Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਹੁਣ ਪੰਜਾਬ ਪੁਲਿਸ ‘ਚ ਤਿੰਨ ਜ਼ੋਨਾਂ ਦੀ ਥਾਂ ‘ਤੇ ਹੋਣਗੀਆਂ 7 ਪੁਲਿਸ ਰੇਂਜਾਂ

ਹੁਣ ਪੰਜਾਬ ਪੁਲਿਸ ‘ਚ ਤਿੰਨ ਜ਼ੋਨਾਂ ਦੀ ਥਾਂ ‘ਤੇ ਹੋਣਗੀਆਂ 7 ਪੁਲਿਸ ਰੇਂਜਾਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੇ ਤਿੰਨ ਜ਼ੋਨ ਖਤਮ ਕਰਕੇ ਸੱਤ ਪੁਲਿਸ ਰੇਂਜਾਂ ਕਾਇਮ ਕਰਨ ਦਾ ਐਲਾਨ ਕੀਤਾ ਹੈ। ਰੇਂਜਾਂ ਦੇ ਇੰਚਾਰਜ ਆਈ.ਜੀ. ਪੱਧਰ ਦੇ ਅਧਿਕਾਰੀ ਹੋਣਗੇ। ਪਹਿਲਾਂ ਤੋਂ ਬਣੀ ਬਾਰਡਰ ਰੇਂਜ ਦੇ ਇੰਚਾਰਜ ਐਸਟੀਐਫ ਮੁਖੀ ਐਚ.ਐੱਸ. ਸਿੱਧੂ ਅਤੇ ਡੀਜੀਪੀ ਦੋਵੇਂ ਹੋਣਗੇ। ਇਸ ਲਈ ਸਿੱਧੂ ਦੀ ਬਾਰਡਰ ਰੇਂਜ ਦੀ ਬਦਲੀ ਕਰ ਦਿੱਤੀ ਹੈ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਜ਼ਿਲ੍ਹਾ ਪੁਲਿਸ ਮੁਖੀ ਅਤੇ ਆਈ.ਜੀ. ਦਾ ਘੱਟੋ-ਘੱਟ ਇੱਕ ਸਾਲ ਦਾ ਕਾਰਜਕਾਲ ਹੋਵੇਗਾ, ਉਸ ਤੋਂ ਪਹਿਲਾਂ ਉਨ੍ਹਾਂ ਦੀ ਬਦਲੀ ਨਹੀਂ ਕੀਤੀ ਜਾਵੇਗੀ। ਸੱਤ ਪੁਲਿਸ ਰੇਂਜਾਂ ਵਿੱਚ ਅੰਮ੍ਰਿਤਸਰ, ਬਠਿੰਡਾ, ਪਟਿਆਲਾ, ਫਿਰੋਜ਼ਪੁਰ, ਜਲੰਧਰ, ਰੋਪੜ ਤੇ ਲੁਧਿਆਣਾ ਸ਼ਾਮਲ ਹਨ। ਰੇਂਜਾਂ ਦੇ ਸਮੁੱਚੇ ਕੰਮਕਾਜ ਦੀ ਜ਼ਿੰਮੇਵਾਰੀ ਆਈ.ਜੀ. ਹੀ ਲੈਣਗੇ। ਇੱਕ ਰੇਂਜ ਵਿੱਚ ਤਿੰਨ ਤੋਂ ਚਾਰ ਜ਼ਿਲ੍ਹੇ ਸ਼ਾਮਲ ਕੀਤੇ ਗਏ ਹਨ। ਇਸ ਦੇ ਨਾਲ ਚਾਰ ਏਡੀਜੀਪੀ ਨੂੰ ਤਰੱਕੀਆਂ ਦੇ ਕੇ ਡੀਜੀਪੀ ਬਣਾ ਦਿੱਤਾ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ ਜਲੰਧਰ ਦੇ ਇੱਕ ਪਿੰਡ ਵਿੱਚ ਡਾ. ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਨਿਖੇਧੀ ਕਰਦਿਆਂ ਨਿਰਪੱਖ ਅਤੇ ਸਮਾਂਬੱਧ ਜਾਂਚ ਦੀ ਮੰਗ ਕੀਤੀ।
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਘਟਨਾਵਾਂ ਦੇ ਵਿਰੋਧ 'ਚ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਵਿਖਾਵਾ ਕਰ ਰਹੀ ਸਿੱਖ ਸੰਗਤ ’ਤੇ ਪਿੰਡ ਬਿਹਬਲ ਕਲਾਂ ਵਿਚ 14 ਅਕਤੂਬਰ,
ਸਾਕਾ ਬਹਿਬਲ ਕਲਾਂ 2015 ਨਾਲ ਜੁੜੇ ਫੌਜਦਾਰੀ ਮਾਮਲੇ ਚ ਵਿਸ਼ੇਸ਼ ਜਾਂਚ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ ਮੋਗੇ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਬੀਤੇ ਕੱਲ੍ਹ ਫਰੀਦਕੋਟ ਵਿਖੇ ਜਸਟਿਸ ਚੇਤਨ ਸ਼ਰਮਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: