Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Special Lecture on ‘The Concept of Halemi Raj and Sikh History’ Organised at Sri Guru Granth Sahib World University

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀ. ਵਿਖੇ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀ. ਵਿਖੇ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ

ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ, ਜਿਸ ਵਿੱਚ ਸ. ਗਗਨਦੀਪ ਸਿੰਘ, ਡਿਪਟੀ ਸਕੱਤਰ, ਗ੍ਰਹਿ ਵਿਭਾਗ, ਹਰਿਆਣਾ ਨੇ ਵਿਦਵਾਨ ਵਕਤਾ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕੀਤੀ ਅਤੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ, ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਸਮਾਗਮ ਦੀ ਸ਼ੁਰੂਆਤ ਕਰਦਿਆਂ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਕੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਭਾਸ਼ਣ ਦੇ ਵਿਸ਼ੇ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਸਿੱਖ ਰਾਜ ਦੇ ਖ਼ਤਮ ਹੋਣ ਤੋਂ ਬਾਅਦ ਅੰਗਰੇਜ਼ਾਂ ਵੱਲੋਂ ਸਿੱਖ ਫ਼ੌਜ ਤੋੜਨ ਅਤੇ ਸਿੱਖਿਆ ਵਿੱਚ ਕੀਤੇ ਫੇਰਬਦਲ ਦਾ ਜ਼ਿਕਰ ਕੀਤਾ।

Special Lecture on ‘The Concept of Halemi Raj and Sikh History’ Organised at Sri Guru Granth Sahib World University
ਸਮਾਗਮ ਦੌਰਾਨ ਸਨਮਾਨਿਤ ਕਰਦੇ ਹੋਏ ਪ੍ਰਬੰਧਕ।

ਸ. ਗਗਨਦੀਪ ਸਿੰਘ ਨੇ ਕਿਹਾ ਕਿ ਅੰਗਰੇਜ਼ਾਂ ਨੇ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਅਤੇ ਸਿੱਖ ਕ੍ਰਾਂਤੀ ਨੂੰ ਤਬਾਹ ਕਰਨ ਲਈ ਵੱਖ-ਵੱਖ ਧਾਰਨਾਵਾਂ ਬਣਾਈਆਂ। ਉਨ੍ਹਾਂ ਗੁਰੂ ਨਾਨਕ ਦੇਵ ਜੀ ਤੋਂ ਅਠਾਰ੍ਹਵੀਂ ਸਦੀ ਤੱਕ ਦੇ ਸਮੇਂ ਨੂੰ ਸਿੱਖ ਇਤਿਹਾਸ ਦਾ ਸੁਨਹਿਰੀ ਸਮਾਂ ਦੱਸਦਿਆਂ ਲੋਹਗੜ੍ਹ ਦੇ ਕਿਲ੍ਹੇ ਨੂੰ ਹਲੇਮੀ ਰਾਜ ਦਾ ਕੇਂਦਰੀ ਧੁਰਾ ਕਿਹਾ। ਉਨ੍ਹਾਂ ਕਿਲ੍ਹੇ ਦੀ ਵਿਲੱਖਣ ਬਣਤਰ, ਮੁਗ਼ਲਾਂ ਦੀ ਪੰਜ ਮਹੀਨਿਆਂ ਦੀ ਘੇਰਾਬੰਦੀ ਦੌਰਾਨ ਖ਼ਾਲਸਾ ਫ਼ੌਜ ਕੋਲ ਰਾਸ਼ਨ ਦੀ ਕਮੀ ਨਾ ਹੋਣ ਅਤੇ ਭਾਈ ਲੱਖੀ ਸ਼ਾਹ ਵਣਜਾਰੇ ਦੇ ਯੋਗਦਾਨ ਦਾ ਵਿਸ਼ੇਸ਼ ਜ਼ਿਕਰ ਕੀਤਾ।

ਪ੍ਰਧਾਨਗੀ ਭਾਸ਼ਣ ਵਿੱਚ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਸੰਵਾਦ ਦੇ ਸਿਧਾਂਤ ਨੂੰ ਬਰਕਰਾਰ ਰੱਖਣ ਅਤੇ ਇਤਿਹਾਸਕ ਤੱਥਾਂ ’ਤੇ ਸੰਵਾਦ ਦੀ ਲੋੜ ਉਜਾਗਰ ਕੀਤੀ। ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ ਮਾਮਲੇ ਨੇ ਕਿਹਾ ਕਿ ਗੁਰਬਾਣੀ ਦੇ ਸੰਕਲਪ ਤੋਂ ਬਿਨਾਂ ਹਲੇਮੀ ਰਾਜ ਦੀ ਨੀਂਹ ਨਹੀਂ ਰੱਖੀ ਜਾ ਸਕਦੀ। ਡਾ. ਹਰਦੇਵ ਸਿੰਘ ਨੇ ਸ. ਗਗਨਦੀਪ ਸਿੰਘ ਦੇ ਕੰਮ ਨੂੰ ਅਕਾਦਮਿਕ ਖੋਜ ਵਿੱਚ ਪਲਟਣ ਦੀ ਲੋੜ ’ਤੇ ਜ਼ੋਰ ਦਿੱਤਾ।

ਸਮਾਗਮ ਦੇ ਅੰਤ ਵਿੱਚ ਡਾ. ਹਰਪ੍ਰੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ, ਜਦਕਿ ਮੰਚ ਸੰਚਾਲਨ ਦੀ ਭੂਮਿਕਾ ਡਾ. ਚਰਨਜੀਤ ਕੌਰ ਨੇ ਨਿਭਾਈ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਵਲੋਂ ਨਗਰ ਕਨੋਈ ਦੀ ਸੰਗਤ ਦੇ ਸਹਿਯੋਗ ਨਾਲ ਹੱਕ, ਸੱਚ, ਨਿਆ ਲਈ ਜੂਝ ਰਹੇ ਜੀਆਂ ਦੀ ਚੜਦੀਕਲਾ ਅਤੇ ਫਤਿਹਯਾਬੀ ਦੇ ਲਈ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸੌ ਸਾਲਾ ਬਰਸੀ ਨੂੰ ਸਮਰਪਿਤ ਸੰਤ ਜੀ ਦੇ ਜੀਵਨ ਅਤੇ ਪੰਥਕ ਯੋਗਦਾਨ ਬਾਰੇ ਇੱਕ ਦਿਨਾਂ ਸੈਮੀਨਾਰ ਮਸਤੂਆਣਾ ਸਾਹਿਬ ਵਿਖੇ ਅਕਾਲ ਕਾਲਜ ਕੌਂਸਲ
ਯੁਨਾਇਟਡ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਗੁਰਦੁਆਰਾ ਕਿਲ੍ਹਾ ਤਾਰਾਗੜ੍ਹ ਸਾਹਿਬ, ਅਨੰਦਪੁਰ ਸਾਹਿਬ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ ਗੁਰਮਤਿ ਵਿਚਾਰ ਕੈਂਪ ਸੰਪੰਨ ਹੋ ਗਿਆ। ਕੈਂਪ ਵਿੱਚ ਪੰਜਾਬ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ
ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: