Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਲੁਧਿਆਣਾ ਗੋਲੀ ਕਾਂਡ: ਐੱਸਐੱਸਪੀ ਖੰਨਾ ਮੁਅੱਤਲ, ਐੱਸਐੱਚਓ ਮਨਜਿੰਦਰ ਸਿੰਘ ਸਮੇਤ ਚਾਰ ਮੁਲਾਜ਼ਮ ਬਰਖਾਸਤ

ਲੁਧਿਆਣਾ ਗੋਲੀ ਕਾਂਡ: ਐੱਸਐੱਸਪੀ ਖੰਨਾ ਮੁਅੱਤਲ, ਐੱਸਐੱਚਓ ਮਨਜਿੰਦਰ ਸਿੰਘ ਸਮੇਤ ਚਾਰ ਮੁਲਾਜ਼ਮ ਬਰਖਾਸਤ

Shootingਲੁਧਿਆਣਾ (29 ਸਤੰਬਰ,2014): ਪੁਲਿਸ ਜਿਲਾ ਖੰਨਾ ਦੀ ਮਾਛੀਵਾੜਾ ਥਾਣੇ ਦੇ ਐੱਸਐੱਚਓ ਦੀ ਅਗਵਾਈ ਵਿੱਵ ਬੀਤੇ ਦਿਨੀ ਲੁਧਿਆਣਾ ਵਿੱਚ ਕਤਲਾਨਾ ਹਮਲੇ ਵਿੱਵ ਲੋੜੀਦੇ ਦੋ ਸਕੇ ਭਰਾਵਾਂ ਨੂੰ ਗੋਲੀਆਂ ਮਾਰ ਕੇ ਮਾਰਨ ਦੀ ਘਟਨਾ ਵਿੱਚ ਪੰਜਾਬ ਸਰਕਾਰ ਵਲੋਂ ਹੁਕਮ ਜਾਰੀ ਕਰਕੇ ਖੰਨਾ ਪੁਲਿਸ ਜ਼ਿਲ੍ਹਾ ਦੇ ਸੀਨੀਅਰ ਪੁਲਿਸ ਕਪਤਾਨ ਹਰਸ਼ ਬਾਂਸਲ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਪੁਲਿਸ ਉਚ ਅਧਿਕਾਰੀਆਂ ਵਲੋਂ ਅੱਜ ਦੇਰ ਸ਼ਾਮ ਥਾਣਾ ਮਾਛੀਵਾੜਾ ਦੇ ਐਸ. ਐਚ. ਓ. ਸ: ਮਨਜਿੰਦਰ ਸਿੰਘ ਸਮੇਤ ਚਾਰ ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਗਿਆ।

ਸ੍ਰੀ ਐਮ. ਕੇ. ਤਿਵਾੜੀ ਵਧੀਕ ਡੀ.ਜੀ.ਪੀ. ਪ੍ਰਸ਼ਾਸਨ ਪੰਜਾਬ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਾਂਚ ਟੀਮ ਦਾ ਵੀ ਗਠਨ ਕੀਤਾ ਗਿਆ ਹੈ, ਜਿਸ ਵਿਚ ਪੁਲਿਸ ਕਪਤਾਨ ਲੁਧਿਆਣਾ ਦਿਹਾਤੀ ਰਵਚਰਨ ਸਿੰਘ ਬਰਾੜ, ਏ. ਡੀ. ਸੀ. ਪੀ. ਲੁਧਿਆਣਾ-4 ਸਤਵੀਰ ਸਿੰਘ ਅਟਵਾਲ ਤੇ ਏ.ਸੀ.ਪੀ. ਸਾਹਨੇਵਾਲ ਲਖਵੀਰ ਸਿੰਘ ਟਿਵਾਣਾ ਨੂੰ ਦਰਜ ਕੀਤੀ ਗਈ ਮੁੱਢਲੀ ਰਿਪੋਰਟ ਦੀ ਜਾਂਚ ਪੜਤਾਲ ਕਰਨ ਲਈ ਕਿਹਾ ਗਿਆ ਹੈ।

ਲੁਧਿਆਣਾ ਰੇਂਜ ਦੇ ਡੀ. ਆਈ. ਜੀ. ਸ: ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਐਸ. ਐਚ. ਓ. ਇੰਸਪੈਕਟਰ ਮਨਜਿੰਦਰ ਸਿੰਘ ਤੋਂ ਇਲਾਵਾ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕੀਤਾ ਗਿਆ ਹੈ, ਉਨ੍ਹਾਂ ‘ਚ ਮਨਜਿੰਦਰ ਸਿੰਘ, ਰੀਡਰ ਯਾਦਵਿੰਦਰ ਸਿੰਘ, ਹੋਮਗਾਰਡ ਦਾ ਜਵਾਨ ਅਜੀਤ ਸਿੰਘ ਅਤੇ ਬਲਦੇਵ ਸਿੰਘ ਸ਼ਾਮਿਲ ਹਨ।

ludhianaਜਾਣਕਾਰੀ ਅਨੁਸਾਰ ਪੁਲਿਸ ਉਚ ਅਧਿਕਾਰੀਆਂ ਵਲੋਂ ਖੰਨਾ ਦੇ ਸੀਨੀਅਰ ਪੁਲਿਸ ਕਪਤਾਨ ਹਰਸ਼ ਬਾਂਸਲ ਨੂੰ ਮੁਅੱਤਲ ਕਰਨ ਦੀ ਕਾਰਵਾਈ ਆਈ.ਜੀ. ਨਿਰਮਲ ਸਿੰਘ ਢਿੱਲੋਂ ਦੀ ਰਿਪੋਰਟ ਤੋਂ ਬਾਅਦ ਅਮਲ ‘ਚ ਲਿਆਂਦੀ ਗਈ। ਸ. ਢਿੱਲੋਂ ਨੇ ਆਪਣੀ ਜਾਂਚ ਰਿਪੋਰਟ ‘ਚ ਸ੍ਰੀ ਬਾਂਸਲ ਵਲੋਂ ਇਸ ਮਾਮਲੇ ‘ਚ ਕੀਤੀ ਕਾਰਵਾਈ ‘ਤੇ ਅਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਸੀ ਤੇ ਸ. ਢਿੱਲੋਂ ਨੇ ਸ਼੍ਰੀ ਬਾਂਸਲ ਉਪਰ ਐਸ.ਐਚ.ਓ. ਮਾਛੀਵਾੜਾ ਨੂੰ ਬਚਾਉਣ ਦਾ ਵੀ ਦੋਸ਼ ਲਾਇਆ ਸੀ।

ਉਨ੍ਹਾਂ ਦੱਸਿਆ ਕਿ ਐਸ ਐਚ ਓ ਦਾ ਪੁਰਾਣਾ ਰਿਕਾਰਡ ਵੀ ਤਲਬ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਮ੍ਰਿਤਕ ਲੜਕਿਆਂ ਜਤਿੰਦਰ ਸਿੰਘ ਤੇ ਹਰਿੰਦਰ ਸਿੰਘ ਦੇ ਮਾਪਿਆਂ ਨਾਲ ਵੀ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਵੀ ਸਾਰੇ ਘਟਨਾਕ੍ਰਮ ਬਾਰੇ ਜਾਣਕਾਰੀ ਲਈ ਗਈ ਹੈ। ਕਮਿਸ਼ਨ ਵਲੋਂ ਵੱਖ ਵੱਖ ਪਹਿਲੂਆਂ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਸਾਰੇ ਮਾਮਲੇ ਦੀ ਜਾਂਚ ਦਾ ਕੰਮ ਏ. ਡੀ. ਜੀ. ਪੀ. ਅਧਿਕਾਰੀ ਨੂੰ ਸੌਂਪੇ।

ਮ੍ਰਿਤਕ ਲੜਕਿਆਂ ਦੇ ਮਾਪਿਆਂ ਨੇ ਪ੍ਰਗਟਾਇਆ ਜਾਨ ਦਾ ਖ਼ਦਸ਼ਾ:
ਸਥਾਨਕ ਸਰਕਟ ਹਾਊਸ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਨੌਜਵਾਨਾਂ ਦੇ ਪਿਤਾ ਸ: ਸਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਕਸੂਰ ਸਿਰਫ਼ ਇੰਨਾ ਸੀ ਕਿ ਉਨ੍ਹਾਂ ਨੇ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ਦੀ ਹਮਾਇਤ ਨਹੀਂ ਕੀਤੀ, ਜਿਸ ਕਾਰਨ ਪਿੰਡ ਦੀ ਮਹਿਲਾ ਸਰਪੰਚ ਦਾ ਪਤੀ ਗੁਰਜੀਤ ਸਿੰਘ ਉਨ੍ਹਾਂ ਨਾਲ ਰੰਜਿਸ਼ ਰੱਖਦਾ ਸੀ।

ਉਨ੍ਹਾਂ ਦੱਸਿਆ ਕਿ ਪਹਿਲਾਂ ਸਰਪੰਚ ਦੇ ਪਤੀ ਨੇ ਉਸਦੇ ਲੜਕਿਆਂ ਨੂੰ ਝੂਠੇ ਕੇਸ ਵਿਚ ਫਸਾ ਦਿੱਤਾ ਤੇ ਫਿਰ ਉਨ੍ਹਾਂ ਨੂੰ ਕਤਲ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਪੰਚ ਦਾ ਭਰਾ ਤੇ ਉਸਦੇ ਕੁਝ ਹਮਾਇਤੀ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਗੁਰਜੀਤ ਸਿੰਘ ਵੱਲੋਂ ਜਿਸ ਪਿਸਤੌਲ ਤੋਂ ਗੋਲੀਆਂ ਚਲਾਈਆਂ ਗਈਆਂ ਹਨ, ਉਹ ਮਹਿਲਾ ਸਰਪੰਚ ਦਾ ਸੀ। ਇਸ ਲਈ ਉਸ ਨੂੰ ਵੀ ਇਸ ਕੇਸ ‘ਚ ਨਾਮਜ਼ਦ ਕੀਤਾ ਜਾਵੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ 27 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੀ ਸੋਚ ਨੂੰ ਸਮਰਪਿਤ ਵਿਚਾਰ-ਚਰਚਾ ਕਰਵਾਈ ਜਾਵੇਗੀ। ਸਮਾਗਮ ਦਾ ਕੇਂਦਰੀ ਵਿਸ਼ਾ “ਹੁਕਮਰਾਨ ਬਣੋ” ਹੋਵੇਗਾ।
‘ਪਿੰਡ ਬਚਾਓ ਪੰਜਾਬ ਬਚਾਓ ਸੰਸਥਾ’ ਵੱਲੋਂ 14 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਵਿਚਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਸਵੇਰੇ 10:30 ਵਜੇ ਸ਼ੁਰੂ ਹੋਵੇਗਾ।
ਪੰਜਾਬ ਪੁਲਿਸ ਨੇ ਐਮ.ਪੀ. ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਚੀਮਾ ਬਾਠ ਪਿੰਡ ਦੇ ਲਵਪ੍ਰੀਤ ਸਿੰਘ ਨਾਲ ਚਾਰ ਗਰਾਮ ਆਈਸ ਨਸ਼ੇ ਨਾਲ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ
ਕਿਸੇ ਵੀ ਸੂਬੇ, ਸਟੇਟ ਜਾਂ ਸਮਾਜ ਦੇ ਬੱਚਿਆਂ ਤੇ ਬਜੁਰਗਾਂ ਦੀ ਜੀਵਨ ਉਤੇ ਨਿਰਭਰ ਕਰਦਾ ਹੈ ਕਿ ਉਹ ਕਿਹੋ ਜਿਹੀ ਜਿੰਦਗੀ ਬਤੀਤ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਹਕੂਮਤੀ ਪੱਧਰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: