ਚੰਡੀਗੜ੍ਹ – ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਪਰਿਵਾਰ ਦੀਆਂ ਕੁਰਬਾਨੀਆਂ ਨੂੰ ਅਤੇ ਅਦੁੱਤੀ ਸ਼ਹਾਦਤਾਂ ਨੂੰ ਸਿਜਦਾ ਕਰਨ ਲਈ ਸ਼ਹੀਦੀ ਪੰਦਰਵਾੜੇ ਦੀ ਸ਼ੁਰੂਆਤ ਅੱਜ 14 ਦਸੰਬਰ ਤੋਂ ਹੋ ਗਈ ਹੈ।
ਜਾਣਕਾਰੀ ਅਨੁਸਾਰ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਵਿਖੇ ਅੱਜ ਸਵੇਰੇ 5 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ ਜਿਹਨਾਂ ਦੇ 16 ਦਸੰਬਰ ਨੂੰ ਭੋਗ ਪਾਏ ਜਾਣਗੇ।