Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਬਾਦਲਾਂ ‘ਤੇ ਕੈਪਟਨ ਦੀਆਂ ਮਿਹਰਬਾਨੀਆਂ ਦਾ ਆਪ ਵਲੋਂ ਵਿਰੋਧ

ਬਾਦਲਾਂ ‘ਤੇ ਕੈਪਟਨ ਦੀਆਂ ਮਿਹਰਬਾਨੀਆਂ ਦਾ ਆਪ ਵਲੋਂ ਵਿਰੋਧ

ਚੰਡੀਗੜ੍ਹ: ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਸੁਰੱਖਿਆ ਦੇ ਨਾਮ ‘ਤੇ ਕਰੋੜਾਂ ਰੁਪਏ ਖ਼ਰਚ ਕੇ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਮਹਿੰਗੀਆਂ ਗੱਡੀਆਂ ਦੇਣ ਦਾ ਆਮ ਆਦਮੀ ਪਾਰਟੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਹੈ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ‘ਆਪ’ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤੋਂ ਹੀ ਵਿੱਤੀ ਸੰਕਟ ਵਿਚੋਂ ਲੰਘ ਰਹੇ ਸੂਬੇ ਉੱਤੇ ਬੇ-ਲੋੜ੍ਹਾ ਭਾਰ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰੀ ਖ਼ਰਚੇ ਘੱਟ ਕਰ ਕੇ ਖ਼ਜ਼ਾਨੇ ਨੂੰ ਭਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਇੱਕ ਵਾਰ ਫਿਰ ਆਪਣੇ ਸ਼ਬਦਾਂ ਤੋਂ ਮੁੱਕਰਦੇ ਨਜ਼ਰ ਆ ਰਹੇ ਹਨ।

ਕੈਪਟਨ ਅਮਰਿੰਦਰ ਅਤੇ ਸੁਖਬਰਿ ਬਾਦਲ ਦੀ ਇਕ ਪੁਰਾਣੀ ਤਸਵੀਰ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਕਿਸਾਨ ਅਤੇ ਖੇਤ ਮਜ਼ਦੂਰ ਕਰਜ਼ੇ ਦੀ ਮਾਰ ਹੇਠ ਆ ਕੇ ਆਤਮ ਹੱਤਿਆਵਾਂ ਕਰ ਰਹੇ ਹਨ ਪਰ ਕੈਪਟਨ ਉਨ੍ਹਾਂ ਦੀ ਮਾਲੀ ਮਦਦ ਕਰਨ ਦੀ ਥਾਂ ਬਾਦਲਾਂ ਨਾਲ ਆਪਣੀ ਯਾਰੀ ਨਿਭਾ ਕੇ ਲੋਕਾਂ ਦੇ ਖ਼ੂਨ ਪਸੀਨੇ ਨਾਲ ਕਮਾਏ ਟੈਕਸ ਦੇ ਪੈਸੇ ਦੀ ਬਰਬਾਦੀ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਡਾ. ਬਲਬੀਰ ਨੇ ਕਿਹਾ ਕਿ ਸਰਕਾਰੀ ਮੁਲਜ਼ਮਾਂ ਨੂੰ ਤਨਖ਼ਾਹਾਂ ਅਤੇ ਭੱਤੇ ਦੇਣ ਸਮੇਂ ਤਾਂ ਸਰਕਾਰ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀ ਹੈ, ਹੁਣ ਬਾਦਲਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੀਆਂ ਗੱਡੀਆਂ ਖ਼ਰੀਦਣ ਲਈ 50 ਕਰੋੜ ਕਿਥੋਂ ਆ ਗਏ? ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਜੇਬ ਕੱਟ ਕੇ ਹਰ ਸਾਲ ਸੁਰੱਖਿਆ ਦੇ ਨਾਮ ਉੱਤੇ 12 ਕਰੋੜ ਰੁਪਏ ਖ਼ਰਚਣਾ ਸੂਬੇ ਦੇ ਲੋਕਾਂ ਨਾਲ ਭੱਦਾ ਮਜ਼ਾਕ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨੇ ਲੋਕਾਂ ਦੁਆਰਾ ਚੁਣੇ ਹੋਏ ਆਮ ਆਦਮੀ ਪਾਰਟੀ, ਭਾਜਪਾ ਅਤੇ ਇੱਥੋਂ ਤੱਕ ਕਿ ਕੁੱਝ ਕਾਂਗਰਸੀ ਵਿਧਾਇਕਾਂ ਨੂੰ ਵੀ ਮਿਆਦ ਲੰਘ ਚੁੱਕੀਆਂ ਗੱਡੀਆਂ ਦਿੱਤੀਆਂ ਹੋਈਆਂ ਹਨ ਅਤੇ ਦੂਜੇ ਪਾਸੇ ਪਹਿਲਾਂ ਤੋਂ ਹੀ ਲਗਜਰੀ ਗੱਡੀਆਂ ਵਿਚ ਘੁੰਮ ਰਹੇ ਬਾਦਲ ਪਰਿਵਾਰ ਉੱਤੇ ਮਿਹਰਬਾਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਨਸ਼ੇ ਦੇ ਮਾਮਲੇ ਵਿਚ ਕਾਰਵਾਈ ਕਰ ਕੇ ਬਿਕਰਮ ਮਜੀਠੀਆ ਨੂੰ ਜੇਲ੍ਹ ਵਿਚ ਸੁੱਟਣ ਦੀ ਗੱਲ ਕਰਦੇ ਸਨ ਪਰ ਸਰਕਾਰ ਬਣਨ ਤੋਂ ਬਾਅਦ ਆਪਣੇ ਭਤੀਜੇ ਨੂੰ ਲਗਜਰੀ ਗੱਡੀ ਤੋਹਫ਼ੇ ਵਜੋਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 40 ਕਾਂਗਰਸੀ ਵਿਧਾਇਕਾਂ ਦੁਆਰਾ ਕੈਪਟਨ ਨੂੰ ਮਿਲ ਕੇ ਮਜੀਠੀਆ ਉੱਤੇ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਪਰ ਕੈਪਟਨ ਨੇ ਉਨ੍ਹਾਂ ਦੀ ਗੱਲ ਨੂੰ ਅਣਗੌਲਿਆ ਕਰ ਦਿੱਤਾ ਸੀ ਅਤੇ ਹੁਣ ਮਜੀਠੀਆ ਨੂੰ ਨਵੀਂ ਗੱਡੀ ਦੇ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਕੈਪਟਨ ਆਪਣੀ ਰਿਸ਼ਤੇਦਾਰੀ ਨਿਭਾ ਰਹੇ ਹਨ।

ਡਾ. ਬਲਬੀਰ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਸੁਰੱਖਿਆ ਦੇ ਨਾਮ ਉੱਤੇ ਕੀਤੇ ਜਾ ਰਹੇ ਖ਼ਰਚ ਦੀ ਸਮੀਖਿਆ ਕਰੇ ਅਤੇ ਇਸ ਉੱਤੇ ਹੋ ਰਹੀ ਫ਼ਜ਼ੂਲ ਖ਼ਰਚੀ ਨੂੰ ਬੰਦ ਕਰੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਸ਼ਾਹੀ ਮਹਿਲ ਵਿਚੋਂ ਬਾਹਰ ਨਿਕਲ ਕੇ ਸੂਬੇ ਵਿਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਆਤਮ ਹੱਤਿਆਵਾਂ, ਨਸ਼ੇ ਵਿਚ ਗ੍ਰਸਤ ਬੇਰੁਜ਼ਗਾਰ ਨੌਜਵਾਨਾਂ, ਨਿੱਘਰ ਚੁੱਕੇ ਸਿੱਖਿਆ ਢਾਂਚੇ ਅਤੇ ਸਿਹਤ ਸਹੂਲਤਾਂ ਵੱਲ ਧਿਆਨ ਦੇਣ। ਉਨ੍ਹਾਂ ਮੰਗ ਕੀਤੀ ਕਿ ਪਹਿਲਾ ਹੀ ਸੂਬੇ ਦਾ ਖ਼ਜ਼ਾਨਾ ਲੁੱਟ ਚੁੱਕੇ ਬਾਦਲ ਪਰਿਵਾਰ ਉੱਤੇ ਮਿਹਰਬਾਨੀ ਕਰਨ ਦੀ ਥਾਂ ਕੈਪਟਨ ‘ਵਿਧਵਾ ਪੈਨਸ਼ਨ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਆਟਾ ਦਾਲ ਸਕੀਮ ਆਦਿ ਸੁਚਾਰੂ ਢੰਗ ਨਾਲ ਚਲਾਉਣ ਵੱਲ ਧਿਆਨ ਦੇਣ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਬਾਦਲ ਦਲ ਤੋਂ ਵੱਖ ਹੋਏ ਆਗੂਆਂ ਵੱਲੋਂ ਬਣਾਈ ਗਈ ਨਵੀਂ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੀ ਪੰਜ ਮੈਂਬਰੀ “ਪੰਥਕ ਕੌਂਸਲ” ਦੇ ਸੇਵਾਦਾਰ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਲੰਘੇ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: