Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਸ਼ਾ ਤਸਕਰੀ ਮਾਮਲਾ: ਪੰਜਾਬ ਦੇ ਜੇਲ ਮੰਤਰੀ ਫਿਲੌਰ ਵੱਲੋਂ ਅਸਤੀਫਾ

ਨਸ਼ਾ ਤਸਕਰੀ ਮਾਮਲਾ: ਪੰਜਾਬ ਦੇ ਜੇਲ ਮੰਤਰੀ ਫਿਲੌਰ ਵੱਲੋਂ ਅਸਤੀਫਾ

ਚੰਡੀਗੜ੍ਹ  ( 22 ਮਈ 2014):- ਪੰਜਾਬ ਦੇ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਵੱਲੋਂ ਪਿਛਲੇ ਦਿਨੀਂ ਉਨ੍ਹਾਂ ਦੇ ਪੁੱਤਰ ਦਮਨਜੀਤ ਸਿੰਘ ਫਿਲੌਰ ਦਾ ਡਰੱਗ ਵਪਾਰ ਦੇ ਮਾਮਲੇ ਵਿੱਚ ਨਾਅ ਅਉਣ ਕਾਰਣ ਪ੍ਰਕਾਸ਼ ਸਿੰਘ ਬਾਦਲ ਵਜਾਰਤ ਤੋਂ ਅਸਤੀਫਾ ਦੇ ਦਿੱਤਾ ਹੈ। ਜੇਲ੍ਹ ਮੰਤਰੀ ਦੇ ਪੁੱਤਰ ਉੱਤੇ ਦੋਸ਼ ਭੋਲੇ ਦੇ ਬਿਆਨ ਵਿੱਚ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਦੇ ਬੇਟੇ ਦਮਨਜੀਤ ਸਿੰਘ ਫਿਲੌਰ ਦਾ ਨਾਮ ਲਿਆ ਹੈ।

ਵੱਖ- ਵੱਖ ਅਖਬਾਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਭੋਲੇ ਨੇ ਦੱਸਿਆ ਸੀ ਕਿ ਸਿਊਡੋ ਐਫਡਰੀਨ ਦੇ ਨਾਲ ਫੜੇ ਗਏ ਪਟਿਆਲਾ ਜੇਲ੍ਹ ਵਿੱਚ ਬੰਦ ਮੂਲ ਰੂਪ ਵਿੱਚ ਦਿੱਲੀ ਦੇ ਰਹਿਣ ਵਾਲੇ ਵਰਿੰਦਰ ਉਰਫ ਰਾਜਾ ਨਾਲ ਦਮਨਵੀਰ ਦੇ ਗਹਿਰੇ ਰਿਸ਼ਤੇ ਹਨ।  ਰਾਜਾ ਹਿਮਾਚਲ ਪ੍ਰਦੇਸ਼ ਵਿੱਚ ਦਵਾਈਆਂ ਦੀ ਫੈਕਟਰੀ ਚਲਾਉਣ ਵਾਲੇ ਜਲੰਧਰ ਦੇ ਗੋਰਾਇਆਂ ਕਸਬੇ ਦੇ ਚੁੰਨੀ ਲਾਲ ਗਾਬਾ ਤੋਂ ਐਫਡਰੀਨ ਲੈ ਕੇ ਕੈਨੇਡਾ ਭੇਜਦਾ ਸੀ। ਦਮਨਜੀਤ ਨੇ ਰਾਜਾ ਨੂੰ ਸਮਗਲਿੰਗ ਦੇ ਲਈ ਗਾਬਾ ਨਾਲ ਮਿਲਵਾਇਆ ਸੀ।

ਇਥੇ ਦੱਸਣਾ ਬਣਦਾ ਹੈ ਕਿ ਭਾਵੇਂ ਫਿਲੌਰ ਕਹਿ ਰਹੇ ਹਨ ਕਿ ਉਹ ਨੈਤਿਕਤਾ ਦੇ ਅਧਾਰ ਤੇ ਅਸਤੀਫਾ ਦੇ ਰਹੇ ਹਨ ਪਰ ਸੂਤਰਾਂ ਅਨੁਸਾਰ ਨਸ਼ਿਆਂ ਕਾਰਨ ਸਰਕਾਰ ਚੋਣਾਂ ਚ ਹੋਏ ਨੁਕਸਾਨ ਤੇ ਨਮੋਸ਼ੀ ਤੋਂ ਵੀ ਮੁੱਖ ਮੰਤਰੀ ਬਾਦਲ ਕਾਫੀ ਖਫਾ ਹਨ। ਅਕਾਲੀ ਦਲ ਵਲੋਂ ਵੀ ਪੰਜਾਬ ਚ ਖੜਾਏ ਆਪਣੇ 10 ਉਮੀਦਵਾਰਾਂ ਚੋਂ 6 ਦੇ ਹਾਰਨ ਕਾਰਨ ਕਾਫੀ ਸਵੈ ਪੜਚੋਲ ਕੀਤੀ ਜਾ ਰਹੀ ਹੈ ਤੇ ਨਸ਼ਿਆਂ ਦੇ ਮਾਮਲੇ ਨੂੰ ਕਾਫੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।

ਦਿਲਚਸਪ ਗੱਲ ਇਹ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੀਤੀ ਜਾ ਰਹੀ ਇਸ ਜਾਂਚ ਸਬੰਧੀ ਇਹ ਵੀ ਚਰਚਾ ਹੈ ਕਿ ਜਾਂਚ ਦੌਰਾਨ ਰਾਜ ਦੇ ਦੋ ਹੋਰ ਕੈਬਨਿਟ ਮੰਤਰੀਆਂ ਦੇ ਨਾਂਅ ਵੀ ਸਾਹਮਣੇ ਆਏ ਹਨ, ਪ੍ਰੰਤੂ ਡਾਇਰੈਕਟੋਰੇਟ ਵੱਲੋਂ ਉਨ੍ਹਾਂ ਨੂੰ ਹੁਣ ਤੱਕ ਜਾਂਚ ਵਿਚ ਸ਼ਾਮਿਲ ਹੋਣ ਲਈ ਸੱਦਿਆ ਨਹੀਂ ਗਿਆ ਙ

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਨੇ ਪੰਜਾਬ ਸਰਕਾਰ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ
ਪੰਚ ਪ੍ਰਧਾਨੀ ਜਥਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਨਸ਼ਿਆਂ ਵਿਰੁੱਧ ਉਸ ਦੀ ਸਮਾਜਿਕ ਜੱਦੋ-ਜਹਿਦ ਨਾਲ ਜੋੜਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਹਨ। ਜਥੇ ਨੇ
ਭਾਵੇਂ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਮੌਜੂਦਾ ਮੁੱਖ ਮੰਤਰੀ ਨੇ ਸਹੁੰ ਚੁੱਕ ਕੇ ਨਸ਼ੇ ਨੂੰ ਪੰਜਾਬ ਵਿਚੋਂ ਖਤਮ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਬਦਲਣ ਤੋਂ ਬਾਅਦ ਵੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: