Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Panch Pardhani Panthak Jatha

ਭਾਈ ਮਹਿਲ ਸਿੰਘ ਬੱਬਰ ਤੇ ਪਰਿਵਾਰ ਦੀਆਂ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਰੱਤੇ ਇਤਿਹਾਸ ਦਾ ਅਹਿਮ ਹਿੱਸਾ: ਪੰਚ ਪ੍ਰਧਾਨੀ ਪੰਥ ਸੇਵਕ ਜਥਾ

ਭਾਈ ਮਹਿਲ ਸਿੰਘ ਬੱਬਰ ਤੇ ਪਰਿਵਾਰ ਦੀਆਂ ਆਜ਼ਾਦੀ ਲਈ ਦਿੱਤੀਆਂ ਕੁਰਬਾਨੀਆਂ ਰੱਤੇ ਇਤਿਹਾਸ ਦਾ ਅਹਿਮ ਹਿੱਸਾ: ਪੰਚ ਪ੍ਰਧਾਨੀ ਪੰਥ ਸੇਵਕ ਜਥਾ

ਬਠਿੰਡਾ: ਮੌਜੂਦਾ ਸਮੇਂ ਖਾਲਸਤਾਨ ਲਈ 1978 ਤੋਂ ਸ਼ੁਰੂ ਹੋਏ ਸੰਘਰਸ਼ ਤੋਂ ਹੀ ਭਾਈ ਮਹਿਲ ਸਿੰਘ ਬੱਬਰ ਤੇ ਇਹਨਾਂ ਦੇ ਪਰਿਵਾਰ ਦੀਆਂ ਕੁਰਬਾਨੀਆਂ ਦਾ ਸਿੱਖ ਇਤਿਹਾਸ ’ਚ ਇਕ ਅਹਿਮ ਸਥਾਨ ਹੈ। ਬੱਬਰ ਖਾਲਸਾ ਇੰਟਰਨੈਸਨਲ ਜਥੇਬੰਦੀ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਸਾਰੀ ਉਮਰ ਜਲਾਵਤਨੀ ਭੋਗ ਕੇ ਬੇਵਤਨ ਹੀ ਗੁਰਪੁਰੀ ਸੁਧਾਰ ਗਏ, ਉਹਨਾਂ ਨੂੰ ਸੱਚੀ ਸਰਧਾਂਜਲੀ ਇਹ ਹੋਵੇਗੀ ਕਿ ਅਸੀਂ ਉਹਨਾਂ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਉਹਨਾਂ ਦੇ ਮਿਥੇ ਨਿਸ਼ਾਨੇ ’ਤੇ ਕਾਇਮ ਰਹੀਏ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਚ ਪ੍ਰਧਾਨੀ ਪੰਥ ਸੇਵਕ ਜਥੇ ਦੇ ਭਾਈ ਦਲਜੀਤ ਸਿੰਘ ਬਿੱਟੂ, ਭਾਈ ਰਾਜਿੰਦਰ ਸਿੰਘ ਮੁਗਲਵਾਲ, ਭਾਈ ਨਰਾਇਣ ਸਿੰਘ ਚੌੜਾ, ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਅਮਰੀਕ ਸਿੰਘ ਈਸੜੂ, ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਜੀਆ, ਭਾਈ ਭੁਪਿੰਦਰ ਸਿੰਘ ਭਲਵਾਨ, ਭਾਈ ਸੁਖਦੇਵ ਸਿੰਘ ਡੋਡ, ਭਾਈ ਮਨਜੀਤ ਸਿੰਘ ਫਗਵਾੜਾ ਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਜਾਰੀ ਆਪਣੇ ਪ੍ਰੈਸ ਬਿਆਨ ਵਿਚ ਕਰਦਿਆ ਕਿਹਾ ਕਿ ਖਾੜਕੂ ਸੰਘਰਸ਼ ਦੇ ਜਰਨੈਲਾਂ ਵਿਚ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਦੇ ਭਾਈ ਮਹਿਲ ਸਿੰਘ ਬੱਬਰ ਵੱਡੇ ਭਰਾ ਸਨ ਤੇ ਉਹਨਾਂ ਨੇ ਪੰਜ ਦਹਾਕੇ ਸਿੱਖ ਸੰਘਰਸ਼ ਦੇ ਲੇਖੇ ਲਾਏ ਇਸ ਹਥਿਆਰਬੰਦ ਲਹਿਰ ਵਿਚ ਉਹਨਾਂ ਦੇ ਯੋਗਦਾਨ ਨੂੰ ਮਨਫੀ ਨਹੀਂ ਕੀਤਾ ਜਾ ਸਕਦਾ। ਉਹਨਾਂ ਦੱਸਿਆ ਕਿ ਭਾਈ ਬੱਬਰ ਦੀ ਉਮਰ 85 ਸਾਲ ਦੀ ਸੀ।

bhai mehal singh babbar
ਭਾਈ ਮਹਿਲ ਸਿੰਘ ਬੱਬਰ

ਜਿਕਰਯੋਗ ਹੈ ਕਿ ਭਾਈ ਮਹਿਲ ਸਿੰਘ ਬੱਬਰ 1986 ਦੀ ਪੰਥਕ ਕਮੇਟੀ ਦਾ ਅਹਿਮ ਹਿੱਸਾ ਸਨ, ਉਹ ਜਿਲ੍ਹਾ ਤਰਨ ਤਾਰਨ ਦੀ ਭਿੰਖੀਵਿੰਡ ਤਹਿਸੀਲ ’ਚ ਪੈਂਦੇ ਪਿੰਡ ਦਾਸੂਵਾਲ ਦੇ ਜੰਮਪਲ ਸਨ।

ਪੰਚ ਪ੍ਰਧਾਨੀ ਪੰਥ ਸੇਵਕ ਜਥਾ ਨੇ ਕਿਹਾ ਕਿ ਭਾਈ ਮਹਿਲ ਸਿੰਘ ਬੱਬਰ ਦਾ ਸਿੱਖ ਕੌਮ ਦੀ ਆਜ਼ਾਦੀ ਪ੍ਰਤੀ ਸੰਘਰਸ਼, ਸਮਰਪਣ, ਵਚਨਬੱਧਤਾ, ਮੌਤ ਤੋਂ ਬੇਖੋਫ ਤੇ ਸੰਘਰਸ਼ ’ਚ ਦਲੇਰੀ ਤੇ ਦ੍ਰਿੜਤਾ ਸਿੱਖ ਕੌਮ ਦੀਆਂ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਥ ਸੇਵਕ ਸਖਸ਼ੀਅਤਾਂ ਦੇ ਪੰਚ ਪ੍ਰਧਾਨੀ ਪੰਥਕ ਜਥੇ ਵੱਲੋਂ ਇੰਡੀਆ ਤੇ ਪਾਕਿਸਤਾਨ ਦਰਮਿਆਨ ਆਪਸੀ ਤਲਖੀ ਵਧਣ ਕਾਰਨ ਹੋਈ ਹਾਲੀਆ ਜੰਗ ਬਾਰੇ ਸਾਂਝਾ ਬਿਆਨ ਜਾਰੀ ਕੀਤਾ ਹੈ। ਉਹਨਾ ਕਿਹਾ ਕਿ 1947
ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਿੱਖ ਕੌਮ ਦੀ ਜੰਗੇ ਅਜ਼ਾਦੀ ਦੀ ਮਿਸਲ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਜੋ ਕਿ 24 ਮਾਰਚ
ਬੱਬਰ ਖਾਲਸਾ ਦੇ ਮੋਢੀ ਜਰਨੈਲਾਂ ਵਿੱਚੋ ਇਕ ਭਾਈ ਮਹਿਲ ਸਿੰਘ ਜੀ ਬੱਬਰ ਪਿਛਲੇ ਦਿਨੀ ਗੁਰੂ ਸਾਹਿਬ ਦੇ ਚਰਨਾਂ ਵਿਚ ਜਾ ਨਿਵਾਜੇ। ਭਾਈ ਸਾਹਿਬ ਦਾ ਜਨਮ ਸ੍ਰੀ ਅਮ੍ਰਿਤਸਰ ਸਾਹਿਬ ਦੇ ਪਿੰਡ
ਵਰਲਡ ਸਿੱਖ ਪਾਰਲੀਮੈਂਟ ਨੇ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਸਿੱਖ ਸੰਘਰਸ਼ ਦੇ ਮੁੱਢ ਤੋਂ ਸਰਗਰਮ ਜਥੇਦਾਰ ਭਾਈ ਮਹਿਲ ਸਿੰਘ ਬੱਬਰ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੀ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: