Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸੰਗਤ ਦਾ ਜਥਾ ਪਾਕਿਸਤਾਨ ਰਵਾਨਾ

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸੰਗਤ ਦਾ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਅੱਜ ਰਵਾਨਾ ਕੀਤਾ ਗਿਆ। ਜਥੇ ਦੀ ਅਗਵਾਈ ਕਰ ਰਹੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਜਨਰਲ ਪ੍ਰਬੰਧਕ ਸ. ਵਰਿੰਦਰ ਸਿੰਘ ਠਰੂ ਸੁਪਰਵਾਈਜ਼ਰ ਨੂੰ ਅੰਤਰਿਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਸਮੇਤ ਹੋਰ ਅਧਿਕਾਰੀਆਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਰਵਾਨਾ ਕੀਤਾ।

ਗੌਰਤਲਬ ਹੈ ਕਿ ਇਸ ਮਹੀਨੇ ਹੀ ਕੁਝ ਦਿਨ ਪਹਿਲਾਂ ਕੈਲੰਡਰ ਵਿਵਾਦ ਦੇ ਚਲਦਿਆਂ ਸ਼੍ਰੋਮਣੀ ਕਮੇਟੀ ਨੇ ਗੁਰੂ ਅਰਜਨ ਦੇਵ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ‘ਤੇ ਪਾਕਿਸਤਾਨ ਜਥਾ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ।

ਇਸ ਮੌਕੇ ਗੱਲਬਾਤ ਕਰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਨੇ ਕਿਹਾ ਕਿ ਪਾਕਿਸਤਾਨ ਵਿਖੇ ਸਿੱਖਾਂ ਦੇ ਅਨੇਕਾਂ ਇਤਿਹਾਸਕ ਅਸਥਾਨ ਅਤੇ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਵੱਖ-ਵੱਖ ਇਤਿਹਾਸਕ ਦਿਹਾੜਿਆਂ ਮੌਕੇ ਭੇਜੇ ਜਾਂਦੇ ਜਥਿਆਂ ਵਿਚ ਸ਼ਾਮਲ ਹੋ ਕੇ ਸੰਗਤਾਂ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਸੂਚੀ ਅਨੁਸਾਰ ਸਾਰੀਆਂ ਸੰਗਤਾਂ ਨੂੰ ਵੀਜੇ ਮਿਲੇ ਹਨ। ਉਨ੍ਹਾਂ ਕਿਹਾ ਕਿ ਇਹ ਚੰਗੀ ਗੱਲ ਹੈ ਅਤੇ ਅਜਿਹਾ ਹਰ ਵਾਰ ਹੋਣਾ ਚਾਹੀਦਾ ਹੈ ਕਿਉਂਕਿ ਸੰਗਤਾਂ ਨੂੰ ਵੀਜਾ ਨਾ ਮਿਲਣ ਕਰਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਉਨ੍ਹਾਂ ਦੱਸਿਆ ਕਿ ਜਥੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ ਤੋਂ ਇਲਾਵਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਤਿੰਨ ਨਗ ਹਰਮੋਨੀਅਮ ਅਤੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਲਈ ਨਿਸ਼ਾਨ ਸਾਹਿਬ ਦੇ ਚੋਲੇ ਵੀ ਭੇਜੇ ਗਏ ਹਨ।

ਜਥੇ ਦੇ ਆਗੂ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ਉਹ ਖੁਸ਼ਨਸੀਬ ਹਨ ਕਿ ਉਨ੍ਹਾਂ ਨੂੰ ਜਥੇ ਦੀ ਅਗਵਾਈ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ੨੦੧੯ ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸਮਾਗਮਾਂ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨਗੇ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੱਤੀ ਕਿ ਸੰਗਤ ਦਾ ਜਥਾ ਰੇਲ ਗੱਡੀ ਰਾਹੀਂ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਜਾਵੇਗਾ ਅਤੇ ੨੩ ਜੂਨ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪੁੱਜੇਗਾ। ੨੫ ਜੂਨ ਨੂੰ ਗੁਰਦੁਆਰਾ ਸੱਚਾ ਸੌਦਾ ਅਤੇ ੨੬ ਜੂਨ ਨੁੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ। ਇਸੇ ਤਰ੍ਹਾਂ ੨੮ ਜੂਨ ਨੂੰ ਸੰਗਤਾਂ ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਕਰਨਗੀਆਂ। ਉਨ੍ਹਾਂ ਦੱਸਿਆ ਕਿ ੨੯ ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਸ. ਬੇਦੀ ਅਨੁਸਾਰ ੩੦ ਜੂਨ ਨੂੰ ਜਥਾ ਵਾਪਸ ਭਾਰਤ ਪਰਤ ਆਵੇਗਾ।

ਸ਼੍ਰੋਮਣੀ ਕਮੇਟੀ ਦਫਤਰ ਤੋਂ ਜਥਾ ਰਵਾਨਾ ਕਰਨ ਸਮੇਂ ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਕੱਤਰ ਸਿੰਘ, ਸ. ਹਰਜਿਦਰ ਸਿੰਘ ਕੈਰੋਂਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਸੁਲੱਖਣ ਸਿੰਘ ਭੰਗਾਲੀ, ਸ. ਕਰਮਬੀਰ ਸਿੰਘ ਕਿਆਮਪੁਰ, ਸ. ਕਰਨਜੀਤ ਸਿੰਘ ਇੰਚਾਰਜ ਯਾਤਰਾ, ਸ. ਗੁਰਿੰਦਰਪਾਲ ਸਿੰਘ ਠਰੂ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ. ਅਰਜਨ ਸਿੰਘ ਸਮੇਤ ਹੋਰ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026’ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਵਿਚ ਦੁਨੀਆਦਾਰੀ ਸਰਕਾਰ ਦੀ ਗੈਰਸਿਧਾਂਤਕ ਤੇ ਅਧਾਰਹੀਣ ਦਖਲਅੰਦਾਜ਼ੀ ਹੈ ਜਿਸ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ’ਤੇ ਬਣੀ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਜਾਰੀ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: