Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਨੁੱਖੀ ਅਧਿਕਾਰਾਂ ਲਈ ਸਰਗਰਮ ਲੋਕਾਂ ਨੂੰ ਭਾਰਤ ‘ਚ ਸਰਕਾਰੀ ਹਿੰਸਾ ਦਾ ਸ਼ਿਕਾਰ ਹੋਣਾ ਪੈਂਦਾ: ਐਮਨੈਸਟੀ

ਮਨੁੱਖੀ ਅਧਿਕਾਰਾਂ ਲਈ ਸਰਗਰਮ ਲੋਕਾਂ ਨੂੰ ਭਾਰਤ ‘ਚ ਸਰਕਾਰੀ ਹਿੰਸਾ ਦਾ ਸ਼ਿਕਾਰ ਹੋਣਾ ਪੈਂਦਾ: ਐਮਨੈਸਟੀ

ਲੰਡਨ: ਮਨੁੱਖੀ ਅਧਿਕਾਰਾਂ ਬਾਰੇ ਆਪਣੀ ਸਾਲਾਨਾ ਰਿਪੋਰਟ ਵਿੱਚ ਯੂਕੇ ਸਥਿਤ ਮਨੁੱਖੀ ਅਧਿਕਾਰਾਂ ਦੀ ਜਥੇਬੰਦੀ ਐਮਨੈਸਟੀ ਇੰਟਰਨੈਸ਼ਨਲ ਨੇ ਕਿਹਾ, ‘ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਪੱਤਰਕਾਰਾਂ ਨੂੰ ਭਾਰਤ ਵਿੱਚ ਸਰਕਾਰੀ ਤੇ ਗ਼ੈਰ-ਸਰਕਾਰੀ ਵਿਅਕਤੀਆਂ ਦੀਆਂ ਧਮਕੀਆਂ ਅਤੇ ਹਮਲਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।’

ਇਸ ਰਿਪੋਰਟ ਮੁਤਾਬਕ ‘ਵਿਦੇਸ਼ੀ ਫੰਡ ਹਾਸਲ ਕਰਨ ਵਾਲੀਆਂ ਸਮਾਜਿਕ ਜਥੇਬੰਦੀਆਂ’ ਨੂੰ ਪ੍ਰੇਸ਼ਾਨ ਕਰਨ ਲਈ ਵਿਦੇਸ਼ੀ ਯੋਗਦਾਨ (ਨਿਯਮ) ਕਾਨੂੰਨ ਜਾਂ ਐਫਸੀਆਰਏ ਵਰਤਿਆ ਜਾਂਦਾ ਹੈ। ਜਾਤੀ ਆਧਾਰਤ ਹਿੰਸਾ ਤੇ ਗਊ ਰੱਖਿਅਕ ਗਰੁੱਪਾਂ ਵੱਲੋਂ ਗੁਜਰਾਤ, ਹਰਿਆਣਾ, ਮੱਧ ਪ੍ਰਦੇਸ਼ ਤੇ ਕਰਨਾਟਕ ਸਮੇਤ ਹੋਰ ਸੂਬਿਆਂ ਵਿੱਚ ਗਊ ਹੱਤਿਆ ਰੋਕੂ ਕਾਨੂੰਨ ਨੂੰ ਲਾਗੂ ਕਰਨ ਦੇ ਨਾਂ ਉਤੇ ਲੋਕਾਂ ਉਤੇ ਹਮਲੇ ਕੀਤੇ ਜਾ ਰਹੇ ਹਨ, ਜੋ ਚਿੰਤਾ ਦਾ ਵਿਸ਼ਾ ਹੈ।’

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ, ‘ਜੰਮ ਕਸ਼ਮੀਰ ਸੂਬੇ ’ਚ ਕਈ ਮਹੀਨੇ ਕਰਫਿਊ ਲੱਗਾ ਰਿਹਾ ਅਤੇ ਅਧਿਕਾਰੀਆਂ ਵੱਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ।’ ਇਸ ਰਿਪੋਰਟ ਵਿੱਚ ਭਾਰਤ ਸਰਕਾਰ ਦੇ ਨੋਟਬੰਦੀ ਵਾਲੇ ਫੈਸਲੇ ਦੇ ਸਿੱਟਿਆਂ ਨੂੰ ਵੀ ਉਭਾਰਿਆ ਗਿਆ ਹੈ। ਇਸ ਮੁਤਾਬਕ, ‘ਕਾਲੇ ਧਨ ਨੂੰ ਖ਼ਤਮ ਕਰਨ ਲਈ ਭਾਰਤ ਵੱਲੋਂ 500 ਤੇ 1000 ਰੁਪਏ ਦੇ ਨੋਟ ਬੰਦ ਕਰ ਦਿੱਤੇ ਗਏ, ਜਿਸ ਨਾਲ ਲੱਖਾਂ ਲੋਕਾਂ ਦੇ ਜੀਵਨ ਉਤੇ ਬੁਰਾ ਅਸਰ ਪਿਆ।’

ਆਲਮੀ ਪੱਧਰ ’ਤੇ 159 ਮੁਲਕਾਂ ਬਾਰੇ ਇਸ ਰਿਪੋਰਟ ਵਿੱਚ ‘ਦਮਨ ਦੀ ਸਿਆਸਤ’ ਦੇ ਵਧਣ ਫੁੱਲਣ ਦੀ ਨਿੰਦਾ ਕੀਤੀ ਗਈ ਹੈ, ਜੋ ਵਿਸ਼ਵ ਵਿੱਚ ਵੰਡ ਅਤੇ ਡਰ ਦੇ ਬੀਜ ਬੋਅ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇਸ ਬਿਲ ਦੇ ਪੂਰਨ ਰੂਪ ਵਿਚ ਪਾਸ ਹੋਣ ਨਾਲ ਘੱਟ ਗਿਣਤੀਆਂ ਵਿਚ ਡਰ ਦੇ ਸਹਿਮ ਦੀ ਭਾਵਨਾ ਪ੍ਰਗਟ ਹੋਵੇਗੀ ਤੇ ਉਹ ਦਹਿਸ਼ਤ ਵਿਚ ਰਹਿਣਗੇ ਖਾਸ ਤੌਰ ਤੇ ਇਸਲਾਮ ਦੇ ਪੈਰੋਕਾਰਾਂ
ਮਨੁੱਖੀ ਹੱਕਾਂ ਦੀ ਕੌਮਾਂਤਰੀ ਜਥੇਬੰਦੀ ਅਮਨੈਸਟੀ ਦੀ ਭਾਰਤ ਵਿਚਲੀ ਇਕਾਈ ਅਮਨੈਸਟੀ ਇੰਡੀਆ ਨੇ ਅੱਜ ਇਕ ਲਿਖਤੀ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿੱਚ ਕਿਹਾ ਹੈ ਕਿ ਭਾਰਤੀ
ਮਾਤਾ ਸੁਖਵੰਤ ਕੌਰ ਦੇ ਪਤੀ ਅਤੇ ਪਿਤਾ ਨੂੰ ਪੰਜਾਬ ਪੁਲੀਸ ਨੇ ਤਕਰੀਬਨ 26 ਸਾਲ ਪਹਿਲਾਂ ਜਬਰੀ ਚੁੱਕ ਲਿਆ ਸੀ ਅਤੇ ਉਸ ਤੋਂ ਬਾਅਦ ਉਹ ਮੁੜ ਕਦੇ ਘਰ ਨਹੀਂ ਪਰਤੇ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: