Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

2017 ਦੀਆਂ ਚੋਣਾਂ ਲਈ ਜਗਮੀਤ ਬਰਾੜ ਨੇ ਆਮ ਆਦਮੀ ਪਾਰਟੀ ਨਾਲ ਹੱਥ ਮਿਲਾਇਆ

2017 ਦੀਆਂ ਚੋਣਾਂ ਲਈ ਜਗਮੀਤ ਬਰਾੜ ਨੇ ਆਮ ਆਦਮੀ ਪਾਰਟੀ ਨਾਲ ਹੱਥ ਮਿਲਾਇਆ

ਚੰਡੀਗੜ੍ਹ: ਕਾਂਗਰਸ ਦੇ ਸਾਬਕਾ ਆਗੂ ਜਗਮੀਤ ਬਰਾੜ ਨੇ ਅੱਜ ਐਲਾਨ ਕੀਤਾ ਕਿ ਉਹ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦਾ ਸਾਥ ਦੇਣਗੇ। ਚੰਡੀਗੜ੍ਹ ਦੇ ਸੈਕਟਰ 36 ਵਿਚ ਹੋਈ ਇਕ ਸਾਂਝੀ ਪ੍ਰੈਸ ਮਿਲਣੀ ਵਿਚ ਜਗਮੀਤ ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਲੋਕ ਹਿਤ ਅਭਿਯਾਨ 2017 ਦੀਆਂ ਚੋਣਾਂ ਵਿਚ ‘ਆਪ’ ਨੂੰ ਹਮਾਇਤ ਦੇਵੇਗੀ।

Jagmeet-Brar-supports-AAP
ਸਾਬਕਾ ਕਾਂਗਰਸੀ ਆਗੂ ਜਗਮੀਤ ਬਰਾੜ ਅਤੇ ਆਮ ਆਦਮੀ ਪਾਰਟੀ ਦੀ ਸਾਂਝੀ ਪ੍ਰੈਸ ਕਾਨਫਰੰਸ

ਇਸ ਮੌਕੇ ‘ਆਪ’ ਆਗੂ ਸੰਜੈ ਸਿੰਘ, ਭਗਵੰਤ ਮਾਨ, ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਗੁਰਪ੍ਰੀਤ ਘੁੱਗੀ, ਸੁਖਪਾਲ ਖਹਿਰਾ ਅਤੇ ਹੋਰ ਆਗੂ ਮੌਜੂਦ ਸਨ।

ਜਗਮੀਤ ਬਰਾੜ ਨੇ ਕਿਹਾ, “ਮੈਂ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਯਕੀਨੀ ਬਣਾਉਣ ਕਿ ਉਨ੍ਹਾਂ ਦੀਆਂ ਵੋਟਾਂ ਵੰਡੀਆਂ ਨਾ ਜਾਣ। ਇਸੇ ਲਈ ਮੈਂ ‘ਆਪ’ ਨੂੰ ਹਮਾਇਤ ਕਰ ਰਿਹਾ ਹਾਂ।”

ਉਨ੍ਹਾਂ ਨੇ ਇਹ ਗੱਲ ਵੀ ਕਹੀ ਕਿ ਇਹ ਹਮਾਇਤ “ਬਿਨਾਂ ਸ਼ਰਤ” ਹੈ।

ਜਗਮੀਤ ਬਰਾੜ ਵਲੋਂ ਇਹ ਐਲਾਨ ਅਜਿਹੇ ਮੌਕੇ ਆਇਆ ਹੈ ਜਦੋਂ ਇਹ ਕਿਆਸ ਲਾਏ ਜਾ ਰਹੇ ਹਨ ਕਿ ਉਹ ਨਵਜੋਤ ਸਿੱਧੂ, ਪਰਗਟ ਸਿੰਘ ਅਤੇ ਬੈਂਸ ਭਰਾਵਾਂ ਵਲੋਂ ਨਵੇਂ ਬਣੇ ਰਾਜਨੀਤਕ ਫਰੰਟ “ਆਵਾਜ਼-ਏ-ਪੰਜਾਬ” ਵਿਚ ਸ਼ਾਮਲ ਹੋ ਸਕਦੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਆਮ ਆਦਮੀ ਪਾਰਟੀ ਨੇ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਐਲਾਨ ਦਿੱਤੀ ਹੈ।
ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਅਤੇ ਦੂਜੇ ਸੂਬਿਆਂ ਤੋਂ ਹੋ ਰਹੇ ਪ੍ਰਵਾਸ ਦੇ ਮੁੱਦੇ ’ਤੇ ਦਲ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦਿਆਂ 1 ਨਵੰਬਰ ਨੂੰ ਪੰਜਾਬ ਦਿਵਸ ਮੌਕੇ
ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: