Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀ. ਵਿਖੇ 3 ਨਵੰਬਰ ਨੂੰ ਸਿੱਖ ਨਸਲਕੁਸ਼ੀ ਬਾਰੇ ਸੈਮੀਨਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀ. ਵਿਖੇ 3 ਨਵੰਬਰ ਨੂੰ ਸਿੱਖ ਨਸਲਕੁਸ਼ੀ ਬਾਰੇ ਸੈਮੀਨਾਰ

ਫਤਹਿਗੜ੍ਹ ਸਾਹਿਬ: ਪੰਜਾਬੀ ਵਿਭਾਗ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵੱਲੋਂ ਬਿਬੇਕਗੜ੍ਹ ਪ੍ਰਕਾਸ਼ਨ ਦੇ ਸਹਿਯੋਗ ਨਾਲ ਸਿੱਖ ਨਸਲਕੁਸ਼ੀ 1984 ਨੂੰ ਸਮਰਪਿਤ ਸੈਮੀਨਾਰ ਅਤੇ ਕਿਤਾਬ ਜਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਕਿਤਾਬ ਲੜੀ ਦੇ ਚੌਥੇ ਭਾਗ ਸਬੰਧੀ ਵਿਚਾਰ-ਚਰਚਾ ਕੀਤੀ ਜਾਵੇਗੀ ਅਤੇ ਕਿਤਾਬ ਜਾਰੀ ਕੀਤੀ ਜਾਵੇਗੀ। ਇਸ ਕਿਤਾਬ ਵਿੱਚ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਵਿੱਚ ਨਵੰਬਰ 1984 ਦੌਰਾਨ ਹੋਈ ਨਸਲਕੁਸ਼ੀ ਦੇ ਵੇਰਵੇ ਦਰਜ ਹਨ।

ਇਹ ਸਮਾਗਮ 3 ਨਵੰਬਰ 2026 (ਦਿਨ ਮੰਗਲਵਾਰ) ਨੂੰ ਸਵੇਰੇ 10 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਸੈਮੀਨਾਰ ਹਾਲ ਵਿਖੇ ਕਰਵਾਇਆ ਜਾਵੇਗਾ। ਸਮਾਗਮ ਦੀ ਪ੍ਰਧਾਨਗੀ ਪ੍ਰੋ. ਪਰਿਤਪਾਲ ਸਿੰਘ (ਵਾਈਸ ਚਾਂਸਲਰ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ) ਕਰਨਗੇ। ਵਿਸ਼ੇਸ਼ ਮਹਿਮਾਨ ਵਜੋਂ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗਾ ਸ਼ਾਮਿਲ ਹੋਣਗੇ ਅਤੇ ਸਮਾਗਮ ਦੀ ਸਵਾਗਤ ਡਾ. ਸਿਕੰਦਰ ਸਿੰਘ (ਮੁਖੀ ਪੰਜਾਬੀ ਵਿਭਾਗ) ਕਰਨਗੇ।

sikh-genocide-seminar-fatehgarh-sahib

ਇਸ ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਪ੍ਰੋਫੈਸਰ ਪਰਮਵੀਰ ਸਿੰਘ, ਜਿਨ੍ਹਾਂ ਦਾ ਭਾਰਤ ਦੇ ਵੱਖੋ-ਵੱਖਰੇ ਖੇਤਰਾਂ ਵਿੱਚ ਘੁੰਮ-ਫਿਰ ਕੇ ਅਸਲ ਇਤਿਹਾਸ ਇਕੱਠਾ ਕਰਨ ਦਾ ਵੱਡਾ ਕੰਮ ਹੈ, ਸ਼ਾਮਿਲ ਹੋਣਗੇ। ਇਸ ਦੇ ਨਾਲ ਹੀ ਪ੍ਰੋਫੈਸਰ ਗੁਰਮੁਖ ਸਿੰਘ, ਜੋ ਪੰਜਾਬ ਅਤੇ ਸਿੱਖੀ ਦੇ ਤਤਕਾਲੀ ਮਸਲਿਆਂ ਬਾਰੇ ਗੰਭੀਰਤਾ ਨਾਲ ਸੋਚਣ ਵਾਲੇ ਵਿਦਵਾਨ ਹਨ, ਵੀ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਤੋਂ ਇਲਾਵਾ ਗੁਰਜੰਟ ਸਿੰਘ ਬੱਲ ਅਤੇ ਸੁਖਜੀਤ ਸਿੰਘ ਸਦਰਕੋਟ ਵੀ ਬੁਲਾਰਿਆਂ ਵਜੋਂ ਸ਼ਾਮਿਲ ਹੋਣਗੇ।

ਜ਼ਿਕਰਯੋਗ ਹੈ ਕਿ ਅੱਜ ਤੋਂ 42 ਸਾਲ ਪਹਿਲਾਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸ੍ਰੀ ਦਰਬਾਰ ਸਾਹਿਬ ਉੱਪਰ ਕੀਤੇ ਗਏ ਹਮਲੇ ਦੇ ਦੋਸ਼ ਵਿੱਚ ਸਿੱਖਾਂ ਵੱਲੋਂ ਕਤਲ ਕੀਤੇ ਜਾਣ ਤੋਂ ਬਾਅਦ ਨਵੰਬਰ ਦੇ ਪਹਿਲੇ ਹਫਤੇ ਦਿੱਲੀ ਹਕੂਮਤ ਅਧੀਨ ਭਾਰਤੀ ਉਪ ਮਹਾਂਦੀਪ ਦੇ ਸਾਰੇ ਰਾਜਾਂ ਅਤੇ ਖਿੱਤਿਆਂ ਵਿੱਚ ਸਿੱਖਾਂ ਉੱਪਰ ਬੱਝਵੇਂ ਹੋਏ ਹਮਲਿਆਂ ਦੀ ਇੱਕ ਲੰਮੀ ਦਾਸਤਾਨ ਹੈ। ਇਸ ਦਾਸਤਾਨ ਨੂੰ ਭਾਰਤੀ ਸੱਤਾ ਅਤੇ ਉਸ ਨਾਲ ਰਲੇ-ਮਿਲੇ ਪ੍ਰਵਚਨ ਵਿੱਚ “ਸਿੱਖ ਦੰਗੇ” ਆਖਿਆ ਗਿਆ ਅਤੇ ਸਿੱਖਾਂ ਵੱਲੋਂ ਲੰਮੀ ਖੋਜ ਉਪਰੰਤ ਅਤੇ ਦੁਨੀਆ ਭਰ ਵਿੱਚ ਪ੍ਰਚਲਤ ਇੱਕ ਸਿਧਾਂਤ ਨਾਲ ਇਹਨਾਂ ਘਟਨਾਵਾਂ ਦਾ ਮੇਲ ਕਰਕੇ ਇਸ ਨੂੰ ਭਾਰਤ ਸਰਕਾਰ ਬਲਕਿ ਭਾਰਤੀ ਮੁੱਖਧਾਰਾ ਵੱਲੋਂ ਕੀਤੀ “ਸਿੱਖਾਂ ਦੀ ਨਸਲਕੁਸ਼ੀ” ਵਜੋਂ ਪਰਿਭਾਸ਼ਿਤ ਕੀਤਾ ਗਿਆ ਹੈ।

ਸਿੱਖ ਨਸਲਕੁਸ਼ੀ ਬਾਰੇ ਸਿਧਾਂਤਕ ਤੌਰ ਤੇ ਗੱਲ ਕਰਨੀ ਬੇਹੱਦ ਲਾਜ਼ਮੀ ਹੈ। ਇਸ ਬਾਰੇ ਵੱਖੋ-ਵੱਖਰੀਆਂ ਸਿੱਖ ਸੰਸਥਾਵਾਂ ਅਤੇ ਬੰਦਿਆਂ ਵੱਲੋਂ ਭਰਪੂਰ ਖੋਜ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਖਜੀਤ ਸਿੰਘ ਸੋਖੀ ਦੀ ਸਿੱਖ ਨਸਲਕੁਸ਼ੀ ਬਾਰੇ ਛਾਪੀ ਕਿਤਾਬ ਨੇ ਇਸ ਪ੍ਰਵਚਨ ਨੂੰ ਵੱਡੇ ਪੱਧਰ ਤੇ ਬਦਲਿਆ। ਉਸ ਤੋਂ ਬਾਅਦ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ” ਕਿਤਾਬ ਲੜੀ ਨੇ ਇਸ ਪ੍ਰਵਚਨ ਵਿੱਚ ਅਗਾਂਹ ਨਵੇਂ ਪਾਠ ਜੋੜੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਮਾਗਮ 2 ਅਕਤੂਬਰ 2026 ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਗੁਰਦੁਆਰਾ ਕਲਗੀਧਰ ਸਾਹਿਬ, ਅਰਬਨ ਅਸਟੇਟ, ਫੇਜ਼-3, ਪਟਿਆਲਾ ਵਿਖੇ ਸਿੱਖ ਸੰਗਤਾਂ ਅਤੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੇ ਪਰਿਵਾਰ
ਬਾਬਾ ਫਰੀਦ ਆਗਮ ਪੁਰਬ ਮੌਕੇ ਮਿਸਲ ਸਤਲੁਜ ਵੱਲੋਂ ਫਰੀਦਕੋਟ ਵਿਖੇ ਤੀਜਾ ਸਰਦਾਰ ਚੜ੍ਹਤ ਸਿੰਘ ਨਿਸ਼ਾਨੇਬਾਜ਼ੀ ਕੱਪ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਸੂਬਿਆਂ ਦੇ ਨਿਸ਼ਾਨੇਬਾਜ਼ਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਪਿੰਡ ਡੱਲੇਵਾਲ ਨੇੜੇ ਗੁਰਾਇਆ ਵਿਖੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਉਨ੍ਹਾਂ ਦੀ ਕੁਰਬਾਨੀ ਤੇ ਸਿੱਖ ਸੰਘਰਸ਼
ਜੀਵੇ ਸਾਂਝਾ ਪੰਜਾਬ ਨੇ ‘ਪਾਕਿਸਤਾਨ ਦੇ ਸਿੱਖ ਇਤਿਹਾਸਕ ਅਸਥਾਨ (ਜ਼ਿਲ੍ਹਾ ਲਾਹੌਰ)’ ਕਿਤਾਬਚੇ ਦਾ ਗੁਰਮੁਖੀ ਅਨੁਵਾਦ ਜਾਰੀ ਕੀਤਾ ਹੈ। ਇਸ ਵਿੱਚ ਲਾਹੌਰ ਦੇ ਸਿੱਖ ਗੁਰਧਾਮਾਂ, ਉਨ੍ਹਾਂ ਦੀ ਇਤਿਹਾਸਕ ਮਹੱਤਤਾ ਅਤੇ ਮੌਜੂਦਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: