ਲੁਧਿਆਣਾ: ਵਿਵਾਦਤ ਡੇਰਾ ਸਿਰਸਾ ਦੀ ਸ਼ਾਖਾ ਪਿੰਡ ਜਗੇੜਾ ਵਿਖੇ ਪਿਉ-ਪੁੱਤ ਡੇਰਾ ਸਿਰਸਾ ਪ੍ਰੇਮੀਆਂ ਨੂੰ ਗੋਲੀ ਮਾਰਨ ਵਾਲਿਆਂ ਦਾ ਸੁਰਾਗ ਦੇਣ ਵਾਲਿਆਂ ਨੂੰ 50 ਲੱਖ ਇਨਾਮ ਦੇਣ ਦਾ ਪੁਲਿਸ ਵਲੋਂ ਐਲਾਨ ਕੀਤਾ ਗਿਆ ਹੈ। ਲੁਧਿਆਣਾ ‘ਚ ਇੱਕ ਪ੍ਰੈੱਸ ਕਾਨਫ਼ਰੰਸ ਕਰਕੇ ਆਈ.ਜੀ. ਐੱਸ.ਕੇ.ਕਾਲੀਆ ਨੇ ਇਸ ਬਾਰੇ ਜਾਣਕਾਰੀ ਦਿੱਤੀ।

50 ਲੱਖ ਰੁਪਏ ਦੀ ਨਕਦ ਇਨਾਮ ਤੋਂ ਅਲਾਵਾ ਪੁਲਿਸ ਵਿੱਚ ਸਬ ਇੰਸਪੈਕਟਰ ਦੀ ਨੌਕਰੀ ਦੇਣ ਦੀ ਗੱਲ ਆਖੀ ਗਈ ਹੈ।

ਮੀਡੀਆ ਦੀਆਂ ਖ਼ਬਰਾਂ ਮੁਤਾਬਕ ਪੰਜਾਬ ਪੁਲਿਸ ਨੇ ਕਿਸੇ ਕੇਸ ਨੂੰ ਸੁਲਝਾਉਣ ਲਈ ਹੁਣ ਤੱਕ ਦੀ ਸਭ ਤੋਂ ਵੱਡੀ ਇਨਾਮੀ ਰਾਸ਼ੀ ਐਲਾਨੀ ਹੈ। ਹੁਣ ਤੱਕ ਪੰਜਾਬ ਦੇ ਇਤਿਹਾਸ ਵਿੱਚ ਇੰਨੀ ਵੱਡੀ ਰਾਸ਼ੀ ਕਿਸੇ ਕੇਸ ਨੂੰ ਸੁਲਝਾਉਣ ਲਈ ਪੁਲਿਸ ਵੱਲੋਂ ਨਹੀਂ ਰੱਖੀ ਗਈ।
ਸਬੰਧਤ ਖ਼ਬਰ:
ਲੁਧਿਆਣਾ-ਮਲਕੇਰਕੋਟਲਾ ਸੜਕ ‘ਤੇ ਸਥਿਤ ਡੇਰੇ ’ਚ ਡੇਰਾ ਪ੍ਰੇਮੀ ਪਿਉ-ਪੁੱਤ ਦਾ ਕਤਲ …
ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਪਿੰਡ ਜਗੇੜਾ, ਅਹਿਮਦਗੜ੍ਹ ਦੇ ਡੇਰਾ ਸਿਰਸਾ ਦੀ ਸ਼ਾਖਾ ‘ਚ ਅਣਪਛਾਤੇ ਹਮਲਾਵਰਾਂ ਨੇ ਡੇਰਾ ਪ੍ਰੇਮੀ ਪਿਉ-ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਕਤਲ ਦੀ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਵੀ ਹੋਈ ਸੀ ਪਰ ਇਸ ਦੇ ਬਾਵਜੂਦ ਅਜੇ ਤੱਕ ਪੁਲਿਸ ਇਸ ਕੇਸ ਨੂੰ ਸੁਲਝਾਉਣ ਵਿੱਚ ਨਾਕਾਮਯਾਬ ਰਹੀ ਹੈ।