Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ-ਪੀਰੀ ਦਿਹਾੜਾ ਮਨਾਇਆ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ-ਪੀਰੀ ਦਿਹਾੜਾ ਮਨਾਇਆ ਗਿਆ

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਮੀਰੀ-ਪੀਰੀ ਦਿਹਾੜਾ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਇੰਦਰਜੀਤ ਸਿੰਘ ਮੁੰਬਈ ਵਾਲੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਗਿਆਨੀ ਮਲਕੀਤ ਸਿੰਘ ਹੈੱਡ ਗ੍ਰੰਥੀ ਅਕਾਲ ਤਖ਼ਤ ਸਾਹਿਬ ਨੇ ਕੀਤੀ। ਉਪਰੰਤ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਦਰਬਾਰ ਸਾਹਿਬ ਨੇ ਹੁਕਮਨਾਮਾ ਲਿਆ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ-ਪੀਰੀ ਦਿਹਾੜਾ ਮਨਾਉਣ ਮੌਕੇ ਹਾਜ਼ਰ ਸੰਗਤਾਂ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ-ਪੀਰੀ ਦਿਹਾੜਾ ਮਨਾਉਣ ਮੌਕੇ ਹਾਜ਼ਰ ਸੰਗਤਾਂ

ਸੰਗਤਾਂ ਨੂੰ ਮੀਰੀ-ਪੀਰੀ ਦੇ ਦਿਹਾੜੇ ਦੀ ਵਧਾਈ ਦਿੰਦਿਆਂ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੀਰੀ-ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਭਗਤੀ ਤੇ ਸ਼ਕਤੀ ਦਾ ਸੁਮੇਲ ਕੀਤਾ ਗਿਆ। ਇਸ ਮੌਕੇ ਗਿਆਨੀ ਗੁਰਬਚਨ ਸਿੰਘ ਸਾਹਿਬ ਨੇ ਦੇਸ਼-ਵਿਦੇਸ਼ ਵਿੱਚ ਵਸਦੇ ਹਰ ਸਿੱਖ ਨੂੰ ਅੰਮ੍ਰਿਤਧਾਰੀ ਹੋਣ ਦਾ ਉਪਦੇਸ਼ ਦਿੱਤਾ ਅਤੇ ਕਿਹਾ ਕਿ ਨੌਜਵਾਨ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੇ ਬਨਣ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੀ ਆਪਣਾ ਗੁਰੂ ਮੰਨਣ।

ਇਸ ਉਪਰੰਤ ਢਾਡੀ ਗੁਰਮੇਜ ਸਿੰਘ ਸ਼ਹੂਰਾ, ਡਾ. ਦਲਜੀਤ ਸਿੰਘ ਵਿਛੋਵਾ, ਭਾਈ ਗੁਰਪ੍ਰਤਾਪ ਸਿੰਘ ਪਦਮ, ਭਾਈ ਗੁਰਭੇਜ ਸਿੰਘ ਚਵਿੰਡਾ ਵੱਲੋਂ ਢਾਡੀ ਵਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਇਸ ਮੌਕੇ ਹਰਚਰਨ ਸਿੰਘ ਮੁੱਖ ਸਕੱਤਰ, ਸੁਖਦੇਵ ਸਿੰਘ ਭੂਰਾਕੋਹਨਾ ਤੇ ਬਲਵਿੰਦਰ ਸਿੰਘ ਜੋੜਾਸਿੰਘਾਂ, ਐਡੀ ਸਕੱਤਰ, ਸਕੱਤਰ ਸਿੰਘ, ਹਰਿੰਦਰਪਾਲ ਸਿੰਘ, ਜਸਵਿੰਦਰ ਸਿੰਘ ਸਾਰੇ ਮੀਤ ਸਕੱਤਰ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਗੁਰਿੰਦਰ ਸਿੰਘ ਮੈਨੇਜਰ, ਹਰਜਿੰਦਰ ਸਿੰਘ ਭੂਰਾਕੋਹਨਾ, ਬਘੇਲ ਸਿੰਘ, ਸੁਖਰਾਜ ਸਿੰਘ ਤੇ ਲਖਬੀਰ ਸਿੰਘ ਵਧੀਕ ਮੈਨੇਜਰ, ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਦਰਬਾਰ ਸਾਹਿਬ ਦਾ ਸਟਾਫ਼ ਅਤੇ ਹੋਰ ਸੰਗਤਾਂ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: