Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਇਤਿਹਾਸ ਮੁੜ ਲਿਖ ਕੇ ਹਿੰਦੂ ਰਾਸ਼ਟਰ ਬਣਾਉਣ ਦੀ ਕੋਸ਼ਿਸ਼: ਪ੍ਰੋਫ਼ੈਸਰ ਸ੍ਰੀਮਾਲੀ

ਇਤਿਹਾਸ ਮੁੜ ਲਿਖ ਕੇ ਹਿੰਦੂ ਰਾਸ਼ਟਰ ਬਣਾਉਣ ਦੀ ਕੋਸ਼ਿਸ਼: ਪ੍ਰੋਫ਼ੈਸਰ ਸ੍ਰੀਮਾਲੀ

ਚੰਡੀਗੜ: ਦਿੱਲੀ ਯੂਨੀਵਰਸਿਟੀ ’ਚ ਇਤਿਹਾਸ ਦੇ ਸਾਬਕਾ ਪ੍ਰੋਫ਼ੈਸਰ ਕੇ. ਐਮ. ਸ੍ਰੀਮਾਲੀ ਨੇ ਕਿਹਾ ਹੈ ਕਿ ਇਤਿਹਾਸ ਨੂੰ ਤੋੜ-ਮਰੋੜ ਅਤੇ ਘੜ ਕੇ ਪੇਸ਼ ਕਰਨ ਦੀ ਕੋਸ਼ਿਸ਼ ਵੱਖਰੀ ਕਿਸਮ ਦੀ ਦਹਿਸ਼ਤਗਰਦੀ ਹੈ। ਉਨ੍ਹਾਂ ਮੁਲਕ ’ਚ ਦਲੀਲ ਅਤੇ ਬਹਿਸ ਦੇ ਸੁੰਗੜ ਰਹੇ ਘੇਰੇ ’ਤੇ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਆਰਐਸਐਸ-ਭਾਜਪਾ ਦੇ ਇਕਲੌਤੇ ਏਜੰਡੇ ਪਿੱਛੇ ਇਤਿਹਾਸ ਨੂੰ ਮੁੜ ਤੋਂ ਲਿਖ ਕੇ ਹਿੰਦੂ ਰਾਸ਼ਟਰ ਬਣਾਉਣ ਦੀ ਕੋਸ਼ਿਸ਼ ਹੈ ਜਿਥੇ ਘੱਟ ਗਿਣਤੀਆਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਾਂਗ ਵਤੀਰਾ ਅਪਣਾਇਆ ਜਾਵੇਗਾ।

ਇਤਿਹਾਸ ਦੇ ਸਾਬਕਾ ਪ੍ਰੋਫ਼ੈਸਰ ਸ਼੍ਰੀਮਾਲੀ ਨੇ ਕਿਹਾ,‘‘ਅਸੀਂ ਅਜਿਹਾ ਪਰੇਸ਼ਾਨ ਕਰਨ ਵਾਲਾ ਰੁਝਾਨ ਪਹਿਲਾਂ ਕਦੇ ਨਹੀਂ ਦੇਖਿਆ। ਜਿਨ੍ਹਾਂ ਨੂੰ ਇਤਿਹਾਸ ਦੀ ਮਾਮੂਲੀ ਜਿਹੀ ਜਾਣਕਾਰੀ ਹੈ, ਉਹ ਆਪਣੇ ਵਿਚਾਰਾਂ ਨੂੰ ਥੋਪਣ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਵੱਖਰੀ ਕਿਸਮ ਦੀ ਦਹਿਸ਼ਤਗਰਦੀ ਹੈ।’’ ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਭਾਜਪਾ ਧਾਰਮਿਕ ਆਧਾਰ ’ਤੇ ਮੁਲਕ ਨੂੰ ਵੰਡਣ ਦੀਆਂ ਕੋਸ਼ਿਸ਼ਾਂ ’ਚ ਹਨ ਅਤੇ ਇਤਿਹਾਸ ਨੂੰ ਮਨਘੜਤ ਸੱਚਾਈ, ਕਲਪਨਾ ਜਾਂ ਕਹਾਣੀਆਂ ਗੜ੍ਹ ਕੇ ਨਹੀਂ ਲਿਿਖਆ ਜਾ ਸਕਦਾ।

ਦਿੱਲੀ ਯੂਨੀਵਰਸਿਟੀ ’ਚ ਇਤਿਹਾਸ ਦੇ ਸਾਬਕਾ ਪ੍ਰੋਫ਼ੈਸਰ ਕੇ. ਐਮ. ਸ੍ਰੀਮਾਲੀ ਦੀ ਪੁਰਾਤਨ ਤਸਵੀਰ ।
ਦਿੱਲੀ ਯੂਨੀਵਰਸਿਟੀ ’ਚ ਇਤਿਹਾਸ ਦੇ ਸਾਬਕਾ ਪ੍ਰੋਫ਼ੈਸਰ ਕੇ. ਐਮ. ਸ੍ਰੀਮਾਲੀ ਦੀ ਪੁਰਾਤਨ ਤਸਵੀਰ ।

ਸਾਬਕਾ ਪ੍ਰੋਫ਼ੈਸਰ ਨੇ ਕਿਹਾ,‘‘ਸਾਰਾ ਮਿਿਥਹਾਸ ਇਤਿਹਾਸ ਨਹੀਂ ਹੈ ਪਰ ਤੁਸੀਂ ਇਸ ਪਿੱਛੇ ਬਹਿਸ ਨਹੀਂ ਕਰ ਸਕਦੇ, ਤੁਸੀਂ ਲੋਕਾਂ ਨਾਲ ਕੁੱਟਮਾਰ ਕਰਦੇ ਹੋ। ਇੰਜ ਇਤਿਹਾਸ ਨਹੀਂ ਲਿਿਖਆ ਜਾ ਸਕਦਾ।’ ਇਤਿਹਾਸਕਾਰ ਨੇ ਕਿਹਾ ਕਿ ਹਿੰਦੂਤਵ ਅਤੇ ਹਿੰਦੂਵਾਦ ਵੱਖੋ ਵੱਖਰੇ ਸਿਧਾਂਤ ਹਨ ਅਤੇ ਹਿੰਦੂਵਾਦ ਸਿਆਸੀ ਵਿਚਾਰਧਾਰਾ ਹੈ। ਉਨ੍ਹਾਂ ਕਿਹਾ ਕਿ ਹਾਕਮ ਪਾਰਟੀ ਮੁਗਲ ਸ਼ਾਸਨ ਦੇ ਯੋਗਦਾਨ ਦਾ ਨਾਮੋ ਨਿਸ਼ਾਨ ਮਿਟਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਸ੍ਰੀਮਾਲੀ ਦੇ ਵਿਚਾਰਾਂ ਨਾਲ ਸੁਰ ਮਿਲਾਉਂਦੇ ਹੋਏ ਉੱਘੇ ਇਤਿਹਾਸਕਾਰ ਇਰਫ਼ਾਨ ਹਬੀਬ ਨੇ ਕਿਹਾ ਕਿ ਇਤਿਹਾਸ ਤੱਥਾਂ ’ਤੇ ਆਧਾਰਿਤ ਘਟਨਾਵਾਂ ’ਤੇ ਨਿਰਭਰ ਕਰਦਾ ਹੈ ਅਤੇ ਜਿਹੜੇ ਤੱਥਾਂ ਨੂੰ ਘੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਉਹ ਕਲਪਿਤ ਹੁੰਦੀਆਂ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜਿਕਰਯੋਗ ਹੈ ਕਿ 1783 ਈਸਵੀ ਵਿਚ ਜਦੋਂ ਬਾਬਾ ਬਘੇਲ ਸਿੰਘ ਅਤੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਅਗਵਾਈ ਵਿੱਚ ਸਿੱਖ ਫੌਜਾਂ ਨੇ ਦਿੱਲੀ ਫਤਹਿ ਕੀਤੀ ਸੀ ਤਾਂ ਉਸ ਸਮੇਂ ਇੱਥੇ ਸਿੱਖਾਂ
ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਦਿੱਲੀ ਦੇ ਸਿਵਲ ਲਾਇਨ ਥਾਣੇ 'ਚ BNS ਦੀ ਧਾਰਾ 353(1) ਤੇ 192 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ
ਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਨੇ ਜਾਰੀ ਇਕ ਸਾਂਝੇ ਬਿਆਨ ਵਿਚ ਕਿਹਾ ਹੈ ਕਿ ਕਨੇਡਾ ਦੇ ਸ਼ਹਿਰ ਸਰੀ ਵਿਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁਖੀ ਭਾਈ ਹਰਦੀਪ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: