Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।
Sri Guru Nanak Dev Ji 558th Prakash Purab Celebrated at Sri Guru Granth Sahib World University

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 558ਵਾਂ ਪ੍ਰਕਾਸ਼ ਪੁਰਬ ਚਾਰ ਰੋਜ਼ਾ ਸਮਾਗਮਾਂ ਦੀ ਲੜੀ ਤਹਿਤ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੇ ਆਖਰੀ ਦਿਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਸਲੋਕਾਂ ਦਾ ਸੰਗਤੀ ਪਾਠ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਜਿੰਦਰ ਸਿੰਘ ਨੇ ਕਥਾ-ਵਿਚਾਰ ਕੀਤੀ। ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਤੋਂ ਡਾ. ਕੰਵਲਜੀਤ ਸਿੰਘ ਨੇ ਵਿਸ਼ੇਸ਼ ਭਾਸ਼ਣ ਦਿੰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਦੀ ਅਜੋਕੇ ਸਮੇਂ ਵਿੱਚ ਪ੍ਰਸੰਗਿਕਤਾ ਬਾਰੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਆਸਾ ਕੀ ਵਾਰ ਦੇ ਹਵਾਲੇ ਨਾਲ ਸਮਕਾਲੀ ਸਮਾਜਿਕ ਮਸਲਿਆਂ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਪ੍ਰੋ. ਪਰਮਵੀਰ ਸਿੰਘ ਨੇ ਵੀ ਸ਼ਿਰਕਤ ਕੀਤੀ।

ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪ੍ਰਬੰਧਕ ਸ. ਗੁਰਦੀਪ ਸਿੰਘ ਕੰਗ, ਸਹਾਇਕ ਪ੍ਰਬੰਧਕ ਸ. ਕੁਲਵਿੰਦਰ ਸਿੰਘ ਅਤੇ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਟਰੱਸਟ ਦੇ ਮੈਂਬਰ ਅਤੇ ਅਕਾਲੀ ਦਲ ਦੇ ਕਾਨੂੰਨੀ ਮਾਮਲਿਆਂ ਬਾਰੇ ਵਿਭਾਗ ਦੇ ਮੁਖੀ ਨੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਸਮਾਜਿਕ ਮਸਲਿਆਂ ਨੂੰ ਸਮਝਣ ਅਤੇ ਸੁਲਝਾਉਣ ਲਈ ਆਪਸੀ ਸੰਵਾਦ ਤੇ ਵਿਚਾਰ-ਵਟਾਂਦਰੇ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਲੰਗਰ ਦੀ ਸੇਵਾ ਨਿਭਾਉਣ ਲਈ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸ. ਗੁਰਦੀਪ ਸਿੰਘ ਕੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।

Sri Guru Nanak Dev Ji 558th Prakash Purab Celebrated at Sri Guru Granth Sahib World University
ਡਾ. ਕੰਵਲਜੀਤ ਸਿੰਘ ਨੂੰ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਵੱਲੋਂ ਸਨਮਾਨਿਤ ਕਰਦੇ ਹੋਏ, ਇਸ ਮੌਕੇ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਡਾ. ਸਿਕੰਦਰ ਸਿੰਘ, ਡਾ. ਹਰਦੇਵ ਸਿੰਘ ਅਤੇ ਸ. ਜਗਜੀਤ ਸਿੰਘ ਵੀ ਮੌਜੂਦ।

ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਰਬ-ਸਾਂਝੀਵਾਲਤਾ, ਸਮਾਨਤਾ, ਸੇਵਾ ਅਤੇ ਵੰਡ ਛਕਣ ਦਾ ਸੰਦੇਸ਼ ਸਮੁੱਚੀ ਮਾਨਵਤਾ ਲਈ ਸਦੀਵੀ ਪ੍ਰੇਰਣਾ ਦਾ ਸਰੋਤ ਹੈ। ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਇਨ੍ਹਾਂ ਆਦਰਸ਼ਾਂ ਨੂੰ ਨਿੱਜੀ ਅਤੇ ਸਮਾਜਿਕ ਜੀਵਨ ਵਿੱਚ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ਵਿਦਿਆਰਥੀ ਭਲਾਈ ਦੇ ਡੀਨ ਡਾ. ਸਿਕੰਦਰ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਗਏ।

ਚਾਰ ਰੋਜ਼ਾ ਸਮਾਗਮਾਂ ਦੌਰਾਨ ਸਿਹਤ ਜਾਂਚ ਅਤੇ ਖੂਨਦਾਨ ਕੈਂਪ, ਸਥਾਈ ਵਿਕਾਸ ਵਿਸ਼ੇ ’ਤੇ ਨਮੂਨਾ ਮੁਕਾਬਲਾ, ਵਿਦਿਆਰਥੀ ਅਤੇ ਰਾਸ਼ਟਰੀ ਵਿਚਾਰ-ਗੋਸ਼ਟੀ, ‘ਸਾਖੀ ਸੁਣਾਓ’ ਮੁਕਾਬਲਾ, ਸਫ਼ਾਈ ਮੁਹਿੰਮ ਅਤੇ ‘ਕਿਰਤ ਕਰੋ, ਵੰਡ ਛਕੋ’ ਵਿਸ਼ੇ ’ਤੇ ਪ੍ਰਦਰਸ਼ਨੀ ਲਗਾਈ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਆਨਲਾਈਨ ਰਾਸ਼ਟਰੀ ਪ੍ਰਸ਼ਨੋਤਰੀ ਵਿੱਚ 800 ਤੋਂ ਵੱਧ ਭਾਗੀਦਾਰਾਂ ਨੇ ਹਿੱਸਾ ਲਿਆ। ਇਸ ਤੋਂ ਇਲਾਵਾ ਕੌਮੀ ਸੇਵਾ ਯੋਜਨਾ ਦੀਆਂ ਇਕਾਈਆਂ ਦੇ 300 ਵਲੰਟੀਅਰਾਂ ਨੇ ਯੂਨੀਵਰਸਿਟੀ ਦੇ ਵਿਹੜੇ ਦੀ ਸਫ਼ਾਈ ਕੀਤੀ ਅਤੇ ਇਤਿਹਾਸ ਵਿਭਾਗ ਵੱਲੋਂ ਲੰਗਰ ਦੀ ਸੇਵਾ ਨਿਭਾਈ ਗਈ।

‘ਸਾਖੀ ਸੁਣਾਓ’ ਮੁਕਾਬਲੇ ਵਿੱਚ ਸਿੱਖਿਆ ਵਿਭਾਗ ਦੀ ਗਗਨਦੀਪ ਕੌਰ ਨੇ ਪਹਿਲਾ, ਵਣਜ ਅਤੇ ਪ੍ਰਬੰਧਨ ਵਿਭਾਗ ਦੀ ਅੰਮ੍ਰਿਤ ਕੌਰ ਨੇ ਦੂਜਾ ਅਤੇ ਧਾਰਮਿਕ ਅਧਿਐਨ ਵਿਭਾਗ ਦੇ ਗੁਰਵਿੰਦਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀ ਵਿਚਾਰ-ਗੋਸ਼ਟੀ ਵਿੱਚ ਅੰਮ੍ਰਿਤ ਕੌਰ, ਜਸਪ੍ਰੀਤ ਕੌਰ ਅਤੇ ਰਾਜਨਦੀਪ ਕੌਰ ਨੇ ਕ੍ਰਮਵਾਰ ਪਹਿਲੇ ਤਿੰਨ ਸਥਾਨ ਪ੍ਰਾਪਤ ਕੀਤੇ।

ਸੰਗੀਤ ਵਿਭਾਗ ਦੇ ਮੁਖੀ ਸ. ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸੰਗੀਤ ਅਤੇ ਧਾਰਮਿਕ ਅਧਿਐਨ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਕੀਤਾ। ਇਸ ਤੋਂ ਇਲਾਵਾ ਕਵੀਸ਼ਰੀ ਅਤੇ ਵਿਦਿਆਰਥੀਆਂ ਦੀ ਗਤਕਾ ਪੇਸ਼ਕਾਰੀ ਨੇ ਸਮਾਗਮ ਨੂੰ ਵਿਸ਼ੇਸ਼ ਰੰਗਤ ਬਖ਼ਸ਼ੀ।

ਇਸ ਮੌਕੇ ਡਾ. ਹਰਨੀਤ ਬਿਲਿੰਗ, ਸਿੱਖਿਆ ਅਤੇ ਸੂਚਨਾ ਵਿਗਿਆਨ ਵਿਭਾਗ ਦੇ ਡੀਨ; ਡਾ. ਅੰਕਦੀਪ ਕੌਰ ਅਟਵਾਲ, ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੇ ਨਿਰਦੇਸ਼ਕ; ਡਾ. ਹਰਦੇਵ ਸਿੰਘ, ਧਾਰਮਿਕ ਅਧਿਐਨ ਵਿਭਾਗ ਦੇ ਮੁਖੀ ਅਤੇ ਵਿਰਾਸਤੀ ਗਿਆਨ ਪ੍ਰਬੰਧ ਕੇਂਦਰ ਦੇ ਕਨਵੀਨਰ; ਸ. ਜਗਜੀਤ ਸਿੰਘ, ਉਪ-ਰਜਿਸਟਰਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।

ਸਮਾਗਮ ਦੌਰਾਨ ਮੁੱਖ ਬੁਲਾਰਿਆਂ ਅਤੇ ਪੇਸ਼ਕਾਰੀ ਕਰਨ ਵਾਲੇ ਜਥਿਆਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਡਾ. ਸਿਕੰਦਰ ਸਿੰਘ ਨੇ ਸਭਨਾਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਅਰਦਾਸ, ਹੁਕਮਨਾਮੇ ਅਤੇ ਗੁਰੂ ਕਾ ਲੰਗਰ ਵਰਤਾਉਣ ਨਾਲ ਹੋਈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਅੰਤਰ-ਧਰਮ ਵਿਚਾਰ-ਗੋਸ਼ਟੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਈ ਗਈ। ਵੱਖ-ਵੱਖ ਧਰਮਾਂ ਦੇ ਆਗੂਆਂ ਅਤੇ ਅਕਾਦਮਿਕ ਸ਼ਖ਼ਸੀਅਤਾਂ ਨੇ ਧਾਰਮਿਕ ਆਜ਼ਾਦੀ, ਮਨੁੱਖੀ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ‘ਹਲੇਮੀ ਰਾਜ ਦਾ ਸੰਕਲਪ ਅਤੇ ਸਿੱਖ ਇਤਿਹਾਸ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।e
ਸਿੱਖ ਨਸਲਕੁਸ਼ੀ 1984 ਦੀਆਂ ਘਟਨਾਵਾਂ ਤੇ ਅਧਾਰਤ ਛਾਪੀ ਜਾ ਰਹੀ ਕਿਤਾਬ ਲੜੀ "ਸਿੱਖ ਨਸਲਕੁਸ਼ੀ ਦਾ ਖੁਰਾ ਖੋਜ" ਦਾ ਤੀਜਾ ਭਾਗ ਜਾਰੀ ਕੀਤਾ ਗਿਆ। ਇਹ ਕਿਤਾਬ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਵਿਖੇ 3 ਨਵੰਬਰ ਨੂੰ ਸਿੱਖ ਨਸਲਕੁਸ਼ੀ 1984 ਬਾਰੇ ਸੈਮੀਨਾਰ ਅਤੇ ‘ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ’ ਕਿਤਾਬ ਲੜੀ ਦਾ ਚੌਥਾ ਭਾਗ ਜਾਰੀ ਕੀਤਾ ਜਾਵੇਗਾ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: