ਚੰਡੀਗੜ੍ਹ: ਹਾਈ ਕੋਰਟ ਨੇ ਡੇਰਾ ਮੁਖੀ ਨੂੰ ਸਜਾ ਸੁਣਾਉਣ ਵਾਲੇ ਸੀ.ਬੀ.ਆਈ.ਦੇ ਜੱਜ ਤੇ ਉਨ੍ਹਾਂ ਦੇ ਪਰਿਵਾਰ ਨੂੰ ਨੀਮ ਫੌਜੀ ਦਸਤਿਆਂ ਦੀ ਸੁਰੱਖਿਆ ਤਰੁੰਤ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਹਾਈ ਕੋਰਟ ਨੇ ਪੰਚਕੂਲਾ ਦੇ ਸਾਰੇ ਨਿਆਇਕ ਅਫ਼ਸਰਾਂ ਨੂੰ ਵੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਨੂੰ ਸਾਂਤੀ ਬਣਾਈ ਰੱਖਣ ਲਈ ਉਪਰਾਲੇ ਕਰਨ ਲਈ ਕਿਹਾ ਹੈ। ਹਾਈ ਕੋਰਟ ਨੇ ਕਿਹਾ ਕਿ ਜੇ ਕੋਈ ਅਫ਼ਸਰ ਆਪਣੀ ਡਿਊਟੀ ‘ਚ ਕੁਤਾਹੀ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।