ਚੰਡੀਗੜ੍ਹ: ਗੁਰਦਾਸਪੁਰ ਜ਼ਿਲ੍ਹੇ ਵਿਚ ਕਾਂਗਰਸੀ ਆਗੂ ਦੁਆਰਾ ਰਾਜਨੀਤਿਕ ਰੰਜਿਸ਼ ਕਾਰਨ ਗੋਲੀਆਂ ਮਾਰ ਕੇ ਬਾਦਲ ਦਲ ਦੇ ਆਗੂ ਦੇ ਕੀਤੇ ਕਤਲ ਦਾ ਨੋਟਿਸ ਲੈਂਦਿਆਂ ਹੋਇਆਂ ਆਮ ਆਦਮੀ ਪਾਰਟੀ ਨੇ ਇਸ ਦੀ ਨਿਖੇਧੀ ਕੀਤੀ ਹੈ। ਆਮ ਆਦਮੀ ਪਾਰਟੀ ਆਗੂਆਂ ਸੁਖਪਾਲ ਸਿੰਘ ਖਹਿਰਾ ਅਤੇ ਕੰਵਰ ਸੰਧੂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ਤੋਂ ਪਹਿਲਾਂ ਹੀ ਕਾਂਗਰਸੀ ਆਗੂਆਂ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ।
ਚੰਡੀਗੜ੍ਹ ਤੋਂ ਜਾਰੀ ਇਕ ਪ੍ਰੈਸ ਬਿਆਨ ਵਿਚ ‘ਆਪ’ ਆਗੂਆਂ ਨੇ ਕਿਹਾ ਕਿ ਬਾਦਲ ਦਲ ਅਤੇ ਕਾਂਗਰਸ ਲੋਕਾਂ ਵਿਚ ਭੈਅ ਪੈਦਾ ਕਰਨ ਲਈ ਬਰਾਬਰ ਦੇ ਦੋਸ਼ੀ ਹਨ ਅਤੇ ਉਨ੍ਹਾਂ ਦਾ ਰਾਜਨੀਤਿਕ ਸਭਿਆਚਾਰ ਇਕੋ ਜਿਹਾ ਹੈ। ਖਹਿਰਾ ਨੇ ਕਿਹਾ ਕਿ ਬਾਦਲ ਸਰਕਾਰ ਦੇ 10 ਸਾਲਾ ਦੇ ਰਾਜ ਦੌਰਾਨ ਬਾਦਲ ਦਲ ਦੇ ਆਗੂਆਂ ਨੇ ਆਮ ਲੋਕਾਂ ਉਤੇ ਅਤਿਆਚਾਰ ਕਰਨ ਦੀ ਹੱਦ ਕੀਤੀ ਸੀ ਅਤੇ ਹੁਣ ਕਾਂਗਰਸ ਆਗੂਆਂ ਦੀ ਅਜਿਹਾ ਕਰਨ ਦੀ ਵਾਰੀ ਹੈ।

ਖਹਿਰਾ ਨੇ ਕਿਹਾ ਕਿ ਕਾਂਗਰਸੀ ਆਗੂ ਅਕਾਲੀਆਂ ਵਾਂਗ ਅਨੇਕਾਂ ਤਰ੍ਹਾਂ ਦੀਆਂ ਅਪਰਾਧਿਕ ਘਟਨਾਵਾਂ ਵਿਚ ਸ਼ਾਮਲ ਰਹੇ ਹਨ।
ਕੰਵਰ ਸੰਧੂ ਨੇ ਮੰਗ ਕੀਤੀ ਕਿ ਇਸ ਕਤਲ ਲਈ ਜ਼ਿੰਮੇਵਾਰ ਕਾਂਗਰਸੀ ਆਗੂਆਂ ਨੂੰ ਫੌਰੀ ਤੌਰ ‘ਤੇ ਗ੍ਰਿਫਤਾਰ ਕਰਕੇ ਜੇਲ੍ਹ ਵਿਚ ਡੱਕਿਆ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨੂੰ ਰਾਜਨੀਤਿਕ ਦਬਾਅ ਤੋਂ ਮੁਕਤ ਕਰਕੇ ਆਪਣੀ ਡਿੳੁਟੀ ਕਰਨ ਦੇਣਾ ਸਮੇਂ ਦੀ ਮੁੱਖ ਮੰਗ ਹੈ ਅਤੇ ਪੁਲਿਸ ਨੂੰ ਆਪਣਾ ਕਾਰਜ ਕਰਨ ਵਿਚ ਕੋਈ ਰੋਕ-ਟੋਕ ਨਹੀਂ ਹੋਣੀ ਚਾਹੀਦੀ ਹੈ।
ਕੰਵਰ ਸੰਧੂ ਨੇ ਮੰਗ ਕੀਤੀ ਕਿ ਨਵੀਂ ਸਰਕਾਰ ਬਾਦਲ ਦੇ 10 ਸਾਲਾ ਰਾਜ ਦੌਰਾਨ ਲੋਕਾਂ ਉਤੇ ਹੋਏ ਅਤਿਆਚਾਰਾਂ ਸੰਬੰਧੀ ਕੇਸ ਮੁੜ ਖੋਲ੍ਹ ਕੇ ਇਨ੍ਹਾਂ ਦੀ ਜਾਂਚ ਕਿਸੇ ਏਜੰਸੀ ਤੋਂ ਕਰਵਾਵੇ। ਉਨ੍ਹਾਂ ਮੰਗ ਕੀਤੀ ਕਿ ਬਾਦਲ ਦਲ ਦੀ ਗੁੰਡਾਗਰਦੀ ਕਾਰਨ ਮਾਰੇ ਗਏ ਮਾਸੂਮ ਲੋਕਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ।
ਸਬੰਧਤ ਖ਼ਬਰ:
Paid price for Not Announcing CM Face, Capt Amarinder Unworthy Of being CM Say Khaira …