Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਦੇ ਪੇਸ਼ਾਵਰ ‘ਚ ਇੱਕ ਸਿੱਖ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ

ਪਾਕਿਸਤਾਨ ਦੇ ਪੇਸ਼ਾਵਰ ‘ਚ ਇੱਕ ਸਿੱਖ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ

Pakistan-flag-300x200ਪਿਸ਼ਾਵਰ, 4 ਸਤੰਬਰ 2014): ਪਾਕਿਸਤਾਨ ਦੇ ਪੇਸ਼ਾਵਰ ਵਿੱਚ ਪਿਛਲੇ ਮਹੀਨੇ ਦੋ ਸਿੱਖਾਂ ਦੀ ਗੋਲੀਮਾਰ ਕੇ ਕੀਤੀ ਹੱਤਿਆ ਤੋਂ ਬਾਅਦ ਫਿਰ ਉੱਤਰ-ਪੱਛਮੀ ਖੈਬਰ ਪਖਤੂਨਵਾ ਸੂਬੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਇਕ ਸਿੱਖ ਵਿਅਕਤੀ ਦੀ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਹੱਤਿਆ ਕਰ ਦਿੱਤੀ।

ਮੀਡੀਆ ਰਿਪੋਰਟਾਂ ਅਨੁਸਾਰ ਅਮਰਜੀਤ ਸਿੰਘ ਦੀ ਲਾਸ਼ ਲੰਘੇ ਦਿਨ ਮਰਦਾਨ ਸ਼ਹਿਰ ਦੇ ਸ਼ਹੀਦਾਂ ਬਾਜ਼ਾਰ ਵਿੱਚ ਸਥਿਤ ਉਸ ਦੀ ਦੁਕਾਨ ਦੇ ਗੁਦਾਮ ਵਿੱਚੋਂ ਮਿਲੀ। ਉਸ ਦੇ ਪੁੱਤਰ ਗਗਨ ਸਿੰਘ ਨੇ ਦੱਸਿਆ ਕਿ ਉਹ ਦੁਪਹਿਰ ਦੇ ਦੋ ਵਜੇ ਤੱਕ ਆਪਣੀ ਮਨਿਆਰੀ ਦੀ ਦੁਕਾਨ ’ਤੇ ਬੈਠਾ ਸੀ ਜਦੋਂ ਉਸ ਦੇ ਪਿਤਾ ਆਏ ਤੇ ਫਿਰ ਉਹ ਘਰ ਚਲਾ ਗਿਆ। ਜਦੋਂ ਉਹ ਦੁਬਾਰਾ ਕਰੀਬ ਪੰਜ ਵਜੇ ਸ਼ਾਮ ਦੁਬਾਰਾ ਆਇਆ ਤਾਂ ਦੁਕਾਨ ਦਾ ਸ਼ਟਰ ਅੱਧ ਤੱਕ ਡਿੱਗਿਆ ਹੋਇਆ ਸੀ ਤੇ ਉਸ ਦੇ ਪਿਤਾ ਗਾਇਬ ਸਨ। ਇਸ ਪਿੱਛੋਂ ਗਗਨ ਨਾਲ ਲੱਗਦੇ ਦੁਕਾਨ ਦੇ ਗੁਦਾਮ ਵਿੱਚ ਗਿਆ ਤਾਂ ਉੱਥੇ ਉਸ ਦੇ ਪਿਤਾ ਦੀ ਲਾਸ਼ ਪਈ ਸੀ।

ਗਗਨ ਅਨੁਸਾਰ ਉਨ੍ਹਾਂ ਦੇ ਪਰਿਵਾਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਤੇ ਉਹ ਲੰਮੇ ਸਮੇਂ ਤੋਂ ਇਥੇ ਰਹਿ ਰਹੇ ਹਨ। ਪੁਲੀਸ ਨੇ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਲੰਘੇ ਮਹੀਨੇ ਪਿਸ਼ਾਵਰ ਦੇ ਹੀ ਹਸਤਨਮਰੀ ਖੇਤਰ ਵਿੱਚ ਦੋ ਵਿਅਕਤੀਆਂ ਨੇ ਸਿੱਖ ਭਾਈਚਾਰੇ ਦੇ ਤਿੰਨ ਮੈਂਬਰਾਂ ’ਤੇ ਗੋਲੀਬਾਰੀ ਕਰ ਦਿੱਤੀ ਸੀ। ਇਸ ਘਟਨਾ ਵਿੱਚ ਜਗਮੋਤ ਸਿੰਘ ਨਾਮੀ ਵਿਅਕਤੀ ਮਾਰਿਆ ਗਿਆ ਸੀ ਜਦਕਿ ਮਨਮੀਤ ਸਿੰਘ ਤੇ ਪਰਮ ਸਿੰਘ ਜ਼ਖ਼ਮੀ ਹੋ ਗਏ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਗਲੈਂਡ ਦੇ ਸਿੱਖਾਂ ਵੱਲੋਂ ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਮਾਇਕ ਪੱਖੋਂ ਵੱਡਾ ਯੋਗਦਾਨ ਪਾਉਣ ਦਾ ਐਲਾਨ ਕੀਤਾ ਗਿਆ ਹੈ।
ਕਨੇਡਾ ਦੀ ਸਿੱਖ ਜਥੇਬੰਦੀ "ਵਰਲਡ ਸਿੱਖ ਆਰਗੇਨਾਈਜੇਸ਼ਨ" (ਵ.ਸਿ.ਆ.) ਵਲੋਂ ਪਾਕਿਸਤਾਨ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਸਾਰੀ ਦੇ ਚੱਲ ਰਹੇ ਕੰਮ ਦੌਰਾਨ ਗੁਰੂ ਨਾਨਕ
"੨੯ ਸਤੰਬਰ ੧੯੮੧ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਦੇ ਰੋਹ ਵਜੋਂ ਭਾਈ ਗਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਹਾਜ ਅਗਵਾ ਕੀਤਾ ਅਤੇ ਲਾਹੌਰ ਲੈ ਗਏ,ਸਤੰਬਰ ੧੯੮੧ ਦੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: