Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਭਾਵੁਕ ਮਾਹੌਲ ਵਿੱਚ ਸੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਹੋਇਆ; ਭਲਕੇ ਕਿਸਾਨ ਆਗੂ ਮੋਰਚੇ ਦੀ ਅਗਲੀ ਰਣਨੀਤੀ ਐਲਾਨਣਗੇ

ਭਾਵੁਕ ਮਾਹੌਲ ਵਿੱਚ ਸੁਭਕਰਨ ਸਿੰਘ ਦਾ ਅੰਤਿਮ ਸੰਸਕਾਰ ਹੋਇਆ; ਭਲਕੇ ਕਿਸਾਨ ਆਗੂ ਮੋਰਚੇ ਦੀ ਅਗਲੀ ਰਣਨੀਤੀ ਐਲਾਨਣਗੇ

ਬਠਿੰਡਾ: 21 ਫਰਵਰੀ ਨੂੰ ਹਰਿਆਣੇ ਦੀਆਂ ਫੋਰਸਾਂ ਵੱਲੋਂ ਖਨੌਰੀ ਬਾਰਡਰ ਉੱਤੇ ਗੋਲੀ ਨਾਲ ਸ਼ਹੀਦ ਕੀਤੇ ਗਏ ਨੌਜਵਾਨ ਕਿਸਾਨ ਸੁਭਕਰਨ ਸਿੰਘ ਦਾ ਅੱਜ ਅੰਤਿਮ ਸੰਸਕਾਰ ਬਹੁਤ ਭਾਵਕ ਮਾਹੌਲ ਵਿੱਚ ਉਸਦੇ ਜੱਦੀ ਪਿੰਡ ਵਿਖੇ ਕੀਤਾ ਗਿਆ। ਬੀਤੇ ਕੱਲ ਪੰਜਾਬ ਪੁਲਿਸ ਵੱਲੋਂ ਸੁਭਕਰਨ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਜ਼ੀਰੋ ਐਫ.ਆਈ.ਆਰ. ਧਾਰਾ 302 ਅਤੇ 124 ਤਹਿਤ ਦਰਜ਼ ਕੀਤੇ ਜਾਣ ਤੋਂ ਬਾਅਦ ਮ੍ਰਿਤਕ ਦੇਹ ਦਾ ਪੋਸਟਮਾਰਟਮ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੀਤਾ ਗਿਆ ਸੀ।

ਅੱਜ ਸਵੇਰੇ ਸੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਪਹਿਲਾਂ ਕਿਸਾਨੀ ਮੋਰਚੇ ਦੇ ਖਨੌਰੀ ਬਾਰਡਰ ਵਾਲੇ ਪੜਾਅ ਉੱਤੇ ਲਿਆਂਦਾ ਗਿਆ ਜਿੱਥੇ ਕਿਸਾਨ ਆਗੂਆਂ ਅਤੇ ਕਿਸਾਨਾਂ ਨੇ ਉਸ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਸ ਤੋਂ ਬਾਅਦ ਸੁਭਕਰਨ ਸਿੰਘ ਦੀ ਮ੍ਰਿਤਕ ਦੇਹ ਨੂੰ ਉਸ ਦੇ ਜੱਦੀ ਪਿੰਡ ਵਿਖੇ ਲਿਆਂਦਾ ਗਿਆ। ਖਨੌਰੀ ਬਾਰਡਰ ਤੋਂ ਉਸ ਦੇ ਜੱਦੀ ਪਿੰਡ ਤੱਕ ਦੇ ਰਸਤੇ ਵਿੱਚ ਥਾਂ ਥਾਂ ਉੱਤੇ ਕਿਸਾਨਾਂ ਨੇ ਅਰਥੀ ਉੱਤੇ ਫੁੱਲ ਵਰਸਾਏ ਅਤੇ ਕਿਸਾਨੀ ਸੰਘਰਸ਼ ਲੇਖੇ ਆਪਣੀ ਜਾਨ ਲਾਉਣ ਵਾਲੇ ਸੁਭਕਰਨ ਸਿੰਘ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।

ਅੰਤਿਮ ਸੰਸਕਾਰ ਸੁਭਕਰਨ ਸਿੰਘ

ਸੁਭਕਰਨ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਉਸ ਵੇਲੇ ਮਾਹੌਲ ਬਹੁਤ ਭਾਵਕ ਹੋ ਗਿਆ ਜਦੋਂ ਉਸ ਦੀ ਭੈਣ ਨੇ ਆਪਣੇ ਵੀਰ ਦੀ ਲਾਸ਼ ਦੇ ਸਿਰ ਸਿਹਰਾ ਸਜਾਇਆ। ਇਸ ਮੌਕੇ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਜਾ ਰਿਹਾ ਸੀ।

ਪੰਜਾਬ ਪੁਲਿਸ ਵੱਲੋਂ ਦਰਜ ਐਫ.ਆਈ.ਆਰ. ਵਿੱਚ ਕਿਹਾ ਗਿਆ ਹੈ ਕਿ ਸੁਭਕਰਨ ਸਿੰਘ ਦੇ ਕਤਲ ਵਾਲੀ ਥਾਂ ਪੰਜਾਬ ਵਿੱਚ ਪੈਂਦੀ ਹੈ ਜਾਂ ਹਰਿਆਣੇ ਵਿੱਚ ਇਸ ਦਾ ਪਤਾ ਤਫਤੀਸ਼ ਰਾਹੀਂ ਲਗਾਇਆ ਜਾਵੇਗਾ ਅਤੇ ਫਿਰ ਉਸ ਮੁਤਾਬਕ ਇਸ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਨ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਮਨਜੀਤ ਸਿੰਘ ਰਾਏ ਅਤੇ ਹੋਰ

ਚੱਲ ਰਹੇ ਕਿਸਾਨੀ ਮੋਰਚੇ ਦੀ ਅਗਲੀ ਰਣਨੀਤੀ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਵੱਲੋਂ ਭਲਕੇ ਐਲਾਨੀ ਜਾਵੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੀ ਸ਼ਾਮ ਨੂੰ ਕੇਂਦਰ ਸਰਕਾਰ ਅਤੇ ਕਿਸਾਨ ਯੂਨੀਅਨਾਂ ਦਰਮਿਆਨ ਹੋਈ ਹੋਈ ਬੈਠਕ ਬੇਸਿੱਟਾ ਰਹੀ। ਕੇਂਦਰ ਸਰਕਾਰ ਦੇ ਨੁਮਾਇੰਦਿਆਂ ਅਤੇ ਕਿਸਾਨ ਯੂਨੀਅਨ ਵਿਚਕਾਰ ਫਸਲ ਦੀ ਘੱਟੋ ਘੱਟ ਮੁੱਲ ਉੱਤੇ ਖਰੀਦ ਦੀ
ਸਾਰੀਆਂ ਫਸਲਾਂ ਦੀ ਘੱਟੋ-ਘੱਟ ਮੁੱਲ ਉੱਤੇ ਖਰੀਦ ਦੀ ਜਾਮਨੀ ਸਮੇਤ ਹੋਰਨਾਂ ਮਸਲਿਆਂ ਦੇ ਹੱਲ ਲਈ ਕਈ ਕਿਸਾਨ ਯੂਨੀਅਨਾਂ ਨੇ 13 ਫਰਵਰੀ ਨੂੰ ‘ਦਿੱਲੀ ਚੱਲੋ’ ਦਾ ਸੱਦਾ ਦਿੱਤਾ ਹੈ। ਇਸ ਸੱਦੇ
ਲੰਘੀ 19 ਨਵੰਬਰ ਨੂੰ ਪਹਿਲੇ ਪਾਤਿਸਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਉੱਤੇ ਇੰਡੀਆ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ
ਇੰਡੀਆ ਦੀ ਕੇਂਦਰੀ ਸਰਕਾਰ ਵੱਲੋਂ ਬਣਾਏ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਅਗਵਾਈ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ 10 ਅਪਰੈਲ ਨੂੰ ‘ਕੇਐੱਮਪੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: