Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੰਥ ਸੇਵਕਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਹਸਪਤਾਲ ਵਿਚ ਕੀਤੀ ਮੁਲਾਕਾਤ

ਪੰਥ ਸੇਵਕਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਹਸਪਤਾਲ ਵਿਚ ਕੀਤੀ ਮੁਲਾਕਾਤ

ਪਟਿਆਲਾ (14 ਜੂਨ): ਜੁਝਾਰੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਪੰਥ ਸੇਵਕ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਅੱਜ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਪੁਲਿਸ ਹਿਰਾਸਤ ਵਿਚ ਰੱਖੇ ਜਾ ਰਹੇ ਕਿਰਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ।

ਅੱਜ ਸਵੇਰੇ ਸ. ਡੱਲੇਵਾਲ ਨੂੰ ਮਿਲਣ ਪਹੁੰਚੇ ਭਾਈ ਦਲਜੀਤ ਸਿੰਘ ਤੇ ਸਾਥੀਆਂ ਨੂੰ ਪੰਜਾਬ ਪੁਲਿਸ ਵੱਲੋਂ ਹਸਪਤਾਲ ਦੇ ਬਾਹਰ ਨਾਕੇ ਉੱਤੇ ਰੋਕ ਲਿਆ ਗਿਆ ਜਿਸ ਤੋਂ ਬਾਅਦ ਭਾਈ ਦਲਜੀਤ ਸਿੰਘ ਨੇ ਹਸਪਤਾਲ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਅਤੇ ਹਰਿਆਣੇ ਦੀਆਂ ਆਪ ਤੇ ਭਾਜਪਾ ਸਰਕਾਰਾਂ ਵੱਲੋਂ ਕਿਰਸਾਨਾਂ ਦੇ ਸ਼ਾਂਤਮਈ ਸੰਘਰਸ਼ ਉੱਪਰ ਕੀਤੇ ਗਏ ਜ਼ਬਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਹਨਾ ਕਿਹਾ ਕਿ ਸੂਬਾ ਤੇ ਕੇਂਦਰ ਸਰਕਾਰਾਂ ਦਿੱਲੀ ਦਰਬਾਰ ਦੀ ਕਿਰਤ ਦੀ ਲੁੱਟ ਅਤੇ ਲੋਕਾਂ ਉੱਤੇ ਜ਼ਬਰ ਦੀ ਨੀਤੀ ਉੱਤੇ ਚੱਲ ਰਹੀਆਂ ਹਨ।

ਕਿਰਸਾਨ ਆਗੂਆਂ ਨਾਲ ਤਾਲਮੇਲ ਕਰਕੇ ਭਾਈ ਦਲਜੀਤ ਸਿੰਘ ਨੇ ਦੁਪਹਿਰ ਬਾਅਦ ਸ. ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਹਨਾ ਦਾ ਹਾਲ ਪੁੱਛਿਆ ਅਤੇ ਕਿਰਸਾਨ ਸੰਘਰਸ਼ ਦੀ ਹਿਮਾਇਤ ਕੀਤੀ। ਜ਼ਿਕਰਯੋਗ ਹੈ ਕਿ ਸ. ਜਗਜੀਤ ਸਿੰਘ ਡੱਲੇਵਾਲ ਨੇ ਕਿਰਸਾਨੀ ਮੁੱਦਿਆਂ ਉੱਤੇ ਮਰਨ ਵਰਤ ਸ਼ੁਰੂ ਕੀਤਾ ਹੈ ਅਤੇ ਪੁਲਿਸ ਦੁਆਰਾ ਉਹਨਾ ਨੂੰ ਜ਼ਬਰੀ ਹਸਪਤਾਲ ਵਿਚ ਦਾਖਲ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਦਿੱਲੀ ਦਰਬਾਰ ਨੇ ਕਿਰਸਾਨ ਸੰਘਰਸ਼ ਦੌਰਾਨ ਕਿਰਸਾਨ ਧਿਰਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਜਿਸ ਕਾਰਨ ਕਿਰਸਾਨ ਮੁੜ ਸੰਘਰਸ਼ ਦੇ ਰਾਹ ਪਏ ਹਨ। ਉਹਨਾ ਕਿਹਾ ਕਿ ਇਸ ਵੇਲੇ ਕਿਰਤੀ ਕਿਰਸਾਨ ਮਜਲੂਮ ਧਿਰ ਹਨ ਤੇ ਸਰਕਾਰ ਜ਼ਾਬਰ ਧਿਰ ਹੈ। ਖਾਲਸਾ ਪੰਥ ਨੂੰ ਗੁਰੂ ਸਾਹਿਬ ਵੱਲੋਂ ਬਖਸ਼ੇ “ਮਜਲੂਮ ਦੀ ਰੱਖਿਆ ਤੇ ਜਰਵਾਣੇ ਦੀ ਭੱਖਿਆ” ਦੇ ਆਦੇਸ਼ ਅਨੁਸਾਰ ਕਿਰਸਾਨਾਂ ਦਾ ਸਹਿਯੋਗ ਕਰਨਾ ਚਾਹੀਦਾ ਹੈ।

ਉਹਨਾ ਕਿਹਾ ਕਿ ਅਸੀਂ ਇਸੇ ਫਰਜ਼ ਦੀ ਪੂਰਤੀ ਲਈ ਅੱਜ ਸ. ਜਗਜੀਤ ਸਿੰਘ ਡੱਲੇਵਾਲ ਸਮੇਤ ਨਜ਼ਰਬੰਦ ਕਿਰਸਾਨ ਆਗੂਆਂ ਨਾਲ ਮੁਲਾਕਾਤ ਕੀਤੀ ਹੈ ਅਤੇ ਲੋਕਾਈ ਦੇ ਭਲੇ ਹਿਤ ਉਹਨਾ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਹਿਮਾਇਤ ਕੀਤੀ ਹੈ।

ਇਸ ਮੌਕੇ ਭਾਈ ਦਲਜੀਤ ਸਿੰਘ ਨਾਲ ਬਾਬਾ ਇੰਦਰ ਸਿੰਘ ਕਾਰਸੇਵਾ, ਬਾਬਾ ਬਖਸ਼ੀਸ਼ ਸਿੰਘ, ਸ. ਜਗਦੀਸ਼ ਸਿੰਘ ਪਟਿਆਲਾ, ਬਾਬਾ ਦਿਲਬਾਗ ਸਿੰਘ, ਗੁਰਿੰਦਰ ਸਿੰਘ ਘੋਨਾ, ਰਵਿੰਦਰਪਾਲ ਸਿੰਘ (ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ), ਮਨਪ੍ਰੀਤ ਸਿੰਘ, ਪਰਮਜੀਤ ਸਿੰਘ ਗਾਜ਼ੀ, ਸਹਿਜ ਸਿੰਘ ਅਤੇ ਬਲਜੀਤ ਸਿੰਘ ਮਹਿਤਾ ਵੀ ਹਾਜ਼ਰ ਸਨ।

 

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਸ਼ਹੀਦੀ ਯਾਦਗਾਰ ਕਮੇਟੀ ਵੱਲੋਂ ਧਰਮ ਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਆਗੂਆਂ ਨੇ ਵਿਚਾਰ ਸਾਂਝੇ ਕੀਤੇ ਅਤੇ ਸ਼ਹੀਦਾਂ
ਇੰਟਰਨੈਸ਼ਨਲ ਸਿੱਖ ਕਨਫੈਡਰੇਸ਼ਨ ਵੱਲੋਂ 27 ਜੂਨ 2026 ਦਿਨ ਸ਼ਨਿੱਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 36 ਸਥਿਤ ਪੀਪਲਸ ਕਨਵੈਂਸ਼ਨ ਸੈਂਟਰ ਵਿਖੇ “ਅਕਾਲ ਤਖਤ: ਸਿਧਾਂਤ ਅਤੇ ਸੰਸਥਾਨ” ਵਿਸ਼ੇ ਉੱਪਰ ਇੱਕ ਵਿਚਾਰ ਚਰਚਾ ਕਰਵਾਈ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: