Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸੁਖਬੀਰ ਬਾਦਲ ਦੀ ਗੱਡੀ ਤੇ ਜੁੱਤੀ ਸੁੱਟਣ ਦੇ ਮਾਮਲੇ ਚ ਸਿੱਖ ਕਾਰਕੁੰਨਾਂ ਦੀਆਂ ਜਮਾਨਤ ਅਰਜੀਆਂ ਖਾਰਜ

ਸੁਖਬੀਰ ਬਾਦਲ ਦੀ ਗੱਡੀ ਤੇ ਜੁੱਤੀ ਸੁੱਟਣ ਦੇ ਮਾਮਲੇ ਚ ਸਿੱਖ ਕਾਰਕੁੰਨਾਂ ਦੀਆਂ ਜਮਾਨਤ ਅਰਜੀਆਂ ਖਾਰਜ

ਸੰਗਰੂਰ: ਲੰਘੇ ਮਹੀਨੇ ਸੰਗਰੂਰ ਨੇੜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਗੱਡੀਆਂ ਦੇ ਕਾਫਲੇ ਉੱਤੇ ਜੁੱਤੀਆਂ ਸੁੱਟਣ ਵਾਲੇ ਸਿੱਖ ਕਾਰਕੁੰਨਾਂ ਨੂੰ ਸੰਗਰੂਰ ਦੀ ਅਦਾਲਤ ਨੇ ਜਮਾਨਤ ਦੋਣ ਤੋਂ ਮਨ੍ਹਾਂ ਕਰ ਦਿੱਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 35-36 ਜਣੇ ਨਾਮਜ਼ਦ ਕੀਤੇ ਹਨ ਜਿਹਨਾਂ ਵਿਚੋਂ ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਜੀਤ ਸਿੰਘ, ਗੁਰਜੀਤ ਸਿੰਘ ਅਤੇ ਬਾਬਾ ਬਚਿੱਤਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ।

ਪੁਲਿਸ ਨੇ ਇਸ ਮਾਮਲੇ ਵਿੱਚ ਕਥਿਤ ਜ਼ੁਰਮ ਦਾ ਵਾਧਾ ਕਰਦਿਆਂ ਭਾਰਤੀ ਸਜ਼ਾਵਲੀ ਦੀ ਧਾਰਾ 307 ਦਾ ਵਾਧਾ ਕੀਤਾ ਹੈ। ਧਾਰਾ 307 ਉਦੋਂ ਲੱਗਦੀ ਹੈ ਜਦੋਂ ਕਿਸੇ ਨੂੰ ਮਾਰਨ ਦੀ ਹਕੀਕੀ ਕੋਸ਼ਿਸ਼ ਕੀਤੀ ਜਾਵੇ ਪਰ ਇੱਥੇ ਜਿਸ ਗੱਡੀ ਵਿੱਚ ਬੈਠੇ ਬੰਦੇ ਦੇ ਗੋਲ਼ੀ ਵੀ ਨਹੀਂ ਵੱਜ ਸਕਦੀ ਉਸ ਗੱਡੀ ਵਿੱਚ ਬੈਠੇ ਸੁਖਬੀਰ ਸਿੰਘ ਬਾਦਲ ਵੱਲੋਂ ਜੁੱਤੀ ਸੁੱਟਣ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਦੱਸਿਆ ਜਾ ਰਿਹਾ ਹੈ।

ਜਿੱਥੇ ਇੱਕ ਪਾਸੇ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਸੌਦਾ ਸਿਰਸਾ ਦੇ ਪੈਰੋਕਾਰ ਮਹਿੰਦਰਪਾਲ ਬਿੱਟੂ ਨੂੰ ਹੇਠਲੀ ਅਦਾਲਤ ਨੇ ਜਮਾਨਤ ਉੱਤੇ ਰਿਹਾਅ ਕਰ ਦਿੱਤਾ ਸੀ ਓਥੇ ਦੂਜੇ ਬੰਨੇ ਸੁਖਬੀਰ ਬਾਦਲ ਵੱਲ ਜੁੱਤੀ ਸੁੱਟਣ ਦੇ ਮਾਮਲੇ ਵਿੱਚ ਸਿੱਖ ਕਾਰਕੁੰਨਾਂ ਨੂੰ ਜਮਾਨਤ ਉੱਤੇ ਰਿਹਾਅ ਕਰਨ ਤੋਂ ਸੰਬੰਧਤ ਅਦਾਲਤ ਨੇ ਮਨ੍ਹਾਂ ਕਰ ਦਿੱਤਾ ਹੈ।

ਹਾਲੀ ਕੁਝ ਦਿਨ ਪਹਿਲਾਂ ਹੀ ਮਲੋਟ ਦੀ ਇੱਕ ਅਦਾਲਤ ਨੇ ਸਾਲ 2017 ਵਿੱਚ ਤਤਕਾਲੀ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਜੁੱਤੀ ਮਾਰਨ ਦੇ ਦੋਸ਼ ਵਿੱਚ ਇਕ ਸਿੱਖ ਕਾਰਕੁੰਨ ਨੂੰ 2 ਸਾਲ ਕੈਦ ਦੀ ਸਜ਼ਾ ਸੁਣਾਈ ਹੈ (⊕ ਵਧੇਰੇ ਜਾਣਕਾਰੀ ਲਈ ਵੇਖੋ : Man Sentenced to 2 Years Imprisonment for Hurling Shoe at Parkash Singh Badal)।

⊕ਤੁਸੀਂ ਇਸ ਖਬਰ ਨੂੰ ਅੰਗਰੇਜ਼ੀ ਵਿੱਚ ਵੀ ਪੜ੍ਹ ਸਕਦੇ ਹੋ:

https://sikhsiyasat.net/2018/10/18/bail-denied-to-activists-who-hurled-shoe-on-sukhbir-badals-convoy-in-sangrur/

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: