Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਆਗੂਆਂ ਨੂੰ ਬਾਹਰੀ ਕਹਿਣ ਵਾਲਾ ਅਮਰਿੰਦਰ ਹੁਣ ਦਿੱਲੀ ਬੈਠਾ ਗਾਂਧੀਆਂ ਤੋਂ ਟਿਕਟਾਂ ਮੰਗ ਰਿਹਾ ਹੈ:ਆਪ

‘ਆਪ’ ਆਗੂਆਂ ਨੂੰ ਬਾਹਰੀ ਕਹਿਣ ਵਾਲਾ ਅਮਰਿੰਦਰ ਹੁਣ ਦਿੱਲੀ ਬੈਠਾ ਗਾਂਧੀਆਂ ਤੋਂ ਟਿਕਟਾਂ ਮੰਗ ਰਿਹਾ ਹੈ:ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਮੁਖੀ ਕੈਪਟਨ ਅਮਰਿਦੰਰ ਸਿੰਘ ਉਤੇ ਪਲਟਵਾਰ ਕਰਦਿਆਂ ਉਸਨੂੰ ਚੇਤੇ ਕਰਵਾਇਆ ਕਿ ਜਿਹੜਾ ਕੈਪਟਨ ‘ਆਪ’ ਆਗੂਆਂ ਨੂੰ ਬਾਹਰੀ ਕਹਿੰਦਾ ਸੀ ਹੁਣ ਪੰਜਾਬ ਵਿਧਾਨ ਸਭਾ ਲਈ ਉਮੀਦਵਾਰਾਂ ਨੂੰ ਟਿਕਟਾਂ ਦਿਵਾਉਣ ਲਈ ਗਾਂਧੀ ਪਰਿਵਾਰ ਅੱਗੇ ਹਾੜੇ ਪਾਉਂਦਾ ਦਿੱਲੀ ਡੇਰੇ ਲਾਈ ਬੈਠਾ ਹੈ।

ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਇਕ ਪ੍ਰੈਸ ਬਿਆਨ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੀਆਂ ਸਾਰੀਆਂ ਸੂਚੀਆਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਿਨਾਂ ਕਿਸੇ ਭੈਅ ਤੋਂ ਜਾਰੀ ਕੀਤੀਆਂ ਸਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਉਤੇ ਤਰਸ ਆਉਂਦਾ ਹੈ ਜਿਹੜਾ ਕਿ ਆਪਣੇ ਹਮਾਇਤੀਆਂ ਨੂੰ ਟਿਕਟਾਂ ਦਿਵਾਉਣ ਲਈ ਸੂਬੇ ਨੂੰ ਭੁਲ ਕੇ ਗਾਂਧੀ ਪਰਿਵਾਰ ਦੀਆਂ ਪਿਛਲੇ ਇਕ ਮਹੀਨੇ ਤੋਂ ਮਿਨਤਾਂ ਕਰ ਰਿਹਾ ਹੈ। ਵੜੈਚ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਲੋਕਤੰਤਰ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਕਾਂਗਰਸ ਦੀ ਟਿਕਟ ਪ੍ਰਾਪਤ ਕਰਨ ਵਾਲੇ ਉਮੀਦਵਾਰ ਗਾਂਧੀ ਪਰਿਵਾਰ ਦੇ ਰਹਿਮ ਉਤੇ ਨਿਰਭਰ ਕਰਦੇ ਹਨ। ਸਿਰਫ ਆਮ ਆਦਮੀ ਪਾਰਟੀ ਵਿਚ ਹੀ ਅੰਦਰੂਨੀ ਲੋਕਤੰਤਰ ਹੈ ਅਤੇ ਉਮੀਦਵਾਰਾਂ ਨੂੰ ਉਨ੍ਹਾਂ ਦੀ ਕਾਬਲਿਅਤ ਦੇ ਅਧਾਰ ‘ਤੇ ਟਿਕਟਾਂ ਦਿੱਤੀਆਂ ਜਾਂਦੀਆਂ ਹਨ।

captain-amrinder-and-gurpreet-waraich
ਫਾਈਲ ਫੋਟੋ: ਕੈਪਟਨ ਅਮਰਿੰਦਰ ਸਿੰਘ, ਗੁਰਪ੍ਰੀਤ ਸਿੰਘ ਵੜੈਚ (ਘੁੱਗੀ)

ਵੜੈਚ ਨੇ ਕਿਹਾ ਕਿ ਸਿਰਫ ਕੈਪਟਨ ਅਮਰਿੰਦਰ ਸਿੰਘ ਹੀ ਨਹੀਂ ਬਲਕਿ ਕਾਂਗਰਸ ਪਾਰਟੀ ਦੀ ਸਾਰੀ ਸਰਕਸ ਹੀ ਦਿੱਲੀ ਤਬਦੀਲ ਹੋ ਚੁੱਕੀ ਹੈ। ਟਿਕਟਾਂ ਦੇਣ ਵਾਲੀ ਕਮੇਟੀ ਦੇ ਸਾਰੇ ਮੈਂਬਰ ਅਤੇ ਟਿਕਟਾਂ ਪ੍ਰਾਪਤ ਕਰਨ ਵਾਲੇ ਉਮੀਦਵਾਰ ਇਸ ਸਮੇਂ ਕਾਂਗਰਸ ਕਮੇਟੀ ਦੇ ਦਫਤਰ ਅੱਗੇ ਬੈਠੇ ਹਨ ਅਤੇ ਚੰਡੀਗੜ੍ਹ ਸਥਿਤ ਕਾਂਗਰਸ ਪਾਰਟੀ ਦੇ ਦਫਤਰ ਵਿਚ ਸੁੰਨ ਛਾਈ ਹੋਈ ਆ। ਕਾਂਗਰਸ ਦੇ ਇਤਿਹਾਸ ਅਨੁਸਾਰ ਗਾਂਧੀ ਪਰਿਵਾਰ ਦੀ ਮਰਜ਼ੀ ਤੋਂ ਬਿਨਾਂ ਕਾਂਗਰਸ ਵਿਚ ਪੱਤਾ ਵੀ ਨਹੀਂ ਹਿਲ ਸਕਦਾ।

ਵੜੈਚ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਇਕ ਮਹੀਨੇ ਦੌਰਾਨ ਚੰਡੀਗੜ੍ਹ ਦਾ ਇਕ ਵਾਰ ਵੀ ਦੌਰਾ ਨਹੀਂ ਕੀਤਾ। ਇਸੇ ਦੌਰਾਨ ਹੋਰਨਾਂ ਪਾਰਟੀਆਂ ਤੋਂ ਕਾਂਗਰਸ ਵਿਚ ਆ ਰਹੇ ਆਗੂਆਂ ਨੂੰ ਪਾਰਟੀ ਜੁਆਈਨ ਕਰਵਾਉਣ ਦੇ ਪ੍ਰੋਗ੍ਰਾਮ ਵੀ ਦਿੱਲੀ ਕਰਵਾਏ ਜਾ ਰਹੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਦਾ ਨਿੱਜੀ ਸਟਾਫ ਪੰਜਾਬ ਭਵਨ ਦਿੱਲੀ ਤੋਂ ਕੰਮ ਕਰ ਰਿਹਾ ਹੈ। ਕਾਂਗਰਸੀ ਆਗੂ ਆਮ ਲੋਕਾਂ ਨੂੰ ਮਿਲਣ ਨਾਲੋਂ ਦਿੱਲੀ ਬੈਠ ਕੇ ਰਾਹੁਲ ਗਾਂਧੀ ਦੇ ਗੁਣਗਾਨ ਕਰਨ ਦੀ ਤਰਜ਼ੀਹ ਦੇ ਰਹੇ ਹਨ। ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬਾਗੀ ਅਕਾਲੀਆਂ ਨੂੰ ਟਿਕਟਾਂ ਦਿਵਾਉਣ ਲਈ ਭਾਰੀ ਮੁਸ਼ਕਤ ਕਰਨੀ ਪੈ ਰਹੀ ਹੈ।

ਵੜੈਚ ਨੇ ਕਿਹਾ ਕਿ ਕਾਂਗਰਸ ਵਿਚ ਟਿਕਟਾਂ ਦੀ ਵੰਡ ਨੂੰ ਲੈ ਕੇ ਹੋਣ ਵਾਲਾ ਕਾਟੋ ਕਲੇਸ਼ ਆਉਦੇ ਦਿਨਾਂ ਵਿਚ ਹੋਰ ਵਧੇਗਾ ਅਤੇ ਕਾਂਗਰਸ ਪੰਜਾਬ ਵਿਚ ਇਕ ਵੀ ਸੀਟ ਜਿੱਤਣ ਦੇ ਕਾਬਲ ਨਹੀਂ ਰਹੇਗੀ। ਕੈਪਟਨ ਅਮਰਿੰਦਰ ਸਿੰਘ ਦਾ ਚੋਣਾਂ ਲੜਨ ਦਾ ਮੁਲ ਮੰਤਵ ਅਕਾਲੀ ਵਿਰੋਧੀ ਵੋਟਾਂ ਨੂੰ ਵੰਡ ਕੇ ਮੁੜ ਅਕਾਲੀ ਸਰਕਾਰ ਬਣਾ ਕੇ ਪੰਜਾਬ ਦੀ ਪਿੱਠ ‘ਚ ਛੁਰਾ ਮਾਰਨਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਬਾਦਲ ਦਾ ਇਹ ਮਨਸੂਬਾ ਪੰਜਾਬ ਦੇ ਲੋਕ ਕਦੀ ਵੀ ਪੂਰੀ ਨਹੀਂ ਹੋਣ ਦੇਣਗੇ।

‘ਆਪ’ ਆਗੂ ਨੇ ਅਕਾਲੀ-ਬੀਜੇਪੀ ਸਰਕਾਰ ਦੁਆਰਾ ਕਾਂਗਰਸੀ ਆਗੂਆਂ ਨੂੰ ਲੰਬੇ ਸਮੇਂ ਤੱਕ ਪੰਜਾਬ ਭਵਨ ਵਿਚ ਰੱਖ ਕੇ ਨਿਯਮਾਂ ਤਾਰ-ਤਾਰ ਕਰਨ ਦੀ ਵੀ ਨਿੰਦਾ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: