Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁਜਰਾਤ ਵਿੱਚ ਭਾਜਪਾ ਦੇ ਬੰਦਿਆਂ ਨੇ ਕੀਤਾ ਸਿੱਖ ਕਿਸਾਨਾਂ ‘ਤੇ ਹਮਲਾ, ਗੱਡੀਆਂ ਭੰਨੀਆਂ

ਗੁਜਰਾਤ ਵਿੱਚ ਭਾਜਪਾ ਦੇ ਬੰਦਿਆਂ ਨੇ ਕੀਤਾ ਸਿੱਖ ਕਿਸਾਨਾਂ ‘ਤੇ ਹਮਲਾ, ਗੱਡੀਆਂ ਭੰਨੀਆਂ

ਬਠਿੰਡਾ (24 ਜਨਵਰੀ, 2015): ਜਦੋਂ ਤੋਂ ਕੇਦਰ ਵਿੱਚ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਾਜਪਾ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਸ ਸਮੇਂ ਤੋਂ ਹੀ ਭਾਰਤ ਵਿੱਚ ਰਹਿੰਦੀਆਂ ਘੱਟ ਗਿਣਤੀਆਂ ਦਾ ਜਿਉਣਾ ਦੁੱਬਰ ਹੋਇਆ ਪਿਆ ਹੈ।ਘੱਟ ਗਿਣਤੀ ਨਾਲ ਸਬੰਧਿਤ ਚਾਹੇ ਮੁਸਲਮਾਨ ਹੋਣ, ਚਾਹੇ ਇਸਾਈ ਜਾਂ ਫਿਰ ਪੰਜਾਬ ਤੋਂ ਬਾਹਰ ਰਹਿੰਦੇ ਸਿੱਖ, ਇਨ੍ਹਾਂ ‘ਤੇ ਆਏ ਦਿਨ ਹਮਲੇ ਹੋ ਰਹੇ ਹਨ ਅਤੇ ਇਹ ਲੋਕ ਮੌਤ ਅਤੇ ਭੈਅ ਦੇ ਸਾਏ ਹੇਠ ਜੀਅ ਰਹੇ ਹਨ।

image-copy-300x168
ਭੁੱਜ ਵਿੱਚ ਪੀੜਤ ਕਿਸਾਨ ਨੁਕਸਾਨੇ ਵਾਹਨਾਂ ਨਾਲ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਿੱਤਰੀ ਰਾਜ ਗੁਜਰਾਤ ਵਿੱਚ ਜਿੱਥੇ ਭਾਜਪਾ ਦੀ ਸਰਕਾਰ ਹੈ, ਦੇ ਜ਼ਿਲ੍ਹਾ ਭੁੱਜ ਦੇ ਪਿੰਡ ਲੋਰੀਆ ਵਿੱਚ ਹਾਕਮ ਧਿਰ ਨਾਲ ਸਬੰਧਤ ਲੋਕਾਂ ਨੇ ਪੰਜਾਬ ਦੇ ਕਿਸਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਵਿੱਚ ਕਿਸਾਨ ਜਗਜੀਤ ਸਿੰਘ ਜ਼ਖ਼ਮੀ ਹੋ ਗਿਆ ਤੇ ਦਰਜਨ ਦੇ ਕਰੀਬ ਕਿਸਾਨਾਂ ਨੇ ਮੁਸ਼ਕਿਲ ਨਾਲ ਜਾਨ ਬਚਾਈ। ਹਮਲਾਵਰਾਂ ਨੇ ਕਿਸਾਨਾਂ ਦੀਆਂ ਦੋ ਗੱਡੀਆਂ ਭੰਨ ਦਿੱਤੀਆਂ।

ਬਠਿੰਡਾ ਦੇ ਪਿੰਡ ਪਿਥੋ ਦੇ ਕਿਸਾਨ ਭਰਾ ਜਸਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਹੋਰ ਕਿਸਾਨਾਂ ਨਾਲ ਅੱਜ ਗੁਜਰਾਤ ਦੇ ਲੋਰੀਆ ‘ਚ ਜ਼ਮੀਨ ਦੀ ਪੈਮਾਇਸ਼ ਕਰਾ ਰਹੇ ਸਨ। ਕਿਸਾਨ ਭਰਾਵਾਂ ਨੇ ਦੱਸਿਆ ਕਿ ਗੁਜਰਾਤ ਸਰਕਾਰ ਵੱਲੋਂ ਕੱਛ ਖੇਤਰ ਵਿੱਚ ਜ਼ਮੀਨ ਦੀ ਪੈਮਾਇਸ਼ ਕੀਤੀ ਜਾ ਰਹੀ ਹੈ ਤਾਂ ਜੋ ਜ਼ਮੀਨੀ ਨਕਸ਼ੇ ਕੰਪਿਊਟਰ ‘ਤੇ ਪਾਏ ਜਾ ਸਕਣ। ਇਸੇ ਤਹਿਤ ਉਹ ਉਥੇ ਗਏ।
ਉਨ੍ਹਾਂ ਨੇ 60 ਏਕੜ ਜ਼ਮੀਨ ਦੀ ਪੈਮਾਇਸ਼ ਕਰਾਈ ਤੇ ਜਦੋਂ ਖੇਤਾਂ ‘ਚੋਂ ਵਾਪਸ ਜਾਣ ਲੱਗੇ ਤਾਂ ਭਾਜਪਾ ਆਗੂ ਤੇ ਸਾਬਕਾ ਸਰਪੰਚ ਦੀ ਅਗਵਾਈ ਵਿੱਚ ਦਰਜਨਾਂ ਜਣਿਆਂ ਨੇ ਉਨ੍ਹਾਂ ਦਾ ਰਸਤਾ ਰੋਕ ਲਿਆ ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ।

ਕਿਸਾਨ ਅੰਗਰੇਜ਼ ਸਿੰਘ ਨੇ ਦੱਸਿਆ ਕਿ ਉਸ ਦੀ ਗੱਡੀ ਦੇ ਪਿਛਲੇ ਸ਼ੀਸ਼ੇ ਚਕਨਾਚੂਰ ਹੋ ਗਏ, ਜਦੋਂਕਿ ਇੱਕ ਮਾਰੂਤੀ ਕਾਰ ਦੇ ਸਾਰੇ ਸ਼ੀਸ਼ੇ ਭੰਨ ਦਿੱਤੇ ਗਏ। ਕੋਟਕਪੂਰਾ ਦੇ ਵਸਨੀਕ ਅਮਨਦੀਪ ਸਿੰਘ ਨੇ ਦੱਸਿਆ ਕਿ ਭੁੱਜ ਪੁਲੀਸ ਨੂੰ ਲਿਖਤੀ ਦਰਖ਼ਾਸਤ ਦੇਣ ਦੇ ਬਾਵਜੂਦ ਸੁਰੱਖਿਆ ਨਹੀਂ ਦਿੱਤੀ ਗਈ। ਪਿੰਡ ਕਾਉਣੀ ਦੇ ਕਿਸਾਨ ਜਗਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀਆਂ ਜ਼ਮੀਨਾਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਤਹਿਤ ਅਜਿਹਾ ਕੀਤਾ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਗੁਜਰਾਤ ਸਰਕਾਰ ਵੱਲੋਂ ਜ਼ਮੀਨਾਂ ਦੇ ਕੰਪਿਊਟੀਕਰਨ ਲਈ ਇੱਕ ਪ੍ਰਾਈਵੇਟ ਕੰਪਨੀ ਨੂੰ ਕੰਮ ਦਿੱਤਾ ਹੋਇਆ ਹੈ। ਅੱਜ ਇਸ ਪ੍ਰਾਈਵੇਟ ਕੰਪਨੀ ਦੇ ਦੋ ਮੁਲਾਜ਼ਮ ਆਨੰਦ ਅਤੇ ਜੀਤਾ ਰਾਮ ਪੰਜਾਬੀ ਕਿਸਾਨਾਂ ਦੀ ਜ਼ਮੀਨ ਦੀ ਪੈਮਾਇਸ਼ ਕਰ ਰਹੇ ਸਨ। ਉਹ ਵੀ ਹਮਲਾਵਰਾਂ ਤੋਂ ਮੁਸ਼ਕਿਲ ਨਾਲ ਬਚੇ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਖਾਲਸਾ ਪੰਥ ਦੇ ਤਖਤ ਖਾਲਸਾ ਪੰਥ ਦੇ ਪਾਤਿਸ਼ਾਹੀ ਦਾਅਵੇ ਦੇ ਕੇਂਦਰ ਹਨ। ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਵਾਲੀ ਭਾਰਤ ਸਰਕਾਰ ਸਿੱਖ ਤਖਤਾਂ ਨੂੰ ਸਿੱਧੇ ਸਰਕਾਰੀ ਕੰਟਰੋਲ ਹੇਠ ਲਿਆਉਣ
ਦਲ ਖ਼ਾਲਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵਿਚਾਲੇ ਪਾਰਲੀਮੈਂਟ ਦੇ ਬਾਹਰ ਹੋਈ ਸ਼ਬਦੀ ਜੰਗ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿੱਖ
ਬ੍ਰਿਟਿਸ਼ ਕੋਲੰਬੀਆ ਗੁਰਦੁਆਰਾ ਕੌਂਸਲ ਅਤੇ ਓਂਟਾਰੀਓ ਗੁਰਦੁਆਰਾ ਕਮੇਟੀ ਵੱਲੋਂ ਇਕ ਸ੍ਰੀ ਅਕਾਲ ਤਖਤ ਸਾਹਿਬ ਦੀ ਸੁਤੰਤਰਤਾ ਦੀ ਮੁੜ-ਬਹਾਲੀ ਅਤੇ ਪੰਥਕ ਸੰਸਥਾਵਾਂ ਦੀ ਨਵ-ਉਸਾਰੀ ਬਾਰੇ ਇਕ ਮਹੱਤਵਪੂਰਨ ਲਿਖਤੀ ਬਿਆਨ ਜਾਰੀ ਕੀਤਾ
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਵੱਲੋਂ 7-8 ਅਕਤੂਬਰ ਦਿਨ ਸ਼ਨੀਵਾਰ,ਐਤਵਾਰ ਨੂੰ ਗਿਆਨੀ ਦਿੱਤ ਸਿੰਘ ਜੀ ਆਡੀਟੋਰੀਅਮ, ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ,ਫਤਹਿਗੜ ਸਾਹਿਬ ਵਿਖੇ ਸਿੰਘ ਸਭਾ ਲਹਿਰ ਦਾ 150ਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: