Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇਲ੍ਹ ਅਧਿਕਾਰੀਆਂ ਨੇ ਭਾਈ ਰਾਜੋਆਣਾ ਦੇ ਕਾਲੇ ਵਰੰਟ ਵਾਪਸ ਭੇਜੇ

ਜੇਲ੍ਹ ਅਧਿਕਾਰੀਆਂ ਨੇ ਭਾਈ ਰਾਜੋਆਣਾ ਦੇ ਕਾਲੇ ਵਰੰਟ ਵਾਪਸ ਭੇਜੇ

ਪਟਿਆਲਾ, ਪੰਜਾਬ (ਮਾਰਚ 19, 2012): ਸਿੱਖ ਸਿਆਸਤ ਕੋਲ ਮੌਜੂਦ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ, ਪਟਿਆਲਾ ਦੇ ਅਧਿਕਾਰੀਆਂ ਨੇ ਅੱਜ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕਾਲੇ ਵਰੰਟ ਚੰਡੀਗੜ੍ਹ ਦੀ ਅਦਾਲਤ ਨੂੰ ਵਾਪਸ ਭੇਜ ਦਿੱਤੇ ਹਨ। ਅਧਿਕਾਰੀਆਂ ਨੇ ਜੋ ਚਿੱਠੀ ਵਰੰਟਾਂ ਨਾਲ ਲਗਾ ਕੇ ਵਾਪਸ ਭੇਜੀ ਹੈ ਉਸ ਅਨੁਸਾਰ ਜੇਲ੍ਹ ਅਧਿਕਾਰੀਆਂ ਨੇ ਕਿਹਾ ਹੈ ਕਿ ਭਾਈ ਰਾਜੋਆਣਾ ਨੂੰ ਚੰਡੀਗੜ੍ਹ ਦੀ ਅਦਾਲਤ ਨੇ ਮੌਤ ਦੀ ਸਜਾ ਸੁਣਾਈ ਹੈ ਤੇ ਚੰਡੀਗੜ੍ਹ ਦੀ ਅਦਾਲਤ ਦਾ ਅਧਿਕਾਰ ਖੇਤਰ ਪੰਜਾਬ ਤੋਂ ਬਾਹਰ ਹੀ ਖਤਮ ਹੋ ਜਾਂਦਾ ਹੈ ਜਿਸ ਕਾਰਨ ਪਟਿਆਲਾ ਜੇਲ੍ਹ ਵਿਚ ਭਾਈ ਬਲਵੰਤ ਸਿੰਘ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ।

ਇਸ ਘਟਨਾਕ੍ਰਮ ਨਾਲ ਇਹ ਆਸ ਵਧੇਰੇ ਵਧ ਗਈ ਹੈ ਕਿ ਭਾਈ ਬਲਵੰਤ ਸਿੰਘ ਨੂੰ ਚੰਡੀਗੜ੍ਹ ਅਦਾਲਤ ਵੱਲੋਂ ਮਿੱਥੀ ਗਈ ਤਰੀਕ 31 ਮਾਰਚ, 2012 ਨੂੰ ਫਾਂਸੀ ਦਾ ਦਿੱਤੀ ਜਾਵੇ। ਇਸ ਬਾਰੇ ਵਧੇਰੇ ਸਪਸ਼ਟਤਾ ਆਉਂਦੇ ਦਿਨਾਂ ਵਿਚ ਹੀ ਹੋ ਸਕੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਫੌਜੀ ਹਮਲੇ, ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੀਆਂ ਫਾਈਲਾਂ ਜਨਤਕ ਕਰਨ ਸਮੇਤ
ਦਲ ਖ਼ਾਲਸਾ ਨੇ ਭਾਈ ਜਗਤਾਰ ਸਿੰਘ ਤਾਰਾ ਭਾਈ ਪਰਮਜੀਤ ਸਿੰਘ ਭਿਉਰਾ ਤੋਂ ਬਾਅਦ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਭਾਰਤ ਦੇ ਗ੍ਰਹਿ ਮੰਤਰੀ ਨੂੰ ਢੁਕਵਾਂ ਤੇ ਕਰਾਰਾ ਜਵਾਬ ਦੇਣ ਦੀ ਭਰਪੂਰ
ਇੰਡੀਅਨ ਵਿਧਾਨ ਦੀ ਸੱਤਵੀ ਜੁਜ (schedule) ਦੀ ਸੂਬਾ ਸੂਚੀ ਅਨੁਸਾਰ ਜੇਲ੍ਹ ਮਹਿਕਮਾ ਸੂਬਿਆ ਦਾ ਵਿਸ਼ਾ ਹੈ। ਭਾਵ ਕੈਦੀ ਦੀ ਰਿਹਾਈ ਵਿਚ ਯੂਨੀਅਨ ਸਰਕਾਰ ਦਾ ਕੋਈ ਦਖਲ ਨਹੀ ਹੋਣਾ ਚਾਹੀਦਾ। ਜੇਲ੍ਹਾਂ
ਕਈ ਪੰਜਾਬੀ ਗੀਤ ਇੰਡੀਆ ਵਿਚ ਰੋਕੇ ਜਾ ਰਹੇ ਹਨ। ਇਸ ਤੋਂ ਇਲਾਵਾ ਕਈ ਸਿੱਖ ਖਬਰ ਅਦਾਰਿਆਂ ਦੀਆਂ ਵੈਬਸਾਈਟਾਂ, ਫੇਸਬੁੱਕ ਸਫੇ, ਟਵਿੱਟਰ ਤੇ ਇੰਸਟਾਗਰਾਮ ਖਾਤੇ ਅਤੇ ਯੂ-ਟਿਊਬ ਚੈਨਲ ਇੰਡੀਆ ਵਿਚ ਰੋਕ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: