Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

97ਵਾਂ ਸਥਾਪਨਾ ਦਿਹਾੜਾ ਮਨਾਉਂਦਿਆਂ ਬਾਦਲਾਂ ਵਲੋਂ ਅਕਾਲੀ ਦਲ ਦਾ ਸੱਚਾ ਵਾਰਸ ਬਣਨ ਦੀ ਕੋਸ਼ਿਸ਼

97ਵਾਂ ਸਥਾਪਨਾ ਦਿਹਾੜਾ ਮਨਾਉਂਦਿਆਂ ਬਾਦਲਾਂ ਵਲੋਂ ਅਕਾਲੀ ਦਲ ਦਾ ਸੱਚਾ ਵਾਰਸ ਬਣਨ ਦੀ ਕੋਸ਼ਿਸ਼

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਅਕਾਲੀ ਦਲ ਦਾ 97ਵਾਂ ਸਥਾਪਨਾ ਦਿਹਾੜਾ ਮਨਾਉਣ ਲਈ ਇੱਕਤਰ ਹੋਏ ਬਾਦਲਕਿਆਂ ਨੇ ਜਿਥੇ ਦਲ ਦੇ ਸ਼ਾਨਾਮੱਤੇ ਇਤਿਹਾਸ ਅਤੇ ਪ੍ਰਾਪਤੀਆਂ ਦੇ ਵਾਰਸ ਬਣਨ ਦੀ ਪੂਰੀ ਕੋਸ਼ਿਸ਼ ਕੀਤੀ ਉਥੇ ਇਹ ਵੀ ਸੱਦਾ ਦਿੱਤਾ ਕਿ ਦਲ ਨੂੰ ਮਜ਼ਬੂਤ ਕਰਨ ਲਈ ਠੋਸ ਉਪਰਾਲੇ ਕੀਤੇ ਜਾਣ। ਦਾਅਵਾ ਕੀਤਾ ਗਿਆ ਕਿ 1947 ਤੋਂ ਪਹਿਲਾਂ ਅਤੇ ਬਾਅਦ ਵਿੱਚ ਲੜੀ ਹਰ ਜੰਗ ਵਿੱਚ “ਜੇਤੂ ਰਿਹਾ” ਦਲ 2020 ਤੋਂ ਬਾਅਦ ਮੁੜ ਜੇਤੂ ਰਹੇਗਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਐਲਾਨ ਕੀਤਾ ਕਿ ਦਲ ਦਾ ਸਾਲ 2018 ਵਾਲਾ ਸਥਾਪਨਾ ਦਿਹਾੜਾ ਦਿੱਲੀ ਵਿਖੇ ਮਨਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਸੱਦਾ ਦਿਤਾ ਕਿ ਕਾਂਗਰਸ ਦੇ ਜਬਰ ਜੁਲਮ ਦਾ ਮੁਕਾਬਲਾ ਕਰਨ ਲਈ ਹਰ ਪਿੰਡ ਤੋਂ 10-10 ਨੌਜਵਾਨ ਅੱਗੇ ਆਉਣ।

sukhbir badal
ਸੁਖਬੀਰ ਸਿੰਘ ਬਾਦਲ ਨੂੰ ਸਨਮਾਨਤ ਕਰਦੇ ਹੋਏ ਗਿਆਨੀ ਗੁਰਬਚਨ ਸਿੰਘ

1920 ਵਿੱਚ ਅਕਾਲ ਤਖਤ ਸਾਹਿਬ ਦੇ ਸਨਮੁਖ ਸਥਾਪਿਤ ਹੋਏ ਸ਼੍ਰੋਮਣੀ ਅਕਾਲੀ ਦਲ ਦਾ 97ਵਾਂ ਸਥਾਪਨਾ ਦਿਹਾੜਾ ਮਨਾਏ ਜਾਣ ਦੇ ਸਬੰਧ ਵਿੱਚ ਗੁਰਦੁਆਰਾ ਦੀਵਾਨ ਅਸਥਾਨ ਮੰਜੀ ਸਾਹਿਬ ਹਾਲ ਵਿਖੇ ਹਾਜ਼ਰ ਪਾਰਟੀ ਕਾਰਕੁਨਾਂ ਨੂੰ ਸੰਬੋਧਨ ਹੁੰਦਿਆਂ ਬਾਦਲ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦਿੱਤਾ ਕਿ ਪਾਰਟੀ ਕੇਡਰ ਨੂੰ ਮਜਬੂਤ ਕਰਨ ਲਈ ਹਰ ਪਿੰਡ ‘ਚੋਂ ਨੌਜਵਾਨਾਂ ਨੂੰ ਪ੍ਰੇਰਤ ਕਰਕੇ ਘੱਟੋ-ਘੱਟ 10-10 ਕਾਰਜਕਰਤਾ ਜ਼ਰੂਰ ਜੋੜੇ ਜਾਣ। ਸੁਖਬੀਰ ਸਿੰਘ ਬਾਦਲ ਨੇ ਬਾਰ-ਬਾਰ ਜ਼ੋਰ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਿ ਅੰਗ੍ਰੇਜ਼ਾਂ ਦੇ ਰਾਜ ਵੇਲੇ ਗੁਰਧਾਮਾਂ ਦਾ ਪ੍ਰਬੰਧ ਹਾਸਿਲ ਕਰਨ, ਅੰਗ੍ਰੇਜ਼ੀ ਵਿਰੁੱਧ ਲੜਾਈ ਲੜਨ ਅਤੇ 1947 ਤੋਂ ਬਾਅਦ ਹਰ ਮੋਰਚੇ ‘ਤੇ ਜਿੱਤ ਪ੍ਰਾਪਤ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਲੋਂ ਸੂਬੇ ਵਿੱਚ ਬਾਦਲ ਦਲ ਦੇ ਕਾਰਕੁਨਾਂ ਨਾਲ ਕੀਤੀਆਂ ਵਧੀਕੀਆਂ ਖਿਲਾਫ ਦਲ ਵਲੋਂ ਹਰੀਕੇ ਪੱਤਣ ਵਿਖੇ ਲਗਾਏ ਗਏ ਧਰਨੇ ਨੇ ਪਾਰਟੀ ਅੰਦਰ ਜੋਸ਼ ਭਰਿਆ ਹੈ। ਸੁਖਬੀਰ ਨੇ ਧਮਕੀ ਭਰੇ ਅੰਦਾਜ਼ ‘ਚ ਕਿਹਾ ਕਿ ਜੇ ਕਾਂਗਰਸ ਨੇ ਬਾਦਲ ਦਲ ਪ੍ਰਤੀ ਆਪਣਾ ਵਤੀਰਾ ਨਹੀਂ ਬਦਲਿਆ। ਸੁਖਬੀਰ ਸਿੰਘ ਬਾਦਲ ਨੇ ਸੱਦਾ ਦਿਤਾ ਕਿ ਪਾਰਟੀ ਕਾਰਜਕਰਤਾ ਹਰ ਜ਼ੁਲਮ ਜ਼ਬਰ ਦਾ ਮੁਕਾਬਲਾ ਕਰਨ ਲਈ ਤਿਆਰ ਰਹਿਣ, ਜਿਥੇ ਕਿਤੇ ਵੀ ਕਿਸੇ ਪਾਰਟੀ ਕਾਰਜਕਰਤਾ ਨਾਲ ਵਧੀਕੀ ਹੋਈ ਉਹ ਆਪ ਮੋਹਰੀ ਹੋਕੇ “ਜੰਗ” ਲੜਨਗੇ। ਸੁਖਬੀਰ ਨੇ ਕਿਹਾ ਕਿ ਭਾਰਤ ਦੀ ਸਭ ਤੋਂ ਪੁਰਾਣੀ ਸਿਆਸੀ ਜਮਾਤ ਅਕਾਲੀ ਦਲ ਦਾ ਸੂਬੇ ਵਿੱਚ 22 ਸਾਲ ਰਾਜ ਰਿਹਾ ਹੈ ਜਿਸ ਵਿੱਚ 19 ਸਾਲ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਰਹੇ, ਉਨ੍ਹਾਂ ਨੇ 16 ਸਾਲ ਜੇਲ੍ਹ ਵੀ ਕੱਟੀ ਹੈ। ਸੁਖਬੀਰ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਬਾਦਲ ਪ੍ਰੀਵਾਰ ਦੀ ਜਾਇਦਾਦ ਨਹੀਂ ਇਹ ਕਾਰਜਕਰਤਾਵਾਂ ਦੀ ਅਮਾਨਤ ਹੈ। ਪ੍ਰਕਾਸ਼ ਸਿੰਘ ਬਾਦਲ ਦੇ ਸ਼ਾਸਨਕਾਲ ਦੀ ਤਾਰੀਫ ਦੇ ਪੁੱਲ ਬੰਨ੍ਹਦਿਆਂ ਸੁਖਬੀਰ ਸਿੰਘ ਬਾਦਲ ਇਥੋਂ ਤੀਕ ਕਹਿ ਦਿੱਤਾ ਕਿ ਲੋਕਾਂ ਦੇ ਹੱਕਾਂ ਖਾਤਿਰ ‘ਅਕਾਲੀ’ ਕਾਰਜਕਰਤਾਵਾਂ ਅਤੇ ਆਗੂਆਂ ਨੇ ਆਪਣੇ ਘਰ ਬਾਰ, ਵਪਾਰ ਤਿਆਗ ਦਿੱਤੇ ਤਾਂ ਜੋ ਗੁਰਧਾਮ ਬਚੇ ਰਹਿਣ ਤੇ ਸੂਬੇ ਦੇ ਲੋਕ ਖੁਸ਼ਹਾਲ ਰਹਿਣ। ਸੁਖਬੀਰ ਨੇ ਕਿਹਾ ਕਿ ਮੇਰੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਲ ਹੀ ਵੇਖ ਲਵੋ, ਇਨ੍ਹਾਂ ਨੂੰ ਇਹ ਨਹੀਂ ਪਤਾ ਕਿ ਪੋਤਰਾ ਕਿਹੜੀ ਜਮਾਤ ਵਿੱਚ ਪੜ੍ਹਦਾ ਹੈ ਪਰ ਇਹ ਜ਼ਰੂਰ ਪਤਾ ਹੈ ਕਿ ਕਿਹੜੇ ਪਿੰਡ ਵਿੱਚ ਕਿਹੜਾ ਸਰਪੰਚ ਹੈ ਤੇ ਇਹ ਵੀ ਪਤਾ ਕਿ ਉਸਦੀ ਕੀ ਘਾਲਣਾ ਹੈ। ਬਾਰ-ਬਾਰ ਦਲ ਦੀ ਮਜਬੂਤੀ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ‘ਸਾਥੋਂ ਕੋਈ ਗਲਤੀ ਹੋ ਗਈ ਹੋਵੇ ਤਾਂ ਅਸੀਂ ਮੁਆਫੀ ਚਾਹੁੰਦੇ ਹਾਂ’।

ਪ੍ਰਕਾਸ਼ ਸਿੰਘ ਬਾਦਲ ਨੂੰ ਸਨਮਾਨਤ ਕਰਦੇ ਹੋਏ ਗਿਆਨੀ ਗੁਰਬਚਨ ਸਿੰਘ
ਪ੍ਰਕਾਸ਼ ਸਿੰਘ ਬਾਦਲ ਨੂੰ ਸਨਮਾਨਤ ਕਰਦੇ ਹੋਏ ਗਿਆਨੀ ਗੁਰਬਚਨ ਸਿੰਘ

ਆਪਣੇ ਸੰਬੋਧਨ ਵਿੱਚ ਪ੍ਰਕਾਸ਼ ਸਿੰਘ ਬਾਦਲ ਨੇ ਤਨਜ ਕਰਦਿਆਂ ਕਿਹਾ ਕਿ ‘ਮੇਰਾ 90ਵਾਂ ਜਨਮ ਦਿਨ ਸੀ ਤੇ ਸੁਖਬੀਰ ਨੇ 89ਵਾਂ ਮਨਾ ਦਿੱਤਾ। ਜੇ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਆਣ ਵਾਲੇ 10 ਸਾਲ ਬਾਅਦ ਉਹ ਜਵਾਨ ਹੋ ਜਾਣਗੇ। ਸਮਾਗਮ ਨੂੰ ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਰਣਜੀਤ ਸਿੰਘ ਬ੍ਰਹਮਪੁਰਾ, ਦਿੱਲੀ ਕਮੇਟੀ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵੀ ਸੰਬੋਧਨ ਕੀਤਾ। ਦੀਵਾਨ ਅਸਥਾਨ ਵਿੱਚ ਲਗਾਈ ਗਈ ਪ੍ਰਮੁੱਖ ਸਟੇਜ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਗਿਆਨੀ ਗੁਰਬਚਨ ਸਿੰਘ, ਗਿਆਨੀ ਜਗਤਾਰ ਸਿੰਘ, ਬਾਬਾ ਹਰਨਾਮ ਸਿੰਘ ਖ਼ਾਲਸਾ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਮੇਟੀ ਦੇ ਮੁਖ ਸਕੱਤਰ ਰੂਪ ਸਿੰਘ ਮੌਜੂਦ ਸਨ। ਇਕ ਵੱਖਰੀ ਸਟੇਜ ‘ਤੇ ਲੱਗੀਆਂ ਕੁਰਸੀਆਂ ‘ਤੇ ਪ੍ਰਕਾਸ਼ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ ਸਮੇਤ ਬਾਕੀ ਲੀਡਰ ਮੌਜੂਦ ਸਨ। ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਸੰਬੋਧਨ ਤੋਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਅਤੇ ਗੋਬਿੰਦ ਸਿੰਘ ਲੌਂਗੋਵਾਲ ਵੱਡੀ ਸਟੇਜ ਤੋਂ ਛੋਟੀ ਸਟੇਜ ‘ਤੇ ਆਏ ਅਤੇ ਦੋਨਾਂ ਆਗੂਆਂ ਨੂੰ ਲੋਈ, ਸਿਰੀ ਸਾਹਿਬ ਦੇ ਕੇ ਸਨਮਾਨਤ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ
ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।
ਬਾਦਲ ਦਲ ਦੇ ਦੋਹਾਂ ਧੜਿਆਂ ਨੂੰ ਆਪਣੀ ਸੁਹਿਰਦਤਾ ਸਾਬਿਤ ਕਰਨ ਲਈ ਅਕਾਲ ਤਖਤ ਸਾਹਿਬ ਦੇ ਨਿਜ਼ਾਮ ਨੂੰ ਪਾਰਟੀ ਤੇ ਸ਼੍ਰੋਮਣੀ ਕਮੇਟੀ ਦੇ ਗਲਬੇ ਤੋਂ ਮੁਕਤ ਕਰਕੇ ਪੰਥਕ ਲੀਹਾ ਉੱਤੇ ਉਸਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: