Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੇਕਰ ਭਾਰਤ ਸਰਕਾਰ ਤੇ ਭਾਰਤ ਵਾਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਆਪਣੀ ਹੋਂਦ ਬਚੀ ਰਹਿਣ ਦਾ ਕਾਰਨ ਮੰਨਦੇ ਹਨ ਤਾਂ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾ ਕੱਟਣ ਦੇ ਬਾਵਜੂਦ ਨਜ਼ਰਬੰਦ ਸਿੱਖ ਤੁਰੰਤ ਰਿਹਾਅ ਕੀਤੇ ਜਾਣ : ਭਾਈ ਪੰਥਪ੍ਰੀਤ ਸਿੰਘ ਖਾਲਸਾ

ਜੇਕਰ ਭਾਰਤ ਸਰਕਾਰ ਤੇ ਭਾਰਤ ਵਾਸੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੂੰ ਆਪਣੀ ਹੋਂਦ ਬਚੀ ਰਹਿਣ ਦਾ ਕਾਰਨ ਮੰਨਦੇ ਹਨ ਤਾਂ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾ ਕੱਟਣ ਦੇ ਬਾਵਜੂਦ ਨਜ਼ਰਬੰਦ ਸਿੱਖ ਤੁਰੰਤ ਰਿਹਾਅ ਕੀਤੇ ਜਾਣ : ਭਾਈ ਪੰਥਪ੍ਰੀਤ ਸਿੰਘ ਖਾਲਸਾ

ਭਾਈ ਪੰਥਪ੍ਰੀਤ ਸਿੰਘ ਗੁਰਮਤਿ ਸਮਾਗਮ ਦੌਰਾਨ ਵਿਚਾਰਾਂ ਸਾਝੀਆਂ ਕਰਦੇ ਹੋਏ
ਭਾਈ ਪੰਥਪ੍ਰੀਤ ਸਿੰਘ ਗੁਰਮਤਿ ਸਮਾਗਮ ਦੌਰਾਨ ਵਿਚਾਰਾਂ ਸਾਝੀਆਂ ਕਰਦੇ ਹੋਏ

ਵੈਨਕੂਵਰ (26 ਨਵੰਬਰ, 2014): ਕੈਨੇਡਾ ‘ਚ ਸਿੱਖੀ ਪ੍ਰਚਾਰ ਲਈ ਪੁੱਜੇ ਭਾਈ ਪੰਥਪ੍ਰੀਤ ਸਿੰਘ ਖਾਲਸਾ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਬੋਲਦਿਆਂ ਕਿਹਾ ਕਿ ਭਾਈ ਪੰਥਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਸਰਕਾਰ ਤੇ ਦੇਸ਼ ਵਾਸੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਆਪਣੀ ਹੋਂਦ ਬਚੀ ਰਹਿਣ ਦਾ ਕਾਰਨ ਮੰਨਦੇ ਹਨ ਤਾਂ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾ ਕੱਟਣ ਦੇ ਬਾਵਜੂਦ ਨਜ਼ਰਬੰਦ ਅਤੇ ਬੇਕਸੂਰ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

ਉਨਾਂ ਕਿਹਾ ਕਿ ਗੁਰੂ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਵਿਚਾਰਾਂ ਦੀ ਆਜ਼ਾਦੀ ਲਈ ਸ਼ਹੀਦੀ ਦਿੱਤੀ ਸੀ, ਨਾ ਕਿ ਕਿਸੇ ਵਿਸ਼ੇਸ਼ ਧਰਮ ਨੂੰ ਬਚਾਉਣ ਲਈ।

ਉਨ੍ਹਾਂ ਦੱਸਿਆ ਕਿ ਦੁਨੀਆ ਦੇ ਇਤਿਹਾਸ ‘ਚ ਇਹ ਪਹਿਲੀ ਮਿਸਾਲ ਹੈ ਜਦੋਂ ਵਿਰੋਧੀ ਵਿਚਾਰਾਂ ਦੀ ਸੁਤੰਤਰਤਾ ਲਈ ਸ਼ਹਾਦਤ ਦਿੱਤੀ ਗਈ ਹੋਵੇ ਅਤੇ ਇਸ ਆਧਾਰ ‘ਤੇ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਨੂੰ ਹੀ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਗੁਰਦੁਆਰਾ ਸਿੰਘ ਸਭਾ ਸਰੀ, ਗੁਰਦੁਆਰਾ ਦਸਮੇਸ਼ ਦਰਬਾਰ ਸਰੀ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਐਬਟਸਫੋਰਡ, ਗੁਰੂ ਨਾਨਕ ਗੁਰਦੁਆਰਾ ਸਰੀ-ਡੈਲਟਾ ਅਤੇ ਖਾਲਸਾ ਦਰਬਾਰ ਵੈਨਕੂਵਰ ‘ਚ ਸਿੱਖ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਤੇ ਡੇਰਾਵਾਦ ਤੋਂ ਬਚਣ ਦਾ ਸੰਦੇਸ਼ ਦਿੱਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਸਿਆਸੀ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਨੇ ਜਰਮਨ ਅਤੇ ਇਟਲੀ 'ਚ ਹੋਈਆਂ ਘਟਨਾਵਾਂ 'ਤੇ ਦੁਖ ਦਾ ਇਜ਼ਹਾਰ ਕੀਤਾ ਹੈ। ਜੇਲ੍ਹ 'ਚ ਮੁਲਾਕਾਤ ਕਰਨ
ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿੱਚ ਵਾਪਰੀ ਟਕਰਾਅ ਦੀ ਘਟਨਾ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ ਧਿਰਾਂ ਨੂੰ ਅਕਾਲ ਤਖ਼ਤ
ਫਰੈਂਕਫੋਰਟ ਦੇ ਗੁਰਦੁਆਰਾ ਸਾਹਿਬ ਵਿੱਚ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਦੇ ਦੀਵਾਨ ਮੌਕੇ ਵਾਪਰੀ ਘਟਨਾ ਦੀ ਜਰਮਨੀ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ।
ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪਿੰਡ ਬਹਿਬਲ ਕਲਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: