Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sikh Political Prisoners Bandi Singh

ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਦੇ ਮਾਰਚ ਵਿੱਚ ਪੰਜਾਬੀਆਂ ਨੂੰ ਸ਼ਾਮਲ ਹੋਣ ਦੀ ਅਪੀਲ: ਮਿਸਲ ਸਤਲੁਜ

ਬੰਦੀ ਸਿੰਘਾਂ ਦੀ ਰਿਹਾਈ ਲਈ 2 ਅਕਤੂਬਰ ਦੇ ਮਾਰਚ ਵਿੱਚ ਪੰਜਾਬੀਆਂ ਨੂੰ ਸ਼ਾਮਲ ਹੋਣ ਦੀ ਅਪੀਲ: ਮਿਸਲ ਸਤਲੁਜ

ਮੋਹਾਲੀ: ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਸਮੂਹ ਪੰਜਾਬੀਆਂ ਨੂੰ 2 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਕੱਢੇ ਜਾ ਰਹੇ ‘ਬੰਦੀ ਸਿੰਘ ਰਿਹਾਈ ਮਾਰਚ’ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।

ਜਾਰੀ ਬਿਆਨ ‘ਚ ਸ. ਬਰਾੜ ਨੇ ਕਿਹਾ ਕਿ ਮਿਸਲ ਸਤਲੁਜ ਪਾਰਟੀ ਇਸ ਬੰਦੀ ਸਿੰਘ ਰਿਹਾਈ ਮਾਰਚ ਵਿੱਚ ਸਰਗਰਮੀ ਨਾਲ ਭਾਗ ਲਵੇਗੀ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਲੰਮੇ ਸਮੇਂ ਤੋਂ ਵਿਚਾਰ ਅਧੀਨ ਹੈ ਅਤੇ ਇਸ ਸਬੰਧੀ ਸਰਕਾਰਾਂ ਨੂੰ ਕਾਨੂੰਨੀ, ਸੰਵਿਧਾਨਕ ਅਤੇ ਮਨੁੱਖੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਵੇਦਨਸ਼ੀਲਤਾ ਨਾਲ ਫ਼ੈਸਲੇ ਕਰਨੇ ਚਾਹੀਦੇ ਹਨ। ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਦੀ ਰਿਹਾਈ ਵਿੱਚ ਹੋ ਰਹੀ ਦੇਰੀ ਨਿਆਂ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ। ਉਨ੍ਹਾਂ ਕਿਹਾ ਕਿ ਇਸ ਮਾਰਚ ਦਾ ਮੁੱਖ ਉਦੇਸ਼ ਲੋਕਾਂ ਅਤੇ ਸਰਕਾਰ ਦਾ ਧਿਆਨ ਇਸ ਅਹਿਮ ਮੁੱਦੇ ਵੱਲ ਕੇਂਦਰਿਤ ਕਰਨਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਨਤਕ ਜਾਗਰੂਕਤਾ ਪੈਦਾ ਕਰਨਾ ਹੈ।

Ajaypal Singh Brar Misl Satluj
ਮਿਸਲ ਸਤਲੁਜ ਦੇ ਪ੍ਰਧਾਨ ਸ. ਅਜੇਪਾਲ ਸਿੰਘ ਬਰਾੜ

ਸਰਦਾਰ ਬਰਾੜ ਨੇ ਦੱਸਿਆ ਕਿ ਮਾਰਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮਾਪਤ ਹੋਵੇਗਾ। ਇਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਧਾਰਮਿਕ ਸੰਸਥਾਵਾਂ ਅਤੇ ਸੰਗਤਾਂ ਵੱਲੋਂ ਸ਼ਮੂਲੀਅਤ ਕੀਤੇ ਜਾਣ ਦੀ ਉਮੀਦ ਹੈ।

ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਦੇ ਵਾਲੰਟੀਅਰਾਂ ਵੱਲੋਂ ਮਾਰਚ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਅਤੇ ਸੰਗਤਾਂ ਨਾਲ ਸੰਪਰਕ ਕਰਨ ਦਾ ਕਾਰਜ ਲਗਾਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਚ ਵਿੱਚ ਸ਼ਾਂਤਮਈ ਅਤੇ ਅਨੁਸ਼ਾਸਿਤ ਢੰਗ ਨਾਲ ਸ਼ਾਮਲ ਹੋ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮਜ਼ਬੂਤ ਕਰਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਅੰਤਰ-ਧਰਮ ਵਿਚਾਰ-ਗੋਸ਼ਟੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ। ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਅਕਾਦਮਿਕ ਸ਼ਖ਼ਸੀਅਤਾਂ ਨੇ ਧਾਰਮਿਕ ਆਜ਼ਾਦੀ, ਮਨੁੱਖੀ
ਦਲ ਖ਼ਾਲਸਾ ਨੇ ਯੂਨਾਈਟਿਡ ਨੇਸ਼ਨਜ਼ ਵਿੱਚ ਮੈਕਸੀਕੋ ਵੱਲੋਂ ਪੇਸ਼ ਕੀਤੇ ਮੌਤ ਦੀ ਸਜ਼ਾ ਉੱਤੇ ਵਿਸ਼ਵਵਿਆਪੀ ਰੋਕ ਦੇ ਮਤੇ ਦਾ ਭਾਰਤ ਵੱਲੋਂ ਵਿਰੋਧ ਕਰਨ ਦੀ ਨਿਖੇਧੀ ਕੀਤੀ ਹੈ। ਜਥੇਬੰਦੀ ਨੇ ਭਾਰਤ
ਵਰਲਡ ਸਿੱਖ ਆਰਗੇਨਾਈਜ਼ੇਸ਼ਨ (ਡਬਲਯੂ.ਐਸ.ਓ.) ਨੇ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਲਈ ਦਿੱਤੀ ਗਈ ਸੀਮਤ ਪੈਰੋਲ ਅਤੇ ਉਨ੍ਹਾਂ ਨਾਲ ਹੋਏ ਸਖ਼ਤ ਵਤੀਰੇ ਦੀ ਨਿੰਦਾ ਕੀਤੀ
ਵਿਦਿਆਰਥੀ ਜਥੇਬੰਦੀ ‘ਸਾਖੀ’ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਟੂਡੈਂਟ ਸੈਂਟਰ ਵਿਖੇ 1984 ਦੀ ਸਿੱਖ ਨਸਲਕੁਸ਼ੀ ਅਤੇ ਇਸ ਨਾਲ ਜੁੜੇ ਅਹਿਮ ਇਤਿਹਾਸਕ ਪਹਿਲੂਆਂ ਬਾਰੇ ਵਿਸ਼ੇਸ਼ ਪ੍ਰਦਰਸ਼ਨੀ ਲਗਾਈ ਗਈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: