Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬੇਅਦਬੀਆਂ ਕਾਰਨ ਜੇ ਸਿੱਖਾਂ ਨੇ ਕੋਈ ਕਦਮ ਚੁੱਕ ਲਿਆ ਤਾਂ ਇਹੀ ਪੁਲਿਸ ਉਨ੍ਹਾਂ ਨੂੰ ਲੱਭਦੀ ਫਿਰੇਗੀ: ਮਾਨ

ਬੇਅਦਬੀਆਂ ਕਾਰਨ ਜੇ ਸਿੱਖਾਂ ਨੇ ਕੋਈ ਕਦਮ ਚੁੱਕ ਲਿਆ ਤਾਂ ਇਹੀ ਪੁਲਿਸ ਉਨ੍ਹਾਂ ਨੂੰ ਲੱਭਦੀ ਫਿਰੇਗੀ: ਮਾਨ

ਫਤਿਹਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਬੀਤੇ ਦਿਨੀਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਲੰਮੇ ਜੱਟਪੁਰਾ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਅਪਮਾਨ ਲਈ ਸ਼ਰਾਰਤੀ ਤੱਤਾਂ ਅਤੇ ਪੁਲਿਸ ਦੇ ਦੋਸ਼ ਪੂਰਨ ਪ੍ਰਬੰਧ ਨੂੰ ਦੋਸ਼ੀ ਠਹਿਰਾਇਆ ਹੈ।

ਉਨ੍ਹਾਂ ਕਿਹਾ ਕਿ ਨਾ ਤਾਂ ਪਹਿਲੀ ਬਾਦਲ-ਭਾਜਪਾ ਸਰਕਾਰ ਵੱਲੋਂ ਕੋਈ ਢੁਕਵੀਂ ਕਾਰਵਾਈ ਹੋਈ ਅਤੇ ਨਾ ਹੀ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਇਸ ਦਿਸ਼ਾ ਵੱਲ ਸਿੱਖ ਕੌਮ ਨੂੰ ਕੋਈ ਇਨਸਾਫ਼ ਦਿੱਤਾ ਜਾ ਰਿਹਾ ਹੈ।

ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਸ. ਮਾਨ ਨੇ ਜਾਰੀ ਬਿਆਨ ‘ਚ ਅੱਗੇ ਕਿਹਾ ਕਿ ਜਦੋਂ ਸਿੱਖ ਨੌਜਵਾਨੀ ਇਸ ਗੱਲ ਨੂੰ ਬਰਦਾਸ਼ਤ ਨਾ ਕਰਦੀ ਹੋਈ ਕੋਈ ਐਕਸ਼ਨ ਪ੍ਰੋਗਰਾਮ ਕਰੇਗੀ, ਫਿਰ ਇਹ ਹਕੂਮਤਾਂ, ਪੁਲਿਸ ਝੱਟ ਸਿੱਖਾਂ ਉਤੇ ਝੂਠੇ ਕੇਸ ਦਰਜ ਕਰਕੇ ਅਤੇ ਸਿੱਖ ਨੌਜਵਾਨੀ ਨੂੰ ਨਿਸ਼ਾਨਾਂ ਬਣਾਕੇ ਜ਼ੁਲਮ ਸ਼ੁਰੂ ਕਰਨ ਵਿਚ ਬਿਲਕੁਲ ਢਿੱਲ੍ਹ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਜਦੋਂ ਇਨਸਾਫ਼ ਮਿਲਣ ਵਿਚ ਦੇਰੀ ਹੋਵੇ ਤਾਂ ਧੱਕੇਸ਼ਾਹੀ ਝੱਲਣ ਵਾਲੇ ਲੋਕ ਜਾਂ ਕੌਮ ਆਪਣੇ ਹੱਕ-ਹਕੂਕ ਲੈਣ ਲਈ ਖੁਦ ਖੜ੍ਹੇ ਹੋ ਜਾਂਦੇ ਹਨ। ਸ. ਮਾਨ ਨੇ ਪੰਜਾਬ ਸਰਕਾਰ ਨੂੰ ਸਲਾਹ ਦਿੱਤੀ ਕਿ ਆਮ ਆਦਮੀ ਪਾਰਟੀ ਨਾਲ ਸੰਬੰਧਤ ਨਰੇਸ਼ ਯਾਦਵ ਨਾਲ ਜੁੜੀਆਂ ਤਾਰਾਂ ਨੂੰ ਫੜਕੇ ਇਸ ਅਪਰਾਧ ਦੀ ਜੜ੍ਹ ਨੂੰ ਲੱਭਿਆ ਜਾ ਸਕਦਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਕਸ਼ਮੀਰ ਅੰਦਰ ਭਾਰਤ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਲਗਾਤਾਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਫਾਸਾਵਾਦੀ ਹਕੂਮਤ ਵੱਲੋਂ ਰਾਜ ਨੂੰ ਮਿਲੇ ਵਿਸ਼ੇਸ਼ ਰੁਤਬੇ ਅਤੇ ਅਧਿਕਾਰਾਂ ਨੂੰ ਤਾਨਾਸ਼ਾਹੀ ਰਵੱਈਏ ਨਾਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: