ਸੇਂਟ-ਟਰੂਡਨ: ਬੈਲਜੀਅਮ ਦੇ ਸ਼ਹਿਰ ਸੇਂਟ-ਟਰੂਡਨ ਦੇ ਗੁਰਦੁਆਰਾ ਸੰਗਤ ਸਾਹਿਬ ਵਿਖੇ ਐਤਵਾਰ, 25 ਅਕਤੂਬਰ 2026 ਨੂੰ ਬਾਅਦ ਦੁਪਹਿਰ 3 ਵਜੇ ਸਿੱਖ ਧਰਮ ਦੀ ਅਧਿਕਾਰਤ ਮਾਨਤਾ ਦੇ ਮੁੱਦੇ ‘ਤੇ ਇੱਕ ਅਹਿਮ ਵਿਚਾਰ-ਗੋਸ਼ਟੀ ਹੋਣ ਜਾ ਰਿਹਾ ਹੈ।

ਇਸ ਵਿਚਾਰ-ਵਟਾਂਦਰੇ ਵਿੱਚ ਕੈਨੇਡਾ ਤੋਂ ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕਮੇਟੀ ਦੇ ਬੁਲਾਰੇ ਭਾਈ ਮੋਨਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰ ਰਹੇ ਹਨ।
ਬੈਲਜੀਅਮ ਦੀ ਸਭ ਤੋਂ ਵੱਧ ਸਿੱਖ ਵਸੋਂ ਵਾਲੇ ਇਸ ਸ਼ਹਿਰ ਵਿੱਚ ਹੋਣ ਵਾਲੀ ਇਸ ਵਿਚਾਰ-ਵਟਾਂਦਰਾ ਬੈਠਕ ਦਾ ਮੁੱਖ ਮਕਸਦ ਸੰਗਤਾਂ ਨੂੰ ਲਾਮਬੰਦ ਕਰਕੇ ਸਿੱਖ ਧਰਮ ਨੂੰ ਬੈਲਜੀਅਮ ਵਿਚ ਕਾਨੂੰਨੀ ਮਾਨਤਾ ਦਿਵਾਉਣ ਲਈ ਇੱਕਜੁੱਟ ਹੋ ਕੇ ਅਗਲੀ ਰਣਨੀਤੀ ਉਲੀਕਣਾ ਹੈ।
