Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘ਆਪ’ ਨੇ ਮਾਲਵੇ ‘ਚ 6 ਉਪ-ਪ੍ਰਧਾਨ ਤੇ 18 ਜਨਰਲ ਸਕੱਤਰ ਨਵੇਂ ਲਾਏ

‘ਆਪ’ ਨੇ ਮਾਲਵੇ ‘ਚ 6 ਉਪ-ਪ੍ਰਧਾਨ ਤੇ 18 ਜਨਰਲ ਸਕੱਤਰ ਨਵੇਂ ਲਾਏ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਮੁੱਖ ਦਫ਼ਤਰ ਵੱਲੋਂ ਜਾਰੀ ਕੀਤੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਮਾਲਵਾ ਜ਼ੋਨ-3 ਲਈ 6 ਉਪ ਪ੍ਰਧਾਨ, 18 ਜਨਰਲ ਸਕੱਤਰ ਅਤੇ ਪਾਰਟੀ ਦੇ ਸਰਗਰਮ ਵਲੰਟੀਅਰ ਹਰੀਸ਼ ਕੌਸ਼ਲ ਕੁਰਾਲੀ ਨੂੰ ਐਸ.ਏ.ਐਸ ਨਗਰ (ਮੋਹਾਲੀ) ਦਾ ਨਵਾਂ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਹੈ।

ਇਹ ਐਲਾਨ ਮਾਲਵਾ ਜ਼ੋਨ-3 ਦੇ ਪ੍ਰਧਾਨ ਦਲਬੀਰ ਸਿੰਘ ਢਿੱਲੋਂ ਵੱਲੋਂ ਸੰਸਦ ਮੈਂਬਰ ਭਗਵੰਤ ਮਾਨ, ਪ੍ਰੋ. ਸਾਧੂ ਸਿੰਘ, ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪ੍ਰਮੁੱਖ ਅਹੁਦੇਦਾਰਾਂ ਨਾਲ ਸਲਾਹ-ਮਸ਼ਵਰੇ ਉਪਰੰਤ ਕੀਤਾ ਗਿਆ।

ਇਸ ਬਿਆਨ ਵਿੱਚ ਭੇਜੀ ਸੂਚੀ ਅਨੁਸਾਰ ਹਰੀਸ਼ ਕੌਸ਼ਲ ਜ਼ਿਲ੍ਹਾ ਪ੍ਰਧਾਨ ਮੋਹਾਲੀ ਦੀ ਜ਼ਿੰਮੇਵਾਰੀ ਸੰਭਾਲਣਗੇ। ਉਪ-ਪ੍ਰਧਾਨਾਂ ‘ਚ ਬਲਜੀਤ ਸਿੰਘ ਬਡਬਰ, ਗੋਵਿੰਦਰ ਮਿੱਤਲ, ਕੁੰਦਨ ਗੋਗੀਆ, ਮੇਘ ਚੰਦ ਸ਼ੇਰਮਾਜਰਾ, ਰਾਮ ਕੁਮਾਰ ਮੁਕਾਰੀ ਅਤੇ ਦਿਲਾਵਰ ਸਿੰਘ ਮੋਹਾਲੀ ਦਾ ਨਾਂ ਸ਼ਾਮਲ ਹੈ।

ਜਨਰਲ ਸਕੱਤਰਾਂ ਦੀ ਸੂਚੀ ‘ਚ ਅਨਿਲ ਮਿੱਤਲ, ਹਰਵਿੰਦਰ ਸੇਖੋਂ, ਅਮ੍ਰਿਤਪਾਲ ਸਿੰਘ ਕਮਾਲਪੁਰ, ਅਵਤਾਰ ਸਿੰਘ ਈਲਵਾਲ, ਕੰਵਰਜੀਤ ਸਿੰਘ ਕੁੱਕੀ ਲਦਾਲ, ਦਵਿੰਦਰ ਸਿੰਘ ਬਿਦੇਸ਼ਾ, ਅਸ਼ੋਕ ਅਰੋੜਾ, ਬਲਕਾਰ ਸਿੰਘ ਗੱਜੂਮਾਜਰਾ, ਬਲਦੇਵ ਸਿੰਘ, ਗੁਲਜ਼ਾਰ ਸਿੰਘ, ਜੱਸੀ ਸੋਹੀਆਂ ਵਾਲਾ, ਸਵਿੰਦਰ ਧਨੰਜੇ, ਮਨਜੀਤ ਸਿੰਘ ਬਹਿਰਾਮਪੁਰ, ਕੁਲਦੀਪ ਚੰਦ, ਡਾ. ਸੰਜੀਵ ਗੌਤਮ ਅਤੇ ਪਰਮਜੀਤ ਸਿੰਘ ਬਾਵਾ, ਕੀਰਤ ਸਿੰਗਲਾ ਅਤੇ ਹਰੀਸ਼ ਨਰੂਲਾ ਦੇ ਨਾਂ ਸ਼ਾਮਲ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ।
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ
ਆਮ ਆਦਮੀ ਪਾਰਟੀ ਵਿਚ ਕੇਂਦਰੀ ਲੀਡਰਸ਼ਿੱਪ ਦੇ ਦਬਦਬ ਕਾਰਨ ਲੱਗਦਾ ਹੈ ਕਿ ਪੰਜਾਬ ਦੇ ਚੁਣੇ ਹੋਏ ਵਿਧਾਇਕ ਸੂਬੇ ਤੋਂ ਬਾਹਰੀ ਆਗੂਆਂ ਨੂੰ ਪੰਜਾਬ ਦੇ ਨੁਮਾਇੰਦੇ ਵਜੋਂ ਰਾਜ ਸਭਾ ਵਿਚ ਭੇਜਣਗੇ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: