Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ਹੁਣ ਫੂਲਕਾ ਦੀ ਥਾਂ ਉਨ੍ਹਾਂ ਦੀ ਬੇਟੀ ਪ੍ਰਭਸਹਾਏ ਕੌਰ ਲੜੇਗੀ

1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ਹੁਣ ਫੂਲਕਾ ਦੀ ਥਾਂ ਉਨ੍ਹਾਂ ਦੀ ਬੇਟੀ ਪ੍ਰਭਸਹਾਏ ਕੌਰ ਲੜੇਗੀ

ਲੁਧਿਆਣਾ: 1984 ਸਿੱਖ ਕਤਲੇਆਮ ਨਾਲ ਸਬੰਧਤ ਕੇਸਾਂ ਦੀ ਪੈਰਵੀ ਹੁਣ ਐਚ.ਐਸ. ਫੂਲਕਾ ਨਹੀਂ ਕਰਨਗੇ। ਫੂਲਕਾ ਨੇ ਖੁਦ ਇਸਦੀ ਜ਼ਿੰਮੇਵਾਰੀ ਆਪਣੀ ਬੇਟੀ ਨੂੰ ਸੌਂਪੀ ਹੈ। ਫੂਲਕਾ ਨੇ ਦੱਸਿਆ ਕਿ ਉਨ੍ਹਾਂ ਦੀ ਪੁੱਤਰੀ ਐਡਵੋਕੇਟ ਪ੍ਰਭਸਹਾਏ ਕੌਰ ਦੀ ਅਗਵਾਈ ‘ਚ ਵਕੀਲਾਂ ਦੀ ਇਕ ਟੀਮ ਕੰਮ ਕਰੇਗੀ। ਫੂਲਕਾ ਸ਼ਨੀਵਾਰ ਨੂੰ ਦਾਖਾ ਵਿਖੇ ਆਪਣੇ ਦਫਤਰ ‘ਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ 1984 ਸਿੱਖ ਕਤਲੇਆਮ ਪੀੜਤਾਂ ਦਾ ਸੁਪਰੀਮ ਕੋਰਟ ‘ਚ ਚੱਲ ਰਿਹਾ ਕੇਸ ਹੁਣ ਮੇਰੀ ਬੇਟੀ ਐਡਵੋਕੇਟ ਪ੍ਰਭਸਹਾਏ ਕੌਰ ਲੜੇਗੀ। ਕਿਉਂਕਿ ਹਲਕਾ ਦਾਖਾ ਦੀ ਜਨਤਾ ਨੇ ਮੈਨੂੰ ਵਿਧਾਇਕ ਚੁਣਿਆ ਹੈ ਇਸ ਲਈ ਅਦਾਲਤ ‘ਚ ਮੈਂ ਖੁਦ ਪੈਰਵੀ ਨਹੀਂ ਕਰ ਸਕਦਾ ਪਰ ਮੇਰੀ ਬੇਟੀ ਅਤੇ ਪੂਰੀ ਟੀਮ ਇਸ ਕੇਸ ਨੂੰ ਆਖਰੀ ਪੜਾਅ ਤਕ ਲੜੇਗੀ। ਕੇਸ ਨੂੰ ਲੜਨ ਲਈ ਮੈਂ ਖੁਦ ਇਨ੍ਹਾਂ ਨੂੰ ਦਿਸ਼ਾ ਨਿਰਦੇਸ਼ ਦਿਆਂਗਾ। ਚੋਣ ਜਿੱਤਣ ਤੋਂ ਬਾਅਦ ਉਹ ਪਹਿਲੀ ਵਾਰ ਆਪਣੇ ਹਲਕੇ ‘ਚ ਪ੍ਰੈਸ ਕਾਨਫਰੰਸ ਕਰ ਰਹੇ ਸਨ।

ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ (ਫਾਈਲ ਫੋਟੋ)
ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ (ਫਾਈਲ ਫੋਟੋ)

ਫੂਲਕਾ ਨੇ ਕਿਹਾ ਕਿ ਪੰਜਾਬ ‘ਚ “ਚਿੱਟਾ” ਖਤਮ ਕਰਨ ਅਤੇ ਐਸ.ਵਾਈ.ਐਲ. ਦੇ ਮੁੱਦੇ ‘ਤੇ ਉਨ੍ਹਾਂ ਦੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਨਾਲ ਹੈ।

ਫੂਲਕਾ ਨੇ ਇਹ ਵੀ ਦੱਸਿਆ ਕਿ ‘ਆਪ’ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਪੂਰੀ ਮਿਹਨਤ ਨਾਲ ਲੜੇਗੀ। ਪ੍ਰਾਈਵੇਟ ਸਕੂਲਾਂ ਦੇ ਮਸਲੇ ‘ਤੇ ਬੋਲਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਨੇ ਲੁੱਟ ਮਚਾ ਰੱਖੀ ਹੈ। ਰੀ-ਐਡਮੀਸ਼ਨ, ਕਿਤਾਬਾਂ ਅਤੇ ਹੋਰ ਫੰਡਾਂ ਦੇ ਨਾਂ ‘ਤੇ ਮਾਪਿਆਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਜਿਵੇਂ ‘ਆਪ’ ਸਰਕਾਰ ਨੇ ਦਿੱਲੀ ‘ਚ ਕੀਤਾ ਹੈ ਉਸੇ ਤਰਜ਼ ‘ਤੇ ਕਾਂਗਰਸ ਨੂੰ ਪੰਜਾਬ ‘ਚ ਕਰਨਾ ਚਾਹੀਦਾ ਹੈ ਤਾਂ ਜੋ ਜਨਤਾ ਨੂੰ ਲੁੱਟ ਤੋਂ ਬਚਾਇਆ ਜਾ ਸਕੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।
ਕੇਜਰੀਵਾਲ ਸਰਕਾਰ ਦੇ ਫੈਸਲੇ ਨੇ ਪੰਜਾਬ ਦੇ ਆਪ ਆਗੂ ਕੁੜਿੱਕੀ ਵਿੱਚ ਫਸਾਏ। ਇੱਕ ਪਾਸੇ ਲੱਖਾਂ ਕਿਸਾਨ ਕੇਂਦਰ ਦੇ ਬਣਾਏ ਨਵੇਂ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਹੱਦਾਂ ਉੱਤੇ ਮੋਰਚਾ ਲਾ ਕੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: