Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਐਸ.ਵਾਈ.ਐਲ.: ਪੰਜਾਬ ਕਾਂਗਰਸ ਦਾ ਵਫਦ ਰਾਸ਼ਟਰਪਤੀ ਨੂੰ ਮਿਲਿਆ; ਨਵੇਂ ਟ੍ਰਿਬਿਊਨਲ ਦੀ ਮੰਗ

ਐਸ.ਵਾਈ.ਐਲ.: ਪੰਜਾਬ ਕਾਂਗਰਸ ਦਾ ਵਫਦ ਰਾਸ਼ਟਰਪਤੀ ਨੂੰ ਮਿਲਿਆ; ਨਵੇਂ ਟ੍ਰਿਬਿਊਨਲ ਦੀ ਮੰਗ

ਨਵੀਂ ਦਿੱਲੀ: ਪਾਣੀਆਂ ਦੇ ਮਸਲੇ ‘ਤੇ ਪੰਜਾਬ ਕਾਂਗਰਸ ਨੇ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਜੇ ਪੰਜਾਬ ਦੇ ਦਰਿਆਈ ਪਾਣੀ ਵਿੱਚੋਂ ਹੋਰ ਪਾਣੀ ਕਿਸੇ ਸੂਬੇ ਨੂੰ ਦਿੱਤਾ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ, ਸੂਬੇ ਵਿੱਚ ਹਿੰਸਾ ਫੈਲਣ ਦਾ ਖ਼ਦਸ਼ਾ ਹੈ। ਇਸ ਲਈ ਕੇਂਦਰ ਨੂੰ ਇਸ ਮੁੱਦੇ ’ਤੇ ਫੈਸਲਾ ਲੈਣ ਤੋਂ ਪਹਿਲਾਂ ਸਾਰੇ ਪਹਿਲੂਆਂ ਨੂੰ ਘੋਖ ਲੈਣਾ ਚਾਹੀਦਾ ਹੈ। ਕੱਲ੍ਹ ਦੇਰ ਸ਼ਾਮੀਂ ਕੈਪਟਨ ਅਮਰਿੰਦਰ ਸਿੰਘ ਪਾਰਟੀ ਦੇ ਸੀਨੀਅਰ ਆਗੂਆਂ ਸਮੇਤ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲੇ ਅਤੇ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਫ਼ਦ ਨੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬੇ ਵਿੱਚ ਜ਼ਮੀਨ ਹੇਠਲਾ ਪਾਣੀ ਬਹੁਤ ਡੂੰਘਾ ਜਾ ਚੁੱਕਾ ਹੈ, ਟਿਊਬਵੈੱਲ ਨਹੀਂ ਲੱਗ ਸਕਦੇ ਤੇ ਪੀਣ ਵਾਲੇ ਪਾਣੀ ਦੀ ਸਮੱਸਿਆ ਖੜੀ ਹੋ ਚੁੱਕੀ ਹੈ। ਜੇ ਕਿਸੇ ਹੋਰ ਸੂਬੇ ਨੂੰ ਪਾਣੀ ਦਿੱਤਾ ਤਾਂ ਸਥਿਤੀ ਵਿਗੜ ਸਕਦੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Congress Seeks Fresh Tribunal on SYL Issue; Another Step Detrimental to Interests of Punjab …

ਕੈਪਟਨ ਨੇ ਕਿਹਾ ਕਿ ਪੰਜਾਬ ਦੇ ਦਰਿਆਵਾਂ ਵਿੱਚ ਜਿਹੜਾ ਪਾਣੀ ਸਾਲ 2002 ਵਿੱਚ 14.37 ਮਿਲੀਅਨ ਏਕੜ ਫੁੱਟ ਸੀ, ਹੁਣ ਗਲੇਸ਼ੀਅਰ ਪਿਘਲਣ ਕਰ ਕੇ 13 ਮਿਲੀਅਨ ਏਕੜ ਫੁੱਟ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਕੇਸ ਦੀ ਸਣਵਾਈ ਸਮੇਂ ਕੇਂਦਰ ਸਰਕਾਰ ਨੇ ਦਰਿਆਈ ਪਾਣੀਆਂ ਦੀ ਉਪਲੱਬਧਤਾ ਬਾਰੇ ਸਹੀ ਸਥਿਤੀ ਸੁਪਰੀਮ ਕੋਰਟ ਸਾਹਮਣੇ ਨਹੀਂ ਰੱਖੀ। ਵਫ਼ਦ ਵਿੱਚ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ, ਕੇਂਦਰੀ ਆਗੂ ਅੰਬਿਕਾ ਸੋਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਲਾਲ ਸਿੰਘ, ਸੁਨੀਲ ਜਾਖੜ, ਬਲਬੀਰ ਸਿੱਧੂ, ਰਾਜ ਕੁਮਾਰ ਵੇਰਕਾ, ਸਾਧੂ ਸਿੰਘ ਧਰਮਸੋਤ ਤੇ ਜਗਮੋਹਨ ਸਿੰਘ ਕੰਗ ਵੀ ਸ਼ਾਮਲ ਸਨ।

ਪਾਣੀਆਂ ਬਾਰੇ ਹੋਰ ਜਾਣਕਾਰੀ ਲਈ ਪੜ੍ਹੋ:

ਪਾਣੀਆਂ ਦੇ ਸਮਝੌਤੇ – ਪੰਜਾਬ ਦੇ ਪਾਣੀਆਂ ਦੀ ਲੁੱਟ:

ਭਾਰਤ ਦੀ ਸਰਕਾਰ ਨੇ ਪੰਜਾਬ ਦੀ ਮਾਲਕੀ ਵਾਲੇ ਪਾਣੀਆਂ ਨੂੰ ਗੈਰ-ਰਾਏਪੇਰੀਅਨ ਰਾਜਾਂ ਨੂੰ ਦੇਣ ਵਾਸਤੇ ਗੈਰ-ਕਾਨੂੰਨੀ ਅਤੇ ਗੈਰ ਸੰਵਿਧਾਨਕ ਸਮਝੌਤਿਆਂ ਨੂੰ ਲਾਗੂ ਕੀਤਾ। ਇਨ੍ਹਾਂ ਗ਼ੈਰ-ਸੰਵਿਧਾਨਕ ਸਮਝੌਤਿਆਂ ਵਿੱਚ 1955 ਅਤੇ 1976 ਦੇ ਕੇਂਦਰ ਸਰਾਕਰ ਦੇ ਨੋਟੀਫਿਕੇਸ਼ਨ, 1981 ਦਾ ਇੰਦਰਾ ਅਵਾਰਡ ਅਤੇ 1986 ਦਾ ਅਰੈਡੀ ਟ੍ਰਿਬਿਊਨਲ ਸ਼ਾਮਲ ਹਨ।

ਸਮਝੌਤਿਆਂ ਨੂੰ ਰੱਦ ਕਰਨ ਵਾਲੇ ਪੰਜਾਬ ਦਾ ਕਾਨੂੰਨ, ਇਸਦੀ ਮੱਦ ਨੰ: 5 ਅਤੇ ਪੰਜਾਬ ਦੇ ਰਾਇਪੇਰੀਅਨ ਹੱਕ:

ਪੰਜਾਬ ਦੀ ਆਪਣੀ ਹੀ ਵਿਧਾਨ ਸਭਾ ਅਤੇ ਪੰਜਾਬ ਦੇ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਹੀ ਪੰਜਾਬ ਦੇ ਪਾਣੀਆਂ ਦੇ ਮਾਮਲੇ ‘ਤੇ 2004 ਵਿੱਚ ਪਹਿਲਾਂ ਹੋਏ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕਰਕੇ ਪੰਜਾਬ ਦੇ ਰਾਇਪੇਰੀਅਨ ਹੱਕਾਂ ਦਾ ਕਤਲ ਕਰ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਨੇ 12 ਜੁਲਾਈ 2004 ਨੂੰ ਭਾਰਤੀ ਸੁਪਰੀਮ ਕੋਰਟ ਵੱਲੋਂ ਵਿਵਾਦਤ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ 14 ਜੁਲਾਈ 2004 ਤੱਕ ਮੁਕੰਮਲ ਕਰਨ ਦੇ ਦਿੱਤੇ ਹੁਕਮਾਂ ਨੂੰ ਬੇਅਸਰ ਕਰਨ ਵਾਲੇ ਸਮਝੌਤਿਆਂ ਨੂੰ ਰੱਦ ਕਰਨ ਦਾ ਕਾਨੂੰਨ ਪਾਸ ਕੀਤਾ ਸੀ।

ਇਸ ਕਾਨੂੰਨ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੇਸ਼ ਕੀਤਾ ਸੀ ਅਤੇ ਇਸਨੂੰ ਬਾਦਲ ਦਲ ਅਤੇ ਭਾਜਪਾ ਨੇ ਹਮਾਇਤ ਦਿੱਤੀ ਸੀ। ਇਸ ਤਰ੍ਹਾਂ ਇਹ ਕਾਨੂੰਨ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।

ਭਾਵੇਂ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਇਸ ਕਾਨੂੰਨ ਨੇ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਨਣੋਂ ਰੋਕ ਦਿੱਤਾ ਹੈ, ਪਰ ਇਸ ਨਾਲ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਪਹਿਲਾਂ ਪੰਜਾਬ ਦਾ ਪਾਣੀ ਗੈਰ ਕਾਨੂੰਨੀ ਸਮਝੌਤਿਆਂ ਰਾਹੀਂ ਲੁੱਟਿਆ ਜਾ ਰਿਹਾ ਸੀ, ਪਰ ਇਸ ਕਾਨੂੰਨ ਦੀ ਧਾਰਾ 5 ਨੇ ਗੈਰ-ਰਾਇਪੇਰੀਅਨ ਰਾਜਾਂ ਨੂੰ ਪੰਜਾਬ ਦੇ ਗੈਰ-ਕਾਨੂੰਨੀ ਤੌਰ ‘ਤੇ ਖੋਹੇ ਜਾ ਰਹੇ ਪਾਣੀਆਂ ‘ਤੇ ਕਾਨੂੰਨੀ ਮੋਹਰ ਲਾ ਦਿੱਤੀ ਹੈ।

ਇਹ ਸੁਣਨ ਨੂੰ ਅਜੀਬ ਲੱਗੇਗਾ ਪਰ ਇਹ ਸਹੀ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਬਣਨ ਤੋਂ ਰੋਕਣ ਲਈ (ਜਿਸ ਰਾਹੀਂ 34 ਐਲ.ਏ.ਐਫ. ਪਾਣੀ ਜਾਣਾ ਸੀ) ਪੰਜਾਬ ਵਿਧਾਨ ਸਭਾ ਨੇ ਹਰਿਆਣਾ ਨੂੰ (59.5 ਐਲ.ਏ.ਐਫ.) ਰਾਜਸਥਾਨ ਨੂੰ (86 ਐਲ.ਏ.ਐਫ.), ਅਤੇ ਦਿੱਲੀ ਨੂੰ (2 ਐਲ.ਏ.ਐਫ.) ਪਾਣੀ ਗੈਰ-ਕਾਨੂੰਨੀ ਸਮਝੌਤਿਆਂ ਰਾਹੀਂ ਵੱਡੀ ਮਾਤਰਾ ਵਿੱਚ ਦਿੱਤੇ ਜਾਣ ਨੂੰ ਸਹੀ ਮੰਨ ਕੇ ਕਾਨੂੰਨੀ ਸਹਿਮਤੀ ਦੇ ਦਿੱਤੀ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਚੀਫ ਇੰਜੀਨੀਅਰ ਜੀ.ਐਸ. ਢਿੱਲੋਂ ਮੁਤਾਬਕ ਹਰਿਆਣਾ ਨੂੰ 34 ਐਲ.ਏ.ਐਫ. ਵਿਚੋਂ 18 ਐਲ.ਏ.ਐਫ. ਪਾਣੀ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਵਲੋਂ ਪਹਿਲਾਂ ਹੀ ਵਾਧੂ ਛੱਡਿਆ ਜਾ ਰਿਹਾ ਹੈ। ਸ. ਢਿੱਲੋਂ ਦਾ ਕਹਿਣਾ ਹੈ ਕਿ ਹਾਂਸੀ-ਬੁਟਾਣਾ ਨਹਿਰ ਰਾਹੀਂ ਵੀ ਹਰਿਆਣਾ (ਭਾਖੜਾ ਮੁੱਖ ਲਾਈਨ ਤੋਂ ਵਾਧੂ ਪਾਣੀ ਛੱਡਣ ‘ਤੇ) 16 ਐਲ.ਏ.ਐਫ. ਪਾਣੀ ਬਿਨਾਂ ਐਸ.ਵਾਈ.ਐਲ. ਮੁਕੰਮਲ ਕੀਤੇ ਦੂਰ ਲਿਜਾ ਸਕਦਾ ਹੈ। ਜੋ ਕਿ ਇਸੇ ਉਦੇਸ਼ ਲਈ ਉਸਾਰੀ ਗਈ ਹੈ।

ਪੰਜਾਬ ਦੇ ਪਾਣੀਆਂ ਸੰਬੰਧੀ ਸਮਝੌਤਾ ਰੱਦ (2004) ਕਰਨ ਦਾ ਕਾਨੂੰਨ ਭਾਰਤੀ ਸੁਪਰੀਮ ਕੋਰਟ ਨੇ 10 ਨਵੰਬਰ 2016 ਨੂੰ ਰੱਦ ਕਰ ਦਿੱਤਾ ਸੀ।

ਸੰਬੰਧਤ ਵੀਡੀਓ:

 

https://youtu.be/sESwbv6ixic

ਪਾਣੀਆਂ ਦੇ ਮਸਲੇ ਨੂੰ ਚੰਗੀ ਤਰ੍ਹਾਂ ਸਮਝਣ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਮੌਜੂਦਾ ਸਥਿਤੀ ਸਮਝਣ ਲਈ ਦੇਖੋ ਇੰਟਰਵਿਊ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: