Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਮੋਹਾਲੀ ਤੋਂ ਬਾਅਦ ਸਮਾਣਾ ਵਿੱਚ ਅਕਾਲੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹਮਾਇਤੀਆਂ ‘ਤੇ ਹਮਲਾ, ਦੋ ਜ਼ਖ਼ਮੀ

ਮੋਹਾਲੀ ਤੋਂ ਬਾਅਦ ਸਮਾਣਾ ਵਿੱਚ ਅਕਾਲੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਹਮਾਇਤੀਆਂ ‘ਤੇ ਹਮਲਾ, ਦੋ ਜ਼ਖ਼ਮੀ

ਸਮਾਣਾ,(12 ਮਈ 2014):- ਪੰਜਾਬ ਵਿੱਚ ਭਾਵੇ ਲੰਘੀ 30 ਅਪ੍ਰੈਲ ਨੂੰ ਲੋਕ ਸਭਾ ਦੀਆਂ ਚੋਣਾ ਹੋ ਗਈਆਂ ਸਨ, ਪਰ ਚੋਣ ਅਮਲ ਦੌਰਾਨ ਵੱਖ- ਵੱਖ ਪਾਰਟੀਆਂ ਦੇ ਵਰਕਰਾਂ ਵਿਚਕਾਰ ਪੈਦਾ ਹੋਈ ਕੁਂੱੜਤਣ ਖਤਮ ਹੋਣ ਦਾ ਨਾਂਅ ਨਹੀਂ ਲੈ ਰਹੀ। ਪਿਛਲੇ ਦਿਨੀ ਮੋਹਾਲੀ ਵਿੱਚ ਸੱਤਾਧਾਰੀ ਅਕਾਲੀ ਦਲ ਦੇ ਹਮਾਇਤੀ ਵੱਲੋਂ ਆਮ ਆਦਮੀ ਪਾਰਟੀ ਦੇ ਸਮੱਰਥਕਾਂ ਪਿਉੁ – ਪੁੱਤ ‘ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਸੀ ੳਤੇ ਪਟਿਆਲਾ ਜ਼ਿਲੇ ਦੇ ਹਲਕਾ ਸਮਾਣਾ ਵਿੱਚ ਵੀ ਅਕਾਲੀ ਵਰਕਰਾਂ ਵੱਲੋਂ ਆਮ ੳਾਦਮੀ ਪਾਰਟੀ ਦੇ ਹਮਾਇਤੀਆਂ ਦੀ ਕੁੱਟਮਾਰ ਕਰਕੇ ਗੰਭੀਰ ਜ਼ਖਮੀਕਰਨ ਦੀ ਜਾਣਕਾਰੀ ਮਿਲੀ ਹੈ ।

ਪੰਜਾਬੀ ਟ੍ਰਿਬਿਊਨ ਵਿੱਚ ਨਸ਼ਰ ਖ਼ਬਰ ਅਨੁਸਾਰ ਰਾਜਨੀਤਕ ਰੰਜ਼ਿਸ਼ ਕਾਰਨ ਅਕਾਲੀ ਦਲ ਦੇ ਸਮਰਥਕਾਂ ਨੇ ‘ਆਪ’ ਸਮਰਥਕਾਂ ਲਖਵੀਰ ਸਿੰਘ (52) ਅਤੇ ਉਸਦੇ ਭਰਾ ਦਲਵੀਰ ਪੁੱਤਰ ਬੇਲਾ ਸਿੰਘ ਵਾਸੀ ਡੇਰਾ ਬੇਲਾ ਸ਼ੁਤਰਾਣਾ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖ਼ਮੀਆਂ ਨੂੰ ਸਥਾਨਕ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਦੂਜੇ ਪਾਸੇ ਪੁਲੀਸ ਵੱਲੋਂ ਮਾਮਲੇ ’ਚ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਨਾ ਕਰਨ ’ਤੇ ਅੱਜ ਪਟਿਆਲਾ ਲੋਕ ਸਭਾ ਸੀਟ ਤੋਂ ਆਪ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਨੇ ਵੱਡੀ ਗਿਣਤੀ ਸਮਰਥਕਾਂ ਸਮੇਤ ਹਸਪਤਾਲ ਪੁੱਜ ਕੇ ਪੁਲੀਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਤਾਂ ਐਸ.ਐਸ.ਪੀ. ਪਟਿਆਲਾ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਲਖਵੀਰ ਸਿੰਘ (52) ਅਤੇ ਉਸਦੇ ਭਰਾ ਦਲਵੀਰ ਪੁੱਤਰ ਬੇਲਾ ਸਿੰਘ ਵਾਸੀ ਡੇਰਾ ਬੇਲਾ ਸ਼ੁਤਰਾਣਾ ਦਾ ਹਾਲ ਚਾਲ ਪੁੱਛਣ ਆਏ ਡਾ.ਗਾਂਧੀ ਅਤੇ ਵੱਡੀ ਗਿਣਤੀ ਆਪ ਵਰਕਰਾਂ ਨੇ ਅਕਾਲੀਆਂ ਦੀ ਇਸ ਧੱਕੇਸ਼ਾਹੀ ਅਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਪੱਖਪਾਤ ਖ਼ਿਲਾਫ਼ ਰੋਸ ਪ੍ਰਗਟ ਕੀਤਾ।

ਡਾ.ਗਾਂਧੀ ਨੇ ਕਿਹਾ ਕਿ ਰਾਜਨੀਤਕ ਰੰਜ਼ਿਸ਼ ਕਾਰਨ ਪਿੰਡ ਦੇ ਹੀ ਅਕਾਲੀ ਸਮਰਥਕਾਂ ਵੱਲੋਂ ਦੋ ਭਰਾਵਾਂ ਦੀ ਸਿਰਫ਼ ਇਸ ਕਾਰਨ ਮਾਰਕੁੱਟ ਕੀਤੀ ਗਈ ਕਿ ਉਨ੍ਹਾਂ ਚੋਣਾਂ ਵਿਚ ਹੱਕ ਸੱਚ ਦੀ ਲੜਾਈ ਵਿਚ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਦੋ ਦਿਨ ਹੋ ਚੁੱਕੇ ਹਨ ਪਰ ਪੁਲੀਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਕੋਈ ਕੇਸ ਦਰਜ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਕੀਮਤ ’ਤੇ ਅਕਾਲੀਆਂ ਦੀਆਂ ਧੱਕੇਸ਼ਾਹੀਆਂ ਨੂੰ ਬਰਦਾਸ਼ਨ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਸੱਤਾਧਾਰੀ ਅਕਾਲੀ ਦਲ ਭਾਜਪਾ ਅਤੇ ਕਾਂਗਰਸ ਆਮ ਆਦਮੀ ਪਾਰਟੀ ਦੇ ਉਭਾਰ ਨੂੰ ਬਰਦਾਸ਼ਤ ਨਹੀਂ ਕਰ ਸਕੇ ਤੇ ਹੁਣ ਬੁਖਲਾਹਟ ਵਿਚ ਆ ਕੇ ਆਪ ਵਰਕਰਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਪੁਲੀਸ ਨੇ ਰਾਜਨੀਤਕ ਦਬਾਅ ਕਾਰਨ ਕਥਿਤ ਦੋਸ਼ੀਆਂ ਖ਼ਿਲਾਫ਼ ਹਾਲੇ ਤੱਕ ਕੇਸ ਦਰਜ ਨਹੀਂ ਕੀਤਾ ਜੋ ਕਿ ਬਹੁਤ ਮੰਦਭਾਗਾ ਹੈ।

ਉਨ੍ਹਾਂ ਪੁਲੀਸ ਨੂੰ ਚਿਤਵਾਨੀ ਦਿੱਤੀ ਕਿ ਜੇਕਰ ਕਥਿਤ ਦੋਸ਼ੀਆਂ ਖ਼ਿਲਾਫ਼ ਛੇਤੀ ਹੀ ਕੇਸ ਦਰਜ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਉਹ ਐਸ.ਐਸ.ਪੀ.ਪਟਿਆਲਾ ਦੇ ਦਫ਼ਤਰ ਦਾ ਘਿਰਾਓ ਕਰਨਗੇ।

ਇਸ ਮੌਕੇ ਉਨ੍ਹਾਂ ਨਾਲ ਪੁਸ਼ਪ ਗੋਇਲ,ਰਿਸ਼ੀ ਬਾਂਸਲ,ਧਰਮਿੰਦਰ ਧਿਮਾਨ, ਚੇਤਨ ਸਿੰਘ,ਮੁਨੀਸ਼ ਸਿੰਗਲਾ,ਵਿਕਾਸ ਸ਼ਰਮਾ,ਬਲਕਾਰ ਸ਼ੇਰਗਿੱਲ ਸਮੇਤ ਵੱਡੀ ਗਿਣਤੀ ਆਪ ਵਰਕਰ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਸਿੱਖਾਂ ਦੇ ਬਹੁਤਾਤ ਹਿੱਸਿਆਂ ਵਿਚ ਚਰਚਾ ਕਿਹਨਾ ਗੱਲਾਂ ਉੱਤੇ ਹੋ ਰਹੀ ਹੈ ਤੇ ਕਿਹੜੇ ਪੱਖ ਚਰਚਾ ਵਿਚੋਂ ਬਾਹਰ ਹਨ ਅਤੇ ਇਸ ਸਮੁੱਚੀ ਕਾਰਵਾਈ ਦਾ ਹਾਸਲ ਕੀ ਹੈ?
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: