Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਜਾਬ ਦੇ ਹਿੱਤਾ ਉੱਤੇ ਇਕ ਹੋਰ ਡਾਕਾ: ਭਾਖੜਾ ਬੋਰਡ ਦੇ ਨਿਯਮਾਂ ਵਿਚ ਕੇਂਦਰ ਵਲੋਂ ਇਕਪਾਸੜ ਫੇਰ-ਬਦਲ

ਪੰਜਾਬ ਦੇ ਹਿੱਤਾ ਉੱਤੇ ਇਕ ਹੋਰ ਡਾਕਾ: ਭਾਖੜਾ ਬੋਰਡ ਦੇ ਨਿਯਮਾਂ ਵਿਚ ਕੇਂਦਰ ਵਲੋਂ ਇਕਪਾਸੜ ਫੇਰ-ਬਦਲ

ਚੰਡੀਗੜ੍ਹ: ਦਿੱਲੀ ਦਰਬਾਰ ਦੇ ਕੇਂਦਰੀ ਨਿਜਾਮ ਤਹਿਤ ‘ਊਰਜਾ ਮੰਤਰਾਲੇ’ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਭਾ.ਬਿ.ਮੈ.ਬੋ) ਵਚ ਪੰਜਾਬ ਅਤੇ ਹਰਿਆਣਾ ਤੋਂ ਕ੍ਰਮਵਾਰ ਮੈਂਬਰ ਊਰਜਾ (ਪਾਵਰ) ਅਤੇ ਮੈਂਬਰ ਸਿੰਚਾਈ ਦੀ ਨਿਯੁਕਤੀ ਕਰਨ ਵਾਲੇ ਨਿਯਮਾਂ ਵਿਚ ਫੇਰ-ਬਦਲ ਕੀਤੀ ਹੈ, ਜਿਸ ਨਾਲ ਇਹ ਸ਼ਰਤ ਹਟਾ ਦਿੱਤੀ ਗਈ ਹੈ ਕਿ ਇਹ ਦੋਵੇਂ ਨਿਯੁਕਤੀਆਂ ਇਹਨਾ ਦੋਵਾਂ ਸੂਬਿਆਂ ਤੋਂ ਹੀ ਭਰੀਆਂ ਜਾਣੀਆਂ ਚਾਹੀਦੀਆਂ ਹਨ।

https://open.spotify.com/episode/7FqGFPPOCJl1wgJyfLtYAz?si=Xmd4Yni8R8ubNTKAjXUEBQ

ਖਬਰਾਂ ਮੁਤਾਬਿਕ ਕੇਂਦਰੀ ਵਜ਼ਾਰਤ ਨੇ 1974 ਦੇ ਭਾਖੜਾ ਬਿਆਸ ਪ੍ਰਬੰਧ ਨਿਯਮਾਂ ਵਿਚ ਫੇਰ-ਬਦਲ ਕੀਤੀ ਹੈ ਅਤੇ ਇਸ ਬਾਰੇ 23 ਫਰਵਰੀ ਨੂੰ ਸਰਕਾਰ ਪੱਤਰ (ਨੋਟੀਫਿਕੇਸ਼ਨ) ਵੀ ਜਾਰੀ ਕੀਤਾ ਗਿਆ ਹੈ ਜਿਸਦੇ ਤਹਿਤ ਹੁਣ ਉਕਤ ਦੋਹਾਂ ਅਹਿਦਆਂ ਲਈ ਨਿਯੁਕਤੀਆਂ ਕਿਸੇ ਵੀ ਸੂਬੇ ਵਿਚੋਂ ਕੀਤੀਆਂ ਜਾ ਸਕਦੀਆਂ ਹਨ।

ਪਤਾ ਲੱਗਾ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੈਂਬਰ (ਪਾਵਰ) ਹਰਮਿੰਦਰ ਸਿੰਘ ਚੁੱਘ ਨੇ ਇਸ ਫੇਰ-ਬਦਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਨਿਯਮਾਂ ਵਿੱਚ ਫੇਰ-ਬਦਲ ਬਾਰੇ ਸਰਕਾਰੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਅਤੇ ਹੁਣ ਮੈਂਬਰ ਪਾਵਰ ਅਤੇ ਮੈਂਬਰ ਸਿੰਚਾਈ ਦੀਆਂ ਨਿਯੁਕਤੀਆਂ ਕਿਸੇ ਵੀ ਰਾਜ ਤੋਂ ਹੋ ਸਕਦੀਆਂ ਹਨ। ਇੰਡੀਅਨ ਐਕਪ੍ਰੈਸ ਅਖਬਾਰ ਮੁਤਬਿਕ ਜਦੋਂ ਹਰਮਿੰਦਰ ਸਿੰਘ ਚੁੱਘ ਨੂੰ ਪੁੱਛਿਆ ਗਿਆ ਕਿ ਕੀ ਤਬਦੀਲੀ ਕਰਨ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਟਿੱਪਣੀਆਂ ਮੰਗੀਆਂ ਗਈਆਂ ਸਨ, ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

1966 ਵਿੱਚ ਪੰਜਾਬ ਦੇ ਪੁਨਰਗਠਨ ਤੋਂ ਬਾਅਦ, ਪੰਜਾਬ ਅਤੇ ਹਰਿਆਣਾ ਨੂੰ ਬੀ.ਬੀ.ਐਮ.ਬੀ. ਨਾਲ ਸਬੰਧਤ ਬਿਜਲੀ ਪ੍ਰੋਜੈਕਟਾਂ ਵਿੱਚ 58:42 ਦਾ ਹਿੱਸਾ ਦਿੱਤਾ ਗਿਆ ਸੀ। ਬਾਅਦ ਵਿੱਚ ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਨੂੰ ਵੀ ਹਿੱਸਾ ਦਿੱਤਾ ਗਿਆ।

ਦਿੱਲੀ ਦਰਬਾਰ ਦਾ ਕੇਂਦਰੀ ਨਿਜਾਮ ਲਗਾਤਾਰ ਤਾਕਤਾਂ ਦਾ ਕੇਂਦਰੀ ਕਰਨ ਕਰਦਾ ਜਾ ਰਹਾ ਹੈ ਅਤੇ ਸੂਬਿਆਂ ਦੇ ਹੱਕ ਤੇ ਤਾਕਤਾਂ ਸੀਮਤ ਹੁੰਦੀਆਂ ਜਾ ਰਹੀਆਂ ਹਨ। ਭਾਖੜਾ ਬਿਆਸ ਮੈਜੇਨਮੈਂਟ ਬੋਰਡ ਦਾ ਕੇਂਦਰੀ ਨਿਜਾਮ ਤਹਿਤ ਬਣਨਾ ਹੀ ਪੰਜਾਬ ਦੇ ਹੱਕਾਂ ਉੱਤੇ ਵੱਡਾ ਡਾਕਾ ਸੀ ਪਰ ਹੁਣ ਸੂਬੇ ਨੂੰ ਮਿਲੀ ਥੋੜੀ ਬਹੁਤ ਨੁਮਾਇੰਦਗੀ ਵੀ ਖੋਹਣ ਦਾ ਰਾਹ ਪੱਧਰਾ ਕਰ ਲਿਆ ਗਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਗਲੈਂਡ ਦੇ ਸ਼ਹਿਰ ਡਰਬੀ ਦੀ ਸਿਟੀ ਕੌਂਸਲ ਵੱਲੋਂ 1984 ਦੇ ਜੂਨ ਅਤੇ ਨਵੰਬਰ ਵਿਚ ਭਾਰਤ ਵਿਚ ਸਿੱਖਾਂ ਉੱਤੇ ਕੀਤੇ ਗਏ ਹਮਲਿਆਂ ਬਾਰੇ ਮਤਾ ਪ੍ਰਵਾਣ ਕੀਤਾ ਗਿਆ ਹੈ।
ਸੁਪਰੀਮ ਕੋਰਟ ਨੇ ਸਿੱਕਮ ਦੇ ਇਤਿਹਾਸਕ ਗੁਰਦੁਆਰਾ ਡਾਂਗਮਾਰ ਦੇ ਮਾਮਲੇ 'ਚ ਸਿੱਕਮ ਸਰਕਾਰ ਨੂੰ ਸਥਿਤੀ ਜਿਉਂ ਦੀ ਜਿਉਂ ਬਣਾਏ ਰੱਖਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦਾ ਇਹ ਹੁਕਮ ਉਸ
1984 ਸਿੱਖ ਕਤਲੇਆਮ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਤਿੰਨ ਸਿੱਖਾਂ ਦੇ ਕਤਲ ਦੇ ਮਾਮਲੇ 'ਚ ਮਿਲੀ ਅਗਾਉਂ ਜ਼ਮਾਨਤ ਰੱਦ ਕਰਾਉਣ ਲਈ
ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੀ ਯਾਦ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ ‘ਸੱਚ ਦੀ ਕੰਧ’ 15 ਜਨਵਰੀ 2017 ਨੂੰ ਖੁੱਲਣ ਜਾ ਰਹੀ ਹੈ। ਯਾਦਗਾਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: