ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਸਿਆਸੀ ਝਟਕੇ ਲੱਗ ਰਹੇ ਹਨ। ਬੀਤੇ ਦਿਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ਿਆਂ ਤੋਂ ਬਾਅਦ ਅੱਜ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਜਾਣਕਾਰੀ ਅਨੁਸਾਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਹੈ। ਉਹ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਆਪਣੇ ਅਸਤੀਫ਼ੇ ਦਿੱਤੇ ਜਾਣ ਤੋਂ ਬਾਅਦ ਅੱਜ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਅਸਤੀਫ਼ੇ ਨਾਲ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਜ਼ਿਲ੍ਹੇ ਦੇ ਸਨੌਰ ਹਲਕੇ ਤੋਂ ਵਿਧਾਇਕ ਹਨ, ਜਦਕਿ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਦੇ ਹਨ।