Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਵਿਧਾਨ ਸਭਾ ਚੋਣ ਸਰਵੇਖਣ: ਸੀ-ਵੋਟਰ ਮੁਤਾਬਕ ‘ਆਪ’, ਇੰਡੀਆ ਟੂਡੇ-ਐਕਸਿਸ ਮੁਤਾਬਕ ਕਾਂਗਰਸ ਅੱਗੇ

ਪੰਜਾਬ ਵਿਧਾਨ ਸਭਾ ਚੋਣ ਸਰਵੇਖਣ: ਸੀ-ਵੋਟਰ ਮੁਤਾਬਕ ‘ਆਪ’, ਇੰਡੀਆ ਟੂਡੇ-ਐਕਸਿਸ ਮੁਤਾਬਕ ਕਾਂਗਰਸ ਅੱਗੇ

ਚੰਡੀਗੜ੍ਹ: ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਬਾਦਲ-ਭਾਰਤੀ ਜਨਤਾ ਪਾਰਟੀ ਦੇ ਗਠਜੋੜ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਰੀ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ (ਵੀਰਵਾਰ ਨੂੰ) ਨਸ਼ਰ ਹੋਏ ਸਰਵੇਖਣਾਂ ਮੁਤਾਬਕ ਕਾਂਗਰਸ ਜਾਂ ਆਮ ਆਦਮੀ ਪਾਰਟੀ ਵਿਚੋਂ ਕੋਈ ਅਗਲੀ ਸਰਕਾਰ ਬਣਾਏਗਾ।

ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM); ਪ੍ਰਤੀਕਾਤਮਕ ਤਸਵੀਰ
ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM); ਪ੍ਰਤੀਕਾਤਮਕ ਤਸਵੀਰ

ਇੰਡੀਆ ਟੂਡੇ-ਐਕਸਿਸ ਦੇ ਐਕਜ਼ਿਟ ਪੋਲ ਮੁਤਾਬਕ ਕਾਂਗਰਸ ਪਾਰਟੀ ਨੂੰ 11 ਮਾਰਚ ਨੂੰ 60 ਸੀਟਾਂ ਮਿਲ ਰਹੀਆਂ ਹਨ। ਅਤੇ ਆਮ ਆਦਮੀ ਪਾਰਟੀ ਨੂੰ 50 ਸੀਟਾਂ ਮਿਲਣ ਦੀ ਉਮੀਦ ਹੈ। ਜਦਕਿ ਸੱਤਾਧਾਰੀ ਅਕਾਲੀ ਦਲ ਬਾਦਲ-ਭਾਜਪਾ ਨੂੰ 5 ਸੀਟਾਂ ਮਿਲ ਸਕਦੀਆਂ ਹਨ।

ਜਦਕਿ ਦੂਜੇ ਪਾਸੇ ਸੀ-ਵੋਟਰ ਨੇ ਆਪਣੇ ਐਕਜ਼ਿਟ ਪੋਲ ‘ਚ ਆਮ ਆਦਮੀ ਪਾਰਟੀ ਨੂੰ 63 ਸੀਟਾਂ ਦਿੱਤੀਆਂ ਹਨ। ਸੀ-ਵੋਟਰ ਨੇ ਆਪਣੇ ਸਰਵੇ ‘ਚ ਕਿਹਾ ਕਿ ਕਾਂਗਰਸ ਨੂੰ 45 ਸੀਟਾਂ ਮਿਲਣੀਆਂ ਅਤੇ ਬਾਦਲ ਦਲ-ਭਾਜਪਾ ਨੂੰ 9 ਸੀਟਾਂ ਹੀ ਮਿਲਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿਚ 117 ਸੀਟਾਂ ਹਨ ਅਤੇ ਸੱਤਾ ਵਿਚ ਆਉਣ ਲਈ 59 ਸੀਟਾਂ ਦੀ ਜ਼ਰੂਰਤ ਹੈ।

11 ਮਾਰਚ, 2017 ਨੂੰ ਵੋਟਾਂ ਦੀ ਗਿਣਤੀ ਹੋਣੀ ਹੈ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Punjab Assembly Elections 2017 Exit Poll Results: cVoter Predicts AAP; India Today-Axis predicts Congress …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨ ਲੱਭਣ ਲਈ ਕੀਤੀ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਜਿੱਤੇ ਤੇ ਹਾਰੇ ਉਮੀਦਵਾਰਾਂ ਨੇ ਦਿੱਲੀ ਦੀ ਲੀਡਰਸ਼ਿਪ ਤੇ ਖ਼ਾਸ
ਪੰਜਾਬ ਵਿਧਾਨ ਸਭਾ ਚੋਣਾਂ ਲਈ ਗਿਣਤੀ 11 ਮਾਰਚ, 2017 ਨੂੰ ਮੁਕੰਮਲ ਹੋ ਗਈ। ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕਰਦਿਆਂ 117 ਵਿਚੋਂ 77 ਸੀਟਾਂ 'ਤੇ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ
ਆਮ ਆਦਮੀ ਪਾਰਟੀ ਨੇ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਵਿਚ ਜਨਤਾ ਵਲੋਂ ਦਿੱਤੇ ਫਤਵੇ ਦਾ ਸਨਮਾਨ ਕਰਦੀ ਹੈ ਅਤੇ ਕਿਹਾ ਕਿ ਲੋਕਤੰਤਰ ਵਿਚ
ਪੰਜਾਬ ਵਿਧਾਨ ਸਭਾ ਲਈ ਚੱਲ ਰਹੀ ਵੋਟਾਂ ਦੀ ਗਿਣਤੀ ਦੇ ਹੁਣ ਤਕ ਦੇ ਰੁਝਾਨਾਂ ਮੁਤਾਬਕ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਕਾਂਗਰਸ ਦੀ ਸਰਕਾਰ ਬਣਨ ਦੇ ਆਸਾਰ ਨਜ਼ਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: