Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਕੋਲ ਵਾਧੂ ਪਾਣੀ ਨਹੀਂ, ਹਰਿਆਣਾ ਨੂੰ ਸ਼ਾਰਦਾ-ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ: ਫੂਲਕਾ

ਪੰਜਾਬ ਕੋਲ ਵਾਧੂ ਪਾਣੀ ਨਹੀਂ, ਹਰਿਆਣਾ ਨੂੰ ਸ਼ਾਰਦਾ-ਯਮੂਨਾ ਨਹਿਰ ਤੋਂ ਪਾਣੀ ਦਿੱਤਾ ਜਾਵੇ: ਫੂਲਕਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਜਾਰੀ ਬਿਆਨ ‘ਚ ਕਿਹਾ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਅਤੇ ਹਰਿਆਣਾ ਨੂੰ ਮਿੱਥੀ ਯੋਜਨਾ ਅਨੁਸਾਰ ਸ਼ਾਰਦਾ-ਯਮੂਨਾ ਲਿੰਕ ਨਹਿਰ ਤੋਂ ਪਾਣੀ ਦਿੱਤਾ ਜਾਣਾ ਚਾਹੀਦਾ ਹੈ। ਚੰਡੀਗੜ੍ਹ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਪ ਆਗੂ ਐਚ.ਐਸ ਫਲੂਕਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ 1976 ਦੇ ਇੰਦਰਾ ਗਾਂਧੀ ਦੁਆਰਾ ਜਾਰੀ ਕੀਤੇ ਆਡਰ ਵਾਪਿਸ ਲੈਣੇ ਚਾਹੀਦੇ ਹਨ ਅਤੇ ਇਸ ਮੁੱਦੇ ਨੂੰ ਸੁਲਝਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਵਿਚ ਐਸ.ਵਾਈ.ਐਲ ਨਹਿਰ ਦੇ ਕੇਸ ਦੀ ਸੁਣਵਾਈ 28 ਮਾਰਚ ਨੂੰ ਹੈ।

2002 ਵਿਚ ਬਣੀ ਯੋਜਨਾ ਅਨੁਸਾਰ ਕੇਂਦਰ ਸਰਕਾਰ ਸ਼ਾਰਦਾ-ਯਮੁਨਾ ਲਿੰਕ ਨਹਿਰ ਬਣਾਉਣ ਲਈ ਰਾਜੀ ਹੋਈ ਸੀ
2002 ਵਿਚ ਬਣੀ ਯੋਜਨਾ ਅਨੁਸਾਰ ਕੇਂਦਰ ਸਰਕਾਰ ਸ਼ਾਰਦਾ-ਯਮੁਨਾ ਲਿੰਕ ਨਹਿਰ ਬਣਾਉਣ ਲਈ ਰਾਜੀ ਹੋਈ ਸੀ

ਫੂਲਕਾ ਨੇ ਕਿਹਾ ਕਿ 2002 ਵਿਚ ਬਣੀ ਯੋਜਨਾ ਅਨੁਸਾਰ ਕੇਂਦਰ ਸਰਕਾਰ ਸ਼ਾਰਦਾ-ਯਮੁਨਾ ਲਿੰਕ ਨਹਿਰ ਬਣਾਉਣ ਲਈ ਰਾਜੀ ਹੋਈ ਸੀ। ਜੋ ਕਿ ਉਤਰਾਖੰਡ ਦੇ ਚੰਪਾਵਤ ਜ਼ਿਲ੍ਹੇ ਵਿਚੋਂ ਵਹਿ ਕੇ ਕਰਨਾਲ ਨੇੜੇ ਯਮੂਨਾ ਨਦੀ ਵਿਚ ਮਿਲੇਗੀ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਨੂੰ ਇਸ ਨਹਿਰ ਦੇ ਨਿਰਮਾਣ ਦਾ ਆਦੇਸ਼ ਦਿੱਤਾ ਸੀ ਕਿਉਂ ਜੋ ਉਤਰਾਖੰਡ ਵਿਚ ਵਾਧੂ ਪਾਣੀ ਹੜ੍ਹਾਂ ਲਈ ਜ਼ਿੰਮੇਵਾਰ ਹੈ ਅਤੇ ਇਸ ਪਾਣੀ ਨਾਲ ਹਰਿਆਣਾ ਵਿਚ ਜਲ ਪੂਰਤੀ ਕੀਤੀ ਜਾ ਸਕਦੀ ਹੈ।

ਆਪ ਆਗੂ ਐਚ.ਐਸ. ਫੂਲਕਾ, ਐਡਵੋਕੇਟ ਨਵਕਿਰਨ ਸਿੰਘ ਮੀਡੀਆ ਨਾਲ ਗੱਲ ਕਰਦੇ ਹੋਏ
ਆਪ ਆਗੂ ਐਚ.ਐਸ. ਫੂਲਕਾ, ਐਡਵੋਕੇਟ ਨਵਕਿਰਨ ਸਿੰਘ ਮੀਡੀਆ ਨਾਲ ਗੱਲ ਕਰਦੇ ਹੋਏ

”ਬਾਦਲ ਆਪਣੇ ਭਾਈਵਾਲ ਮੋਦੀ ਨਾਲ ਗੱਲਬਾਤ ਕਰਕੇ ਸ਼ਾਰਦਾ-ਯਮੂਨਾ ਲਿੰਕ ਦੇ ਜਲਦ ਨਿਰਮਾਣ ਲਈ ਗਲਬਾਤ ਕਰੇ। ਇਸ ਮੌਕੇ ਆਪ ਆਗੂ ਗੁਲਸ਼ਨ ਛਾਬੜਾ, ਐਡਵੇਕੋਟ ਨਵਕਿਰਨ ਸਿੰਘ, ਕੈਪਟਨ ਜੀ.ਐਸ. ਕੰਗ ਅਤੇ ਜਗਤਾਰ ਸੰਘੇੜਾ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਮੁਕਦਮਿਆਂ ਦੀ ਪੈਰਵੀ ਕਰਨ ਵਾਲੇ ਵਕੀਲਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਣ ਵਾਲਾ
20-21 ਅਕਤੂਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਅਸੈਂਬਲੀ ਦੇ ਪ੍ਰਬੰਧਕਾਂ ਵਲੋਂ ਇਸਦਾ ਅਗਲਾ ਪੜਾਅ ਆਖੀ ਜਾਂਦੀ "ਪੰਥਕ ਕਨਫੈਡਰੇਸ਼ਨ" ਦਾ ਐਲਾਨ ਕੀਤਾ ਗਿਆ ।
ਉਹਨਾਂ ਕਿਹਾ ਕਿ ਚੁਰਾਸੀ ਦੇ ਦੋਸ਼ੀਆਂ ਨੂੰ ਸਜਾ ਦਵਾਉਣ ਦੀ ਲੜਾਈ ਮੇਰੀ ਲਈ ਵੱਡੀ ਹੈ ਮੈਂ ਨਾ ਹੀ ਲੋਕਸਭਾ ਦੀਆਂ ਚੋਣਾਂ ਲੜਾਂਗਾ ਨਾਂ ਹੀ ਸ਼੍ਰੋਮਣੀ ਕਮੇਟੀ ਦੀਆਂ ਅਸੀਂ ਪੰਜਾਬ ਵਿਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: