Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਿਸ਼ਾਨ ਸਾਹਿਬ ਦੀ ਬੇਅਦਬੀ ਦੀ ਘਟਨਾ ਬਾਰੇ ਹਾਲਾਤਾਂ ਦਾ ਜ਼ਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਜਾਵੇਗੀ ਹੈਦਰਾਬਾਦ

ਨਿਸ਼ਾਨ ਸਾਹਿਬ ਦੀ ਬੇਅਦਬੀ ਦੀ ਘਟਨਾ ਬਾਰੇ ਹਾਲਾਤਾਂ ਦਾ ਜ਼ਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਜਾਵੇਗੀ ਹੈਦਰਾਬਾਦ

 ਫ਼ਤਹਿਗੜ੍ਹ ਸਾਹਿਬ, (15 ਮਈ 2014): – ਬੁੱਧਵਾਰ ਨੂੰ ਹੈਦਰਾਬਾਦ ਦੇ ਪੁਰਾਣੇ ਸ਼ਹਿਰ ਦੇ ਨਾਲ ਬਹਾਦਰਪੁਰਾ ਨਜ਼ਦੀਕ ਸਿੱਖ ਛਾਉਣੀ ‘ਚ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਇੱਕ ਨਿਸ਼ਾਨ ਸਾਹਿਬ ਨੂੰ ਸਾੜਨ ਦੀ ਘਟਨਾ ਦੀ  ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ ਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ 16 ਮਈ ਨੂੰ 3 ਮੈਂਬਰੀ ਟੀਮ, ਜਿਸ ‘ਚ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੌਰ, ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ ਤੇ ਸ. ਰੂਪ ਸਿੰਘ ਸ਼ਾਮਿਲ ਹਨ, ਹੈਦਰਾਬਾਦ  ਸਾਰੇ ਹਲਾਤਾਂ ਦਾ ਜਾਇਜ਼ਾ ਲੈਣਗੇ ਲਈ ਭੇਜੀ ਜਾਏਗੀ, ਜੋ ਉੱਥੇ ਵਾਪਰੀ ਘਟਨਾ ਦੀ ਪੂਰੀ ਜਾਣਕਾਰੀ ਇਕੱਠੀ ਕਰਕੇ ਸਾਰੇ ਤੱਥਾਂ ਤੋਂ ਸ਼੍ਰੋਮਣੀ ਕਮੇਟੀ ਨੂੰ ਜਾਣੂ ਕਰਵਾਵੇਗੀ।
ਅਜੀਤ ਅਖ਼ਬਾਰ ਅਨੁਸਾਰ ਅੱਜ ਫਤਹਿਗੜ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨਵਿਰਸਿਟੀ ਵਿੱਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸਬੰਧ ‘ਚ ਆਂਧਰਾ ਪ੍ਰਦੇਸ਼ ਦੇ ਰਾਜਪਾਲ ਨੂੰ ਵੀ ਲਿਖਤੀ ਪੱਤਰ ਭੇਜ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਨਿਸ਼ਾਨ ਸਾਹਿਬ ਦੀ ਬੇਅਦਬੀ ਕੀਤੇ ਜਾਣ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: