ਅੰਮ੍ਰਿਤਸਰ: ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰੇ ਸਿੰਘਾਂ ਨੇ ਸਿੱਖ ਸਿਆਸਤ ਨਾਲ ਖਾਸ ਗੱਲਬਾਤ ਕੀਤੀ। ਇਸ ਦੌਰਾਨ ਭਾਈ ਸਤਨਾਮ ਸਿੰਘ ਖੰਡੇਵਾਲੇ ਨੇ ਕਿਹਾ ਕਿ ਇਹ ਫਿਲਮ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ ਤੇ ਖਾਲਸਾ ਪੰਥ ਇਸ ਨੂੰ ਕਦੇ ਵੀ ਪ੍ਰਵਾਨ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੂੰ ਕਿਸੇ ਵੀ ਤਰ੍ਹਾਂ ਚਿਤਰਿਆ ਜਾ ਫਿਲਮਾਇਆ ਨਹੀਂ ਜਾ ਸਕਦਾ।