਾਂ, 30 ਤੋਂ ਵੱਧ ਜ਼ਖਮੀ

ਭਾਰਤੀ ਸੁਰੱਖਿਆ ਬਲਾਂ ਵਲੋਂ ਕਸ਼ਮੀਰ ਵਿਚ ਤਾਜ਼ਾ ਫਾਇਰਿੰਗ; 5 ਮੌਤਾਂ, 30 ਤੋਂ ਵੱਧ ਜ਼ਖਮੀ

ਸ੍ਰੀਨਗਰ: ਮੀਡੀਆ ਵਿਚ ਛਪੀਆਂ ਰਿਪੋਰਟਾਂ ਮੁਤਾਬਕ ਦੋ ਵੱਖ-ਵੱਖ ਪ੍ਰਦਰਸ਼ਨਾਂ ਦੌਰਾਨ ਭਾਰਤੀ ਸੁਰੱਖਿਆ ਬਲਾਂ ਵਲੋਂ ਕੀਤੀ ਗਈ ਗੋਲੀਬਾਰੀ ਵਿਚ ਅੱਜ (ਮੰਗਲਵਾਰ, 16 ਅਗਸਤ) 5 ਕਸ਼ਮੀਰੀ ਨੌਜਵਾਨਾਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖਮੀ ਹੋ ਗਏ। ਇਨ੍ਹਾਂ ਮੌਤਾਂ ਨਾਲ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਹੋਏ ਪ੍ਰਦਰਸ਼ਨਾਂ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 65 ਹੋ ਗਈ ਹੈ।

ਫਾਈਲ ਫੋਟੋ
ਫਾਈਲ ਫੋਟੋ

ਮਿਲੀਆਂ ਰਿਪੋਰਟਾਂ ਮੁਤਾਬਕ 4 ਕਸ਼ਮੀਰੀ ਉਦੋਂ ਮਾਰੇ ਗਏ ਜਦੋਂ ਸੀ.ਆਰ.ਪੀ.ਐਫ. ਨੇ ਬੜਗਾਮ ਜ਼ਿਲ੍ਹੇ ਵਿਚ ਹੋਣ ਵਾਲੇ ਪ੍ਰਦਰਸ਼ਨ ਮੌਕੇ ਫਾਇਰ ਖੋਲ੍ਹ ਦਿੱਤਾ। ਇਸ ਗੋਲੀਬਾਰੀ ਵਿਚ 15 ਤੋਂ ਵੱਧ ਜ਼ਖਮੀ ਹੋ ਗਏ।

ਦੂਜੀ ਘਟਨਾ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੀ ਹੈ, ਜਿਥੇ ਭਾਰਤੀ ਸੁਰੱਖਿਆ ਬਲਾਂ ਦੀ ਗੋਲੀਬਾਰੀ ਵਿਚ ਇਕ ਸ਼ਖਸ ਦੀ ਮੌਤ ਹੋ ਗਈ ਅਤੇ 16 ਤੋਂ ਵੱਧ ਜ਼ਖਮੀ ਹੋ ਗਏ।

ਇਸ ਖਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: Fresh firing by Indian forces in Kashmir: 5 killed, more than 30 injurred …

ਜ਼ਿਕਰਯੋਗ ਹੈ ਕਿ ਭਾਰਤੀ ਸੁਰੱਖਿਆ ਬਲਾਂ ਨੇ 15 ਅਗਸਤ ਵਾਲੇ ਦੋ ਆਦਮੀਆਂ ਦਾ ਕਤਲ ਕਰ ਦਿੱਤਾ ਸੀ, ਜਿਸ ਦਿਨ ਭਾਰਤੀ ਪ੍ਰਧਾਨ ਮੰਤਰੀ ਨੇ ਪਾਕਿਸਤਾਨ ਦੇ ਬਲੋਚਿਸਤਾਨ ਖਿੱਤੇ ਵਿਚ ਹੋ ਰਹੇ ਜ਼ੁਲਮਾਂ ਦੀ ਗੱਲ ਕਹੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਕੈਨੇਡਾ ਦੇ ਸੂਬੇ ਆਲਬਰਟਾ ਵਿੱਚ ਵਕੀਲ ਬਣਨ ਦੀ ਪ੍ਰਕਿਰਿਆ ਨਾਲ ਜੁੜੀ ਇੱਕ ਮਹੱਤਵਪੂਰਣ ਸ਼ਰਤ ਨੂੰ ਅਦਾਲਤ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਆਲਬਰਟਾ ਦੀ ਅਪੀਲ ਕੋਰਟ ਨੇ ਫੈਸਲਾ ਦਿੱਤਾ ਹੈ
ਜੰਮੂ ਅਤੇ ਕਸ਼ਮੀਰ ਦੇ ਸਾਂਭਾ ਖੇਤਰ ਵਿੱਚ ਇੰਡੀਆ ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਇੰਡੀਆ ਦੀ ਬਾਰਡਰ ਸਕਿਉਰਟੀ ਫੋਰਸ (ਬੀ. ਐੱਸ. ਐੱਫ) ਵੱਲੋਂ ਲੰਘੇ ਦਿਨ ਐਤਵਾਰ
ਉੱਤਰ ਪ੍ਰਦੇਸ਼ ਵਿਚ ਹਿੰਦੂਤਵੀਆਂ ਵਲੋਂ ਦੋ ਕਸ਼ਮੀਰੀ ਕਿਰਤਕਾਰਾਂ ਦੀ ਮਾਰਕੁੱਟ ਕਰਨ ਦੇ ਦ੍ਰਿਸ਼ ਬਿਜਾਲ (ਇੰਟਰਨੈਟ) ਉੱਤੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਸੁੱਕੇ ਮੇਵੇ ਵੇਚਣ ਵਾਲੇ ਦੋ ਕਸ਼ਮੀਰੀਆਂ, ਜਿਨ੍ਹਾਂ ਦੇ ਨਾਂ
ਕਸ਼ਮੀਰੀ ਖਾੜਕੂ ਨਾਲ ਭਾਰਤੀ ਟੁਕੜੀਆਂ ਦਾ ਇਹ ਮੁਕਾਬਲਾ ਸ਼ੁੱਕਰਵਾਰ ਸਵੇਰੇ ਉਸ ਵੇਲੇ ਸ਼ੁਰੂ ਹੋਇਆ ਸੀ ਜਦੋਂ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਬਾਬਗੌਂਡ ਇਲਾਕੇ ਚ ਭਾਰਤੀ ਟੁਕੜੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: