Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ‘ਮਿਡ ਡੇ ਮੀਲ’ ‘ਚ ਰੁਚੀ ਵੱਧ, ਪੜ੍ਹਾਈ ‘ਚ ਘੱਟ: ਭਗਵੰਤ ਮਾਨ

ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ‘ਮਿਡ ਡੇ ਮੀਲ’ ‘ਚ ਰੁਚੀ ਵੱਧ, ਪੜ੍ਹਾਈ ‘ਚ ਘੱਟ: ਭਗਵੰਤ ਮਾਨ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਵਿਚ ਪੰਜਾਬ ਦੇ ਮਿਆਰੀ ਸਿੱਖਿਆ ਪੱਖੋਂ ਨਿੱਘਰ ਚੁੱਕੇ ਸਰਕਾਰੀ ਸਕੂਲਾਂ ਦਾ ਮੁੱਦਾ ਚੁਕਿਆ।

‘ਆਪ’ ਵਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਮਾਨ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਮਿਆਰ ਇਸ ਕਦਰ ਡਿੱਗ ਚੁੱਕਿਆ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਦੀ ਰੁਚੀ ਪੜ੍ਹਾਈ ਨਾਲੋਂ ਜ਼ਿਆਦਾ ਮੀਡ ਡੇ ਮੀਲ ਉਤੇ ਕੇਂਦਰਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਾਲਾਤ ਇਹ ਹਨ ਕਿ ਬੱਚੇ ਕਾਪੀਆਂ ਪੈਨਸਿਲਾਂ ਭੁੱਲ ਸਕਦੇ ਹਨ ਪਰ ਮੀਡ ਡੇ ਮੀਲ ਲਈ ਕੌਲੀਆਂ ਚਮਚੇ ਨਹੀਂ ਭੁੱਲਦੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁਕਣ ਲਈ ਕਈ ਠੋਸ ਕਦਮ ਚੁੱਕਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਵਿਚ ਸਕੂਲ ਸਿੱਖਿਆ ਪ੍ਰਤੀ ਰੁਚੀ ਵਧਾਉਣ ਲਈ ਹਰ ਮਹੀਨੇ ਸਰਵੋਤਮ ਵਿਦਿਆਰਥੀ (ਸਟੂਡੈਂਟ ਆਫ ਦਾ ਮੰਥ) ਯੋਜਨਾ ਸ਼ੁਰੂ ਕੀਤੀ ਜਾਵੇ।

ਸਰਕਾਰੀ ਸਕੂਲ 'ਚ ਮਿਡ ਡੇ ਮੀਲ ਦਾ ਦ੍ਰਿਸ਼, ਪ੍ਰਤੀਕਾਤਮਕ ਤਸਵੀਰ
ਸਰਕਾਰੀ ਸਕੂਲ ‘ਚ ਮਿਡ ਡੇ ਮੀਲ ਦਾ ਦ੍ਰਿਸ਼, ਪ੍ਰਤੀਕਾਤਮਕ ਤਸਵੀਰ

ਸਰਕਾਰੀ ਸਕੂਲਾਂ ਵਿਚ ਤੁਰੰਤ ਨਵੀਂਆਂ ਭਰਤੀਆਂ ਦੀ ਜ਼ਰੂਰਤ ਅਤੇ ਅਧਿਆਪਕ ਯੋਗਤਾ ਪ੍ਰੀਖਿਆ (ਟੀਈਟੀ) ਪਾਸ ਉਮੀਦਵਾਰਾਂ ਦੀ ਬਿਨਾ ਦੇਰੀ ਤੁਰੰਤ ਨਿਯੁਕਤੀ ਕੀਤੇ ਜਾਣ ਦੀ ਮੰਗ ਵੀ ਮਾਨ ਨੇ ਕੀਤੀ। ਸੈਂਕੜੇ ਟੀਈਟੀ ਪਾਸ ਉਮੀਦਵਾਰ ਆਪਣੀਆਂ ਨਿਯੁਕਤੀਆਂ ਲਈ ਪਾਣੀ ਦੀਆਂ ਟੈਂਕੀਆਂ ਉਤੇ ਚੜ੍ਹ ਕੇ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ, ਜਦਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ 14 ਹਜ਼ਾਰ ਤੋਂ ਜ਼ਿਆਦਾ ਅਸਾਮੀਆਂ ਖਾਲੀ ਪਈਆਂ ਹਨ।

ਮਾਨ ਨੇ ਇਹ ਵੀ ਮੰਗ ਕੀਤੀ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ ਲੜਕੀਆਂ ਲਈ ਸਪੈਸ਼ਲ ਬੱਸ ਸਰਵਿਸ ਸ਼ੁਰੂ ਕੀਤੀ ਜਾਵੇ। ਇਸ ਨਾਲ ਲੜਕੀਆਂ ਵਲੋਂ ਸਕੂਲ ਛੱਡਣ ਦੀ ਦਰ ਵਿਚ ਕਮੀ ਆਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਨੂੰ ਆਮ ਆਦਮੀ ਪਾਰਟੀ ਦੇ ਝੰਡੇ ਵਾਲੇ ਰੰਗ ਵਿੱਚ ਰੰਗਣ ਸਬੰਧੀ
ਪੰਜਾਬ ਵਿੱਚ 1 ਜੂਨ ਨੂੰ ਇੰਡੀਅਨ ਪਾਰਲੀਮੈਂਟ (ਲੋਕ ਸਭਾ) ਦੇ ਮੈਂਬਰਾਂ ਦੀ ਚੋਣ ਵਾਸਤੇ ਵੋਟਾਂ ਪੈਣ ਜਾ ਰਹੀਆਂ ਹਨ। ਇਸ ਦੌਰਾਨ ਸਿੱਖਾਂ ਅਤੇ ਪੰਜਾਬ ਦੀ ‘ਸਿੱਖ ਵੋਟ ਰਾਜਨੀਤੀ’ ਵਿੱਚ ਰੁਚੀ
ਬਹਿਸ ਕਰਨ ਵਾਲਿਆਂ ਦੇ ਘਰ ਪੁਲਿਸ ਛਾਪੇ ਮਾਰ ਰਹੀ ਹੈ। ਲਾਲ ਬੱਤੀ ਅਤੇ ਸੁਰੱਖਿਆ ਕਰਮਚਾਰੀਆਂ ਦੀ ਬਹੁਤਾਤ ਨੂੰ ਟਿੱਚਰਾਂ ਕਰਨ ਵਾਲੇ ਆਪ ਆਗੂ ਖੁਦ ਲਾਲ ਬੱਤੀਆਂ ਅਤੇ ਸਖਤ ਸੁਰੱਖਿਆ 'ਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: