ਜੋਧਪੁਰ: ਜੋਧਪੁਰ ਅਦਾਲਤ ਨੇ ਅੱਜ ਫਿਲਮੀ ਅਦਾਕਾਰ ਸਲਮਾਨ ਖਾਨ ਨੂੰ ਕਾਲੇ ਹਿਰਨ ਮਾਰਨ ਦੇ ਕੇਸ ਵਿਚ ਪੰਜ ਸਾਲ ਦੀ ਸਜ਼ਾ ਅਤੇ 10,000 ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ 1998 ਵਿਚ ਮਾਰੇ ਗਏ ਦੋ ਕਾਲੇ ਹਿਰਨਾਂ ਦੇ ਕੇਸ ਵਿਚ ਸਲਮਾਨ ਖਾਨ ਤੋਂ ਇਲਾਵਾ ਸੈਫ ਅਲੀ ਖਾਨ, ਤੱਬੂ, ਨੀਲਮ ਅਤੇ ਸੋਨਾਲੀ ਬੇਂਦਰੇ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।
ਅਦਾਲਤ ਦੇ ਫੈਂਸਲੇ ਤੋਂ ਬਾਅਦ ਸਲਮਾਨ ਖਾਨ ਨੂੰ ਗ੍ਰਿਫਤਾਰ ਕਰਕੇ ਜੋਧਪੁਰ ਜੇਲ੍ਹ ਭੇਜ ਦਿੱਤਾ ਗਿਆ।

ਬਰੀ ਹੋਏ ਫਿਲਮੀ ਅਦਾਕਾਰਾਂ ਤੋਂ ਇਲਾਵਾ ਇਸ ਕੇਸ ਵਿਚ ਮੁਜ਼ਰਮ ਬਣਾਏ ਗਏ ਇਕ ਹੋਰ ਸਥਾਨਕ ਵਿਅਕਤੀ ਦੁਸ਼ਿਅੰਤ ਸਿੰਘ ਨੂੰ ਵੀ ਅਦਾਲਤ ਨੇ ਬਰੀ ਕਰ ਦਿੱਤਾ ਹੈ।
ਜਿਕਰਯੋਗ ਹੈ ਕਿ ਸਲਮਾਨ ਖਾਨ ਨੂੰ 1998 ਵਿਚ ਫਿਲਮ ‘ਹਮ ਸਾਥ ਸਾਥ ਹੈਂ’ ਦੀ ਸ਼ੂਟਿੰਗ ਦੌਰਾਨ ਜੋਧਪੁਰ ਨਜ਼ਦੀਕ ਕਨਕਨੀ ਪਿੰਡ ਵਿਚ ਦੋ ਕਾਲੇ ਹਿਰਨ ਮਾਰਨ ਦਾ ਦੋਸ਼ੀ ਪਾਇਆ ਗਿਆ ਹੈ। ਇਸ ਸਬੰਧੀ ਵਾਇਲਡਲਾਈਫ ਪਰੋਟੈਕਸ਼ਨ ਐਕਟ ਦੀ ਧਾਰਾ 9/51 ਅਧੀਨ ਕੇਸ ਦਰਜ ਕੀਤਾ ਗਿਆ ਸੀ ਜਿਸ ਵਿਚ ਵੱਧ ਤੋਂ ਵੱਧ 6 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਜਾ ਸਕਦੀ ਹੈ।