Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਹਿਰੀ ਪਾਣੀ ਦਾ ਹਰ ਪਿੰਡ ਨੂੰ ਮਿਲਣਾਂ ਸਮੇਂ ਦੀ ਮੁੱਢਲੀ ਲੋੜ: ਮਿਸਲ ਪੰਜ-ਆਬ

ਨਹਿਰੀ ਪਾਣੀ ਦਾ ਹਰ ਪਿੰਡ ਨੂੰ ਮਿਲਣਾਂ ਸਮੇਂ ਦੀ ਮੁੱਢਲੀ ਲੋੜ: ਮਿਸਲ ਪੰਜ-ਆਬ

ਚੰਡੀਗੜ੍ਹ – ਬੀਤੇ ਦਿਨੀਂ ਮਿਸਲ ਪੰਜ-ਆਬ ਕਮੇਟੀ ਵੱਲੋਂ ਚਲਾਈ ਗਈ ਨਹਿਰੀ ਪਾਣੀ ਦੀ ਮੰਗ ਦੇ ਸਬੰਧ ਵਿੱਚ ਦਸੂਹਾ ਬਲਾਕ ਦੇ ਪਿੰਡ ਦੁੱਗਲ ਦੀ ਪੰਚਾਇਤ ਵੱਲੋਂ ਮਤਾ ਪਾਇਆ ਗਿਆ।

ਇਸ ਮੌਕੇ ਮਿਸਲ ਪੰਜ-ਆਬ ਕਮੇਟੀ ਵਲੋਂ ਪਿੰਡ ਵਾਸੀਆਂ ਨੂੰ ਨਹਿਰੀ ਪਾਣੀ ਦੇ ਆਪਣੇ ਇਲਾਕੇ ਨੂੰ ਹੋਣ ਵਾਲੇ ਲਾਭ ਅਤੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਪਾਏ ਜਾ ਰਹੇ ਮਤਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਪਿੰਡ ਦੁੱਗਲ ਨਿਵਾਸੀ ਸਰਪੰਚ ਵਿਨੋਦ ਕੁਮਾਰ ਜੀ ਨੇ ਦੱਸਿਆ ਕਿ ਸਾਡੇ ਇਲਾਕੇ ਵਿੱਚ ਚ ਸ਼ਰਾਬ ਫੈਕਟਰੀ ਕਾਰਨ ਪਿੰਡ ਦਾ ਜ਼ਮੀਨੀ ਪਾਣੀ ਜ਼ਹਿਰੀਲਾ ਹੋ ਚੁੱਕਾ ਹੈ ਇਸ ਪਾਣੀ ਦੀ ਲਗਾਤਾਰ ਖੇਤੀ ਸਿੰਚਾਈ ਲਈ ਅਤੇ ਆਪਣੇ ਪੀਣ ਲਈ ਵਰਤੋਂ ਕਰਨ ਨਾਲ ਨਾਮੁਰਾਦ ਬਿਮਾਰੀਆਂ ਲੱਗ ਰਹੀਆਂ ਹਨ ਇਸ ਲਈ ਸਾਡੇ ਇਲਾਕੇ ਨੂੰ ਨਹਿਰੀ ਪਾਣੀ ਦੀ ਸਖ਼ਤ ਲੋੜ ਹੈ।

ਪਿੰਡ ਦੁੱਗਲ ਦੀ ਪੰਚਾਇਤ ਨੇ ਮਿਸਲ ਪੰਜ-ਆਬ ਕਮੇਟੀ ਵੱਲੋਂ ਚਲਾਈ ਗਈ ਨਹਿਰੀ ਪਾਣੀ ਦੀ ਮੰਗ ਦੀ ਮੁਹਿੰਮ ਦਾ ਸਾਥ ਦਿੰਦਿਆਂ ਸਰਪੰਚ ਵਿਨੋਦ ਕੁਮਾਰ ਜੀ ਦੀ ਪ੍ਰਧਾਨਗੀ ਹੇਠ ਮਤੇ ਦੀ ਕਾਪੀ ਕਮੇਟੀ ਨੂੰ ਸੋਂਪੀ ਅਤੇ ਗੁਰਪ੍ਰੀਤ ਸਿੰਘ ਖੁੱਡਾ ਨੇ ਪਿੰਡ ਦੀ ਪੰਚਾਇਤ ਦਾ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਹਰ ਪਿੰਡ ਵਿੱਚ ਨਹਿਰੀ ਪਾਣੀ ਦਾ ਮਿਲਣਾ ਇਸ ਸਮੇਂ ਦੀ ਮੁੱਢਲੀ ਲੋੜ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬੀਤੇ ਦਿਨੀ ਭਾਰਤੀ ਕਿਸਾਨ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਅਤੇ ਮਿਸਲ ਪੰਜ-ਆਬ ਕਮੇਟੀ ਮੈਂਬਰ ਭਾਈ ਜੁਝਾਰ ਸਿੰਘ ਜੀ ਦੇ ਪਿੰਡ ਕੇਸੋਪੁਰ ਵਿੱਚ ਹੋਏ ਇਕੱਠ ਵਿੱਚ ਇਲਾਕੇ ਦੀਆਂ 20 ਪਿੰਡਾਂ ਦੀਆਂ ਪੰਚਾਇਤਾਂ
ਮਿਸਲ ਪੰਜ-ਆਬ ਵੱਲੋਂ ਨਹਿਰੀ ਪਾਣੀ ਦੀ ਮੰਗ ਲਈ ਚਲਾਈ ਮੁਹਿੰਮ ਨੂੰ ਹਰ ਪਿੰਡ ਦੀ ਪੰਚਾਇਤ ਦੁਆਰਾ ਮਤੇ ਪਾ ਕੇ ਦੇਣ ਦੀ ਲੋੜ ਹੈ ਤਾਂ ਜੋ ਨਹਿਰੀ ਪਾਣੀ ਹਰ ਪਿੰਡ ਹਰ
ਅੱਜ ਬਲਾਕ ਭੂੰਗਾ ਵਿਖੇ ਭੂੰਗਾ ਬਲਾਕ ਦੇ ਸਰਪੰਚ ਯੂਨੀਅਨ ਦੇ ਪ੍ਰਧਾਨ ਸਰਪੰਚ ਸ਼੍ਰੀ ਜੈ ਪਾਲ ਜੀ ਪਿੰਡ ਬਾਹਟੀਵਾਲ ਅਤੇ ਵਾਈਸ ਪ੍ਰਧਾਨ ਸ਼੍ਰੀਮਤੀ ਰਜਿੰਦਰ ਕੌਰ ਪਿੰਡ ਆਰਨਿਆਲ ਵੱਲੋਂ ਭੂੰਗਾ ਬਲਾਕ ਦੇ
ਮਿਸਲ ਪੰਜ-ਆਬ ਕਮੇਟੀ ਵੱਲੋਂ ਨਹਿਰੀ ਪਾਣੀ ਦੀ ਪ੍ਰਾਪਤੀ ਲਈ ਚਲਾਈ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਬੀਤੇ ਦਿਨੀ ਗੁਰਦੁਆਰਾ ਸ਼੍ਰੀ ਰਾਮਪੁਰ ਖੇੜਾ ਸਾਹਿਬ ਵਿਖੇ 'ਸਾਡਾ ਏਕਾ ਜ਼ਿੰਦਾਬਾਦ ਮੋਰਚਾ ' ਅਤੇ ਮਿਸਲ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: