Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੱਤਰਕਾਰ ਮੇਜਰ ਸਿੰਘ ਦੀ ਪੁਲਿਸ ਵਲੋਂ ਕੁੱਟਮਾਰ ਦੀ ਵਰਲਡ ਸਿੱਖ ਪਾਰਲੀਮੈਂਟ ਵਲੋਂ ਸਖਤ ਨਿਖੇਧੀ

ਪੱਤਰਕਾਰ ਮੇਜਰ ਸਿੰਘ ਦੀ ਪੁਲਿਸ ਵਲੋਂ ਕੁੱਟਮਾਰ ਦੀ ਵਰਲਡ ਸਿੱਖ ਪਾਰਲੀਮੈਂਟ ਵਲੋਂ ਸਖਤ ਨਿਖੇਧੀ

ਲੰਡਨ: ਵਰਲਡ ਸਿੱਖ ਪਾਰਲੀਮੈਂਟ ਦੀ ਮੀਡੀਆ ਕੌਂਸਲ ਰੋਜ਼ਾਨਾ ਪਹਿਰੇਦਾਰ ਨਾਲ ਜੁੜੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਪੁਲਿਸ ਵੱਲੋਂ ਕੁੱਟ-ਮਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਇੱਕ ਲਿਖਤੀ ਬਿਆਨ ਵਿੱਚ ਕੌਂਸਲ ਨੇ ਕਿਹਾ ਹੈ ਕਿ “ਪੱਤਰਕਾਰੀ ਦੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਸਵਾਲ ਪੁੱਛਣ ਕਰਕੇ ਪੁਲਿਸ ਵੱਲੋਂ ਅੰਮ੍ਰਿਤਧਾਰੀ ਸ. ਮੇਜਰ ਸਿੰਘ ਦੀ ਕੁੱਟਮਾਰ ਦੇ ਨਾਲ ਕਕਾਰਾਂ ਦੀ ਬੇਅਦਬੀ ਵੀ ਕੀਤੀ ਹੈ ਜਿਸ ਤੋਂ ਪੰਜਾਬ ਪੁਲਿਸ ਦਾ ਤਾਨਾਸ਼ਾਹੀ ਖਾਸਾ ਸਾਡੇ ਸਾਹਮਣੇ ਆਉਂਦਾ ਹੈ, ਜਿਸ ਖਿਲਾਫ ਅਵਾਜ਼ ਉਠਾਉਣੀ ਬਹੁਤ ਜ਼ਰੂਰੀ ਹੈ”।

ਪੱਤਰਕਾਰ ਮੇਜਰ ਸਿੰਘ ਦੀ ਪੁਲਿਸ ਵੱਲੋਂ ਕੀਤੀ ਕੁੱਟ-ਮਾਰ ਦੀ ਤਸਵੀਰ

ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ “ਕੋਰੋਨਾ ਵਾਇਰਸ ਦੀ ਮਹਾਂਮਾਰੀ ਦੀ ਆੜ ਵਿੱਚ ਸਰਕਾਰਾਂ ਵੱਲੋਂ ਜਿਸ ਤਰ੍ਹਾਂ ਸਖਤ ਕਾਨੂੰਨ ਬਣਾ ਕੇ ਆਮ ਜਨਤਾ ਦੀ ਅਵਾਜ਼ ਦਬਾਈ ਜਾ ਰਹੀ ਹੈ ਤੇ ਸਰਕਾਰ ਵਿਰੋਧੀ ਅਵਾਜ਼ ਨੂੰ ਦਵਾਇਆ ਜਾ ਰਿਹਾ ਹੈ, ਪੱਤਰਕਾਰ ਮੇਜਰ ਸਿੰਘ ਉੱਤੇ ਪੁਲਿਸ ਵੱਲੋਂ ਕੀਤਾ ਗਿਆ ਹਮਲਾ ਇਸ ਦੀ ਸਾਖਸ਼ਾਤ ਸ਼ਾਹਦੀ ਭਰਦਾ ਹੈ”।

“ਇਤਿਹਾਸ ਗਵਾਹੀ ਦਿੰਦਾ ਹੈ ਕਿ ਪਿਛਲੇ ਸਮਿਆਂ ਵਿੱਚ ਜਦੋਂ ਪ੍ਰੈਸ ਅਜ਼ਾਦ ਨਹੀਂ ਸੀ ਤੇ ਬਿਲਕੁਲ ਅਵਾਜ਼ ਬੁਲੰਦ ਨਹੀਂ ਸੀ ਕਰ ਸਕਦੀ ਤਾਂ ਪੰਜਾਬ ਪੁਲਿਸ ਨੇ ਸਰਕਾਰੀ ਸ਼ਹਿ ਤੇ ਕਿਸ ਤਰ੍ਹਾਂ ਹੱਕ ਸੱਚ ਦੀ ਅਵਾਜ਼ ਦਬਾਉਣ ਲਈ ਗੈਰ ਕਾਨੂੰਨੀ ਕਾਰੇ ਕੀਤੇ ਤੇ ਅਣਮਨੁੱਖੀ ਤਸ਼ੱਦਦ ਕਰਕੇ ਹਜ਼ਾਰਾਂ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰਿਆ। ਪਰ ਅੱਜ ਦੇ ਸਮੇਂ ਵਿੱਚ ਸ਼ਰੇਆਮ ਦਿਨ ਦਿਹਾੜੇ ਕੈਮਰੇ ਦੀ ਅੱਖ ਸਾਹਮਣੇ ਜਿਸ ਤਰ੍ਹਾਂ ਪੁਲਿਸ ਵੱਲੋਂ ਆਮ ਕਰਕੇ ਜਨਤਾ ਨਾਲ ਤੇ ਖਾਸ ਕਰਕੇ ਪੱਤਰਕਾਰਾਂ ਨਾਲ ਕੀਤਾ ਜਾ ਰਿਹਾ ਹੈ, ਇਸ ਨਾਲ ਪੁਲਿਸ ਦੀ ਹੈਂਕੜਬਾਜ਼ੀ ਅਤੇ ਅਣਮਨੁੱਖੀ ਚਿਹਰਾ ਪੂਰੀ ਤਰ੍ਹਾਂ ਉਜਾਗਰ ਹੋ ਜਾਂਦਾ ਹੈ। ਮੇਜਰ ਸਿੰਘ ਤੋਂ ਪਹਿਲਾਂ ਵੀ ਭਾਈ ਭੁਪਿੰਦਰ ਸਿੰਘ ਸੱਜਣ ਨੂੰ ਪੁਲਿਸ ਦੇ ਤਸ਼ੱਦਦ ਨੂੰ ਸਾਹਮਣੇ ਲਿਆਉਣ ਕਰਕੇ ਗ੍ਰਿਫਤਾਰ ਕੀਤਾ ਗਿਆ ਸੀ। ਹੋਰ ਪੱਤਰਕਾਰ ਵੀ ਪਿਛਲੇ ਦਿਨੀਂ ਸਰਕਾਰੀ ਜਬਰ ਦਾ ਸ਼ਿਕਾਰ ਹੋਏ ਹਨ”।

ਸ. ਭੁਪਿੰਦਰ ਸਿੰਘ ਸੱਜਣ

ਬਿਆਨ ਵਿਚ ਹੋਰ ਇਹ ਕਿਹਾ ਗਿਆ ਹੈ ਇਕ “ਵਰਲਡ ਸਿੱਖ ਪਾਰਲੀਮੈਂਟ ਦਾ ਮੰਨਣਾ ਹੈ ਕਿ ਜੇ ਅੱਜ ਸਰਕਾਰਾਂ ਦੇ ਅਣਮਨੁੱਖੀ ਤੇ ਗੈਰ ਕਾਨੂੰਨੀ ਵਤੀਰੇ ਨੂੰ ਠੱਲ੍ਹ ਨਾ ਪਾਈ ਗਈ ਤਾਂ ਇਹੋ ਜਿਹੇ ਜ਼ੁਲਮਾਂ ਦੀ ਗਿਣਤੀ ਵਧਦੀ ਹੀ ਜਾਵੇਗੀ ਇਸ ਲਈ ਇਨਸਾਫ ਪਸੰਦ ਸਿੱਖਾਂ ਨੂੰ ਇਸ ਖਿਲਾਫ ਅਵਾਜ਼ ਉਠਾਉਣੀ ਚਾਹੀਦੀ ਹੈ। ਵਰਲਡ ਸਿੱਖ ਪਾਰਲੀਮੈਂਟ ਆਪਣੇ ਪਲੇਟਫਾਰਮ ਤੋਂ ਇਸ ਮਸਲੇ ਨੂੰ ਪੂਰੀ ਦੁਨੀਆ ਵਿੱਚ ਉਠਾਏਗੀ”।

“ਮੌਜੂਦਾ ਸਮੇਂ ਦੀ ਸਰਕਾਰਾਂ ਕੋਰੋਨਾ ਵਾਇਰਸ ਮਹਾਂਮਾਰੀ ਦਾ ਸਹਾਰਾ ਲੈ ਕੇ ਲੋਕ ਲਾਮਬੰਦੀ ਨੂੰ ਰੋਕ ਰਹੀਆ ਹਨ ਤੇ ਇਸ ਦਾ ਨਤੀਜਾ ਹੀ ਹੈ ਕਿ ਸਰਕਾਰਾਂ ਖੁਲੇਆਮ ਤਸ਼ੱਦਦ ਕਰ ਰਹੀਆਂ ਹਨ ਤੇ ਉਹਨਾਂ ਵਿੱਚੋਂ ਲੋਕਾਈ ਦੇ ਵਿਰੋਧ ਦਾ ਡਰ ਖਤਮ ਹੋ ਰਿਹਾ ਹੈ। ਸਰਕਾਰਾਂ ਨੂੰ ਲੋਕਾਂ ਦੀ ਅਵਾਜ਼ ਦਾ ਡਰ ਪਾਉਣਾ ਹੀ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਤੇ ਸਾਨੂੰ ਸਭ ਨੂੰ ਮਿਲ ਕੇ ਇਸ ਪਾਸੇ ਕਦਮ ਉਠਾਉਣੇ ਚਾਹੀਦੇ ਹਨ”, ਬਿਆਨ ਵਿਚ ਕਿਹਾ ਹੈ।

“ਵਰਲਡ ਸਿੱਖ ਪਾਰਲੀਮੈਂਟ ਹੱਕ ਤੇ ਸੱਚ ਦੀ ਅਵਾਜ਼ ਬੁਲੰਦ ਕਰਨ ਵਾਲੀ ਪੱਤਰਕਾਰੀ ਨਾਲ ਸਦਾ ਖੜ੍ਹੀ ਹੈ ਤੇ ਪੱਤਰਕਾਰਾਂ ਵੱਲੋਂ ਸਰਕਾਰਾਂ ਨੂੰ ਕਟਿਹਰੇ ਵਿੱਚ ਖੜ੍ਹਾ ਕਰਨ ਦੀ ਜਿੰਮੇਵਾਰੀ ਨਿਭਾਉਣ ਤੋਂ ਰੋਕਣ ਵਾਲੀਆਂ ਤਾਕਤਾਂ ਖਿਲਾਫ ਲੜਾਈ ਲੜਨ ਲਈ ਵਚਨਬੱਧ ਹੈ”।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਭਾਈ ਬਲਦੇਵ ਸਿੰਘ ਸਿਰਸਾ ਅਤੇ ਬਲਦੇਵ ਸਿੰਘ ਬਡਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਜਥੇਬੰਦੀ ਹੈ। ਆਗੂਆਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: