Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖਾਂ ਵੱਲੋਂ 21 ਅਗਸਤ ਨੂੰ ਵਿਦੇਸ਼ਾਂ ‘ਚ ਭਾਰਤੀ ਅੰਬੈਸੀਆਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾਣਗੇ

ਸਿੱਖਾਂ ਵੱਲੋਂ 21 ਅਗਸਤ ਨੂੰ ਵਿਦੇਸ਼ਾਂ ‘ਚ ਭਾਰਤੀ ਅੰਬੈਸੀਆਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾਣਗੇ

ਚੰਡੀਗੜ੍ਹ: ਮੱਡਵੈਸਟ ਦੀਆਂ ਸਾਰੀਆਂ ਸਟੇਟਾਂ ਦੇ ਗੁਰਦੁਆਰਾ ਸਾਹਿਬਾਨਾਂ ਦੀਆਂ ਕਮੇਟੀਆਂ, ਪੰਥਕ ਜਥੇਬੰਦੀਆਂ ਅਤੇ ਸੰਗਤਾਂ ਸਾਂਝੇ ਤੌਰ ‘ਤੇ ਸ਼ਿਕਾਗੋ ਵਿਖੇ ਸਥਿਤ ਭਾਰਤੀ ਸਫਾਰਤਖਾਨੇ ਅੱਗੇ 21 ਅਗਸਤ ਦਿਨ ਮੰਗਲਵਾਰ ਨੂੰ ਰੋਸ ਮੁਜ਼ਾਹਰਾ ਕਰਨਗੀਆਂ।

ਭਾਈ ਧਿਆਨ ਸਿੰਘ ਮੰਡ ਨੇ ਵਿਦੇਸ਼ਾਂ ਵਿਚ ਬੈਠੀ ਸਿੱਖ ਕੌਮ ਦੇ ਨਾਮ ਭੇਜੇ ਸੰਦੇਸ਼ ਵਿਚ ਕਿਹਾ ਕਿ 21 ਅਗਸਤ, ਦਿਨ ਮੰਗਲਵਾਰ ਨੂੰ ਦੁਨੀਆ ਭਰ ਵਿਚ ਭਾਰਤੀ ਸਫਾਰਤਖਾਨਿਆਂ ਅਤੇ ਯ.ੂਐਨ.ਓ. ਦੇ ਦਫਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾਣ।

ਦੁਨੀਆ ਦੇ ਭਰ ਦੇ ਸਿੱਖ ਤਿੰਨ ਮੰਗਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ, ਬਹਿਬਲ ਕਲਾਂ ਵਿਚ ਸਿੱਖਾਂ ‘ਤੇ ਗੋਲੀਆਂ ਚਲਾ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਵਾਲੇ ਪੁਲਿਸ ਅਫਸਰਾਂ ਦੀ ਗ੍ਰਿਫਤਾਰੀ, ਲੰਮੇ ਸਮੇਂ ਤੋਂ ਜੇਲਾਂ ਵਿਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਸਿੱਖਾਂ ਦੀ ਰਿਹਾਈ, ਨੂੰ ਲੈ ਕੇ ਇਹ ਰੋਸ-ਮੁਜ਼ਾਹਰੇ ਕਰ ਰਹੇ ਹਨ।

ਇਸ ਸਬੰਧੀ ਸਿੱਖ ਰਿਲੀਜੀਅਸ ਸੁਸਾਇਟੀ ਪੈਲਾਟਾਈਨ ਗੁਰਦੁਆਰਾ ਸਾਹਿਬ ਵੱਲੋਂ ਬੱਸ ਦਾ ਪ੍ਰਬੰਧ ਕੀਤਾ ਗਿਆ ਹੈ ਜੋ 12 ਵਜੇ ਗੁਰਦੁਆਰਾ ਸਾਹਿਬ ਤੋਂ ਚੱਲੇਗੀ ਤੇ 2 ਵਜੇ ਤੋਂ ਲੈ ਕੇ 4 ਵਜੇ ਤਕ ਰੋਸ ਮੁਜ਼ਾਹਰਾ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਇੰਡੀਆਨਾ, ਉਹਾਇਓ, ਮਿਸ਼ੀਗਨ, ਵਿਸਕੌਂਸਿਨ ਤੇ ਆਇਓਵਾ ਦੀਆਂ ਸਮੁੱਚੀਆਂ ਸੰਗਤਾਂ ਨੂੰ ਤੇ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ, ਜਥੇਬੰਦੀਆਂ ਤੇ ਸਮੁੱਚੀਆਂ ਸਪੋਰਟਸ ਕਲੱਬਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿਚ ਇਕੱਠੇ ਹੋ ਕੇ ਅਤੇ ਇੱਕਜੁਟਤਾ ਦਾ ਸਬੂਤ ਦੇ ਕੇ ਆਪਣੀ ਆਵਾਜ਼ ਨੂੰ ਬੁਲੰਦ ਕਰੀਏ ਅਤੇ ਭਾਰਤ ਦੀ ਸਰਕਾਰ ਦੇ ਬੋਲੇ ਕੰਨਾਂ ਤੱਕ ਆਪਣੀ ਆਵਾਜ਼ ਪੁੱਜਦੀ ਕਰੀਏ।

ਇਹ ਖ਼ਬਰ ਕੌਮਾਂਤਰੀ ਅੰਮ੍ਰਿਤਸਰ ਟਾਈਮਜ਼ ਅਖਬਾਰ ਵਿਚ ਛਪੀ ਸੀ। ਧੰਨਵਾਦ ਸਹਿਤ ਇਥੇ ਛਾਪ ਰਹੇ ਹਾਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ 40ਵੀਂ ਵਰ੍ਹੇਗੰਢ ਮੌਕੇ ਪੰਥ ਸੇਵਕ ਸਖਸ਼ੀਅਤਾਂ ਵੱਲੋਂ ਇਕ ਗੁਰਮਤਿ ਸਮਾਗਮ ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ 6ਵੀਂ, ਅਯਾਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ।
ਅਸੀਂ ਤਾਂ ਨਵੇਂ ਸਾਲ ਦੀ 'ਖੁਸ਼ੀ' ਮੌਕੇ, ਉਦਾਸੀਆਂ ਦੀ ਪੰਡ ਖੋਲ ਬੈਠੇ ਹਾਂ। ਬਹੁਤਿਆਂ ਲਈ ਤਾਂ ਇਹ ਸਮਾਂ 'ਫੱਨ ਕਰਨ' ਤੋਂ ਵੱਧ ਕੋਈ ਅਹਿਮੀਅਤ ਨਹੀਂ ਰੱਖਦਾ। ਫੇਰ 'ਬੇਘਰੀ ਕੌਮ' ਦੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸੀ.ਬੀ.ਐਸ.ਈ. ਦੇ ਚੇਅਰਮੈਨ ਰਕੇਸ਼ ਕੁਮਾਰ ਚਤੁਰਵੇਦੀ ਨੂੰ ਇੱਕ ਪੱਤਰ ਲਿਖ ਕੇ ਐਨ.ਈ.ਈ.ਟੀ. (ਨੀਟ) ਪ੍ਰੀਖਿਆ ਵਿਚ ਅੰਮ੍ਰਿਤਧਾਰੀ ਸਿੱਖ ਪ੍ਰੀਖਿਆਰਥੀਆਂ ਨੂੰ
ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਵੱਖ-ਵੱਖ ਥਾਂਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਉਸਤੋਂ ਬਾਅਦ ਸਿੱਖ ਸੰਗਤਾਂ ‘ਤੇ ਪੁਲਿਸ ਵੱਲੋਂ ਕੀਤੀ ਗੋਲੀਬਾਰੀ ਵਿੱਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: