Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਸਿੱਖ ਸਹੀਦਾਂ ਪ੍ਰਤੀ ਅਪਮਾਣਜਨਕ ਟਿੱਪਣੀਆਂ ਕਰਕੇ ਬੀਬੀ ਚਾਵਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋ ਬਾਜ਼ ਆਵੇ: ਦਲ ਖਾਲਸਾ

ਸਿੱਖ ਸਹੀਦਾਂ ਪ੍ਰਤੀ ਅਪਮਾਣਜਨਕ ਟਿੱਪਣੀਆਂ ਕਰਕੇ ਬੀਬੀ ਚਾਵਲਾ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋ ਬਾਜ਼ ਆਵੇ: ਦਲ ਖਾਲਸਾ

ਦਲ ਖਾਲਸਾ ਦੇ ਪ੍ਰਧਾਨ ਸ੍ਰ. ਹਰਚਰਨ ਸਿੰਘ ਧਾਮੀ (ਫਾਈਲ ਫੋਟੋ)
ਦਲ ਖਾਲਸਾ ਦੇ ਪ੍ਰਧਾਨ ਸ੍ਰ. ਹਰਚਰਨ ਸਿੰਘ ਧਾਮੀ (ਫਾਈਲ ਫੋਟੋ)

ਅੰਮ੍ਰਿਤਸਰ ( 3 ਸਤੰਬਰ 2014): ਦਲ ਖਾਲਸਾ ਦੇ ਪਾਰਟੀ ਪ੍ਰਧਾਨ ਹਰਚਰਨਜੀਤ ਸਿੰਘ ਧਾਮੀ ਨੇ ਸਿੱਖ ਸ਼ਹੀਦਾਂ ਪ੍ਰਤੀ ਬੀਬੀ ਲਕਸਮੀ ਕਾਤਾਂ ਚਾਵਲਾ ਵੱਲੋਂ ਵਰਤੀ ਗਈ ਸ਼ਬਦਾਵਾਲੀ ‘ਤੇ ਪ੍ਰਤੀਕ੍ਰਿਆ ਕਰਦਿਆਂ ਕਿਹਾ ਕਿ ਬੀਬੀ ਨੂੰ ਹੱਦ ਵਿੱਚ ਰਹਿਣਾ ਚਾਹੀਦਾ ਹੈ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ।

ਉਹਨਾਂ ਬਿਆਨ ਵਿੱਚ ਕਿਹਾ ਕਿ ਬੀਬੀ ਦਾ ਸਿੱਖ ਸ਼ਹੀਦਾਂ ਬਾਰੇ ਅਪਮਾਨਿਤ ਸ਼ਬਦ ਵਰਤਣੇ ਬਰਦਾਸ਼ਤ ਤੋਂ ਬਾਹਰ ਹਨ। ਉਹਨਾਂ ਕਿਹਾ ਕਿ ਬੋਲਣ ਦੀ ਆਜ਼ਾਦੀ ਦੇ ਹੱਕ ਦਾ ਇਹ ਹਰਗਿਜ਼ ਮਤਲਬ ਨਹੀ ਕਿ ਬੀਬੀ ਨੂੰ ਦੂਜਿਆਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਦੀ ਆਜ਼ਾਦੀ ਮਿਲ ਗਈ ਹੈ।ਦਲ ਖਾਲਸਾ ਨੇ ਭਾਜਪਾ ਆਗੂ ਲਕਸ਼ਮੀ ਕਾਂਤਾ ਚਾਵਲਾ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਸਿੱਖ ਸ਼ਹੀਦਾਂ ਅਤੇ ਸਿੱਖ ਰਹੁਰੀਤਾਂ ਵਿਰੁੱਧ ਜ਼ਹਰ ਉਗਲਣਾ ਬੰਦ ਕਰੇ।

ਉਹਨਾਂ ਕਿਹਾ ਜੇਕਰ ਭਾਜਪਾ, ਕਾਂਗਰਸ ਜਾਂ ਹੋਰਨਾ ਹਿੰਦੁਸਤਾਨ-ਪੱਖੀ ਪਾਰਟੀਆਂ ਲਈ ਭਾਈ ਬੇਅੰਤ ਸਿੰਘ-ਸਤਵੰਤ ਸਿੰਘ, ਭਾਈ ਜ਼ਿੰਦਾ-ਸੁੱਖਾ, ਭਾਈ ਦਿਲਾਵਰ ਸਿੰਘ “ਅੱਤਵਾਦੀ” ਹਨ ਤਾਂ ਇਹ ਉਹਨਾਂ ਦੀ ਸੋਚ ਹੈ। ਉਹਨਾਂ ਸਪਸ਼ਟ ਕੀਤਾ ਕਿ ਇਹ ਸਾਰੇ ਸਿੱਖ ਕੌਮ ਦੇ ਹੀਰੋ ਹਨ ਅਤੇ ਇਹਨਾਂ ਨੂੰ ਅਕਾਲ ਤਖਤ ਸਾਹਿਬ ਤੋਂ ਕੌਮੀ ਸ਼ਹੀਦ ਦਾ ਰੁਤਬਾ ਪ੍ਰਾਪਤ ਹੈ।

laxmi_kant_chawla-199x300ਉਹਨਾਂ ਲਕਸ਼ਮੀ ਕਾਂਤਾ ਨੂੰ ਸੰਬੋਧਨ ਹੁੰਦੇ ਹੋਏ ਕਿਹਾ ਕਿ ਜਿਨਾਂ ਨੂੰ ਸਿੱਖ ਕੌਮ ਆਪਣਾ ਗਦਾਰ ਸਮਝਦੀ ਹੈ, ਤੁਸੀ ਉਹਨਾਂ ਨੂੰ ਆਪਨਾ ਹੀਰੋ ਮੰਨਦੇ ਹੋ। ਉਹਨਾਂ ਕਿਹਾ ਕਿ ਸਿੱਖਾਂ ਦੀਆਂ ਨਜ਼ਰਾਂ ਵਿੱਚ ਇੰਦਰਾਂ ਗਾਂਧੀ, ਰਾਜੀਵ ਗਾਂਧੀ, ਨਰਸੀਮਾ ਰਾਉ, ਕੇਪੀ ਐਸ ਗਿੱਲ, ਬੇਅੰਤ ਸਿੰਘ, ਜਨਰਲ ਬਰਾੜ, ਜਨਰਲ ਵੈਦਯਾ “ਅੱਤਵਾਦੀਆਂ” ਦੀ ਸੂਚੀ ਵਿੱਚ ਆਉਂਦੇ ਹਨ, ਜਿਨਾਂ ਨੇ ਸਿੱਖ ਨੌਜਵਾਨਾਂ ਦਾ ਖੂਨ ਪੀਤਾ ਸੀ।

ਉਹਨਾਂ ਲਕਸ਼ਮੀ ਕਾਂਤਾ ਚਾਵਲਾ ਦੇ ਉਸ ਤਰਕ ਨੂੰ ਰੱਦ ਕੀਤਾ ਕਿ ਸ਼ਹੀਦਾਂ ਦੇ ਦਿਨ ਮਨਾਉਣ ਅਤੇ ‘ਕੌਮ ਦੇ ਹੀਰੇ’ ਵਰਗੀਆਂ ਫਿਲਮਾਂ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ ਜਾਂ ਫਿਰਕੂ ਫਸਾਦ ਹੋ ਸਕਦੇ ਹਨ।

ਉਹਨਾਂ ਭਾਜਪਾ ਦੇ ਫਿਰਕੂ ਸੋਚ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਾਂਤੀ ਅਤੇ ਸਦਭਾਵਨਾ ਨੂੰ ਸੱਟ ਭਾਜਪਾ ਅਤੇ ਆਰ.ਐਸ.ਐਸ ਦੀਆਂ ਸਰਗਰਮੀਆਂ ਕਾਰਨ ਜ਼ਰੂਰ ਵਜੇਗੀ। ਉਹਨਾਂ ਕਿਹਾ ਕਿ ਹਿੰਦੂ ਭਾਈਚਾਰੇ ਦੇ ਛੋਟੇ ਜਿਹੇ ਵਰਗ ਜਿਸ ਦੀ ਪ੍ਰਤੀਨਿਧਤਾ ਲਕਸ਼ਮੀ ਕਾਂਤਾ ਵਰਗੇ ਕਰਦੇ ਹਨ ਦੀਆਂ ਭੜਕਾਊ ਅਤੇ ਕੱਟੜਪੁਣੇ ਕਾਰਨ ਹੀ ਘੱਟ-ਗਿਤੀਆਂ ਨੂੰ ਸਖਤ ਕਦਮ ਚੁੱਕਣੇ ਪੈਂਦੇ ਹਨ।

ਉਹਨਾਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਨੂੰ ਪੰਥ ਲਈ ਹਾਨੀਕਾਰਕ ਦਸਦਿਆਂ ਕਿਹਾ ਕਿ ਬਾਦਲਕਿਆਂ ਕਾਰਨ ਭਾਜਪਾ ਸਿੱਖਾਂ ਦੇ ਸਿਰ ਚੜ੍ਹ ਬੋਲ ਰਹੀ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: